ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ): ਯੂਕੇ ਵਿੱਚ ਹੌਲੀ ਹੌਲੀ ਕੋਰੋਨਾ ਵਾਇਰਸ ਦਾ ਪ੍ਰਭਾਵ ਘੱਟ ਹੋ ਰਿਹਾ ਹੈ। ਇਸ ਦੇ ਸਿੱਟੇ ਵਜੋਂ ਸਰਕਾਰ ਦੇ ਤਾਜ਼ਾ ਅੰਕੜਿਆਂ ਅਨੁਸਾਰ ਐਤਵਾਰ ਨੂੰ ਕੋਰੋਨਾ ਵਾਇਰਸ ਕਾਰਨ 52 ਲੋਕਾਂ ਦੀ ਜਾਨ ਗਈ ਹੈ, ਜੋ ਕਿ ਪੰਜ ਮਹੀਨਿਆਂ ਵਿੱਚ ਸਭ ਤੋਂ ਘੱਟ ਰੋਜ਼ਾਨਾ ਦੀ ਮੌਤ ਗਿਣਤੀ ਹੈ। ਯੂਕੇ ਵਿੱਚ ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਕੋਰੋਨਾ ਵਾਇਰਸ ਕਾਰਨ ਲੱਗਭਗ 125,516 ਲੋਕਾਂ ਦੀ ਮੌਤ ਹੋਈ ਹੈ ਜਦਕਿ ਮੌਤ ਦੇ ਸਰਟੀਫਿਕੇਟ 'ਤੇ ਕੋਵਿਡ-19 ਸੂਚੀਬੱਧ ਸਾਰੀਆਂ ਮੌਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਗਿਣਤੀ 143,259 ਹੋ ਜਾਂਦੀ ਹੈ।
ਪੜ੍ਹੋ ਇਹ ਅਹਿਮ ਖਬਰ- ਕੈਨੇਡਾ : ਕਿਸਾਨ ਅੰਦੋਲਨ ਦੌਰਾਨ ਹਿੰਦੂ-ਸਿੱਖ ਸੰਗਠਨਾਂ 'ਚ ਵਧੇ ਮਤਭੇਦਾਂ ਨੂੰ ਇੰਝ ਦੂਰ ਕਰਨਗੇ ਇਹ ਦਿੱਗਜ਼
ਸਿਹਤ ਵਿਭਾਗ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 4,618 ਲੈਬ ਦੁਆਰਾ ਪੁਸ਼ਟੀ ਕੀਤੇ ਸਕਾਰਾਤਮਕ ਟੈਸਟ ਦੇ ਨਤੀਜੇ ਸਾਹਮਣੇ ਆਏ ਹਨ ਅਤੇ ਯੂਕੇ ਵਿੱਚ ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ 4,258,438 ਲੋਕਾਂ ਨੇ ਵਾਇਰਸ ਲਈ ਸਕਾਰਾਤਮਕ ਟੈਸਟ ਕੀਤੇ ਹਨ। ਇਸ ਦੇ ਇਲਾਵਾ 13 ਮਾਰਚ ਤੱਕ ਦੇ ਅੰਕੜੇ ਦਰਸਾਉਂਦੇ ਹਨ ਕਿ ਯੂਕੇ ਵਿੱਚ ਕੋਰੋਨਾ ਵਾਇਰਸ ਟੀਕਾਕਰਨ ਤਹਿਤ ਹੁਣ ਤੱਕ ਕੁੱਲ 25,781,120 ਖੁਰਾਕਾਂ ਦਿੱਤੀਆਂ ਗਈਆ ਹਨ, ਜਿਹਨਾਂ ਵਿੱਚੋਂ ਤਕਰੀਬਨ 24,196,211 ਲੋਕਾਂ ਨੇ ਪਹਿਲੀ ਅਤੇ 1,584,909 ਨੇ ਟੀਕੇ ਦੀ ਦੂਜੀ ਖੁਰਾਕ ਲਗਵਾਈ ਹੈ।
ਕੈਨੇਡਾ : ਕਿਸਾਨ ਅੰਦੋਲਨ ਦੌਰਾਨ ਹਿੰਦੂ-ਸਿੱਖ ਸੰਗਠਨਾਂ 'ਚ ਵਧੇ ਮਤਭੇਦਾਂ ਨੂੰ ਇੰਝ ਦੂਰ ਕਰਨਗੇ ਇਹ ਦਿੱਗਜ਼
NEXT STORY