ਲੰਡਨ- ਕੋਰੋਨਾ ਵਾਇਰਸ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਬ੍ਰਿਟੇਨ ਵਿਚ 22 ਹੋਰ ਲੋਕਾਂ ਦੀ ਮੌਤ ਦੇ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 44,220 ਹੋ ਗਈ ਹੈ।
ਬ੍ਰਿਟੇਨ ਦੇ ਸਿਹਤ ਅਤੇ ਸੋਸ਼ਲ ਕੇਅਰ ਵਿਭਾਗ ਨੇ ਐਤਵਾਰ ਨੂੰ ਦੱਸਿਆ ਕਿ ਇਨ੍ਹਾਂ ਅੰਕੜਿਆਂ ਵਿਚ ਹਸਪਤਾਲ, ਹੋਮ ਕੇਅਰ ਅਤੇ ਹੋਰ ਕਿਸੇ ਜਗ੍ਹਾ 'ਤੇ ਇਲਾਜ ਪਾ ਰਹੇ ਲੋਕ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਐਤਵਾਰ ਸਵੇਰ ਤਕ ਦੇਸ਼ ਵਿਚ 2,85,416 ਲੋਕ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ ਅਤੇ ਹਰ ਰੋਜ਼ ਤਕਰੀਬਨ 516 ਮਾਮਲੇ ਸਾਹਮਣੇ ਆ ਰਹੇ ਹਨ।
ਇਸ ਦੇ ਇਲਾਵਾ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਰਾਸ਼ਟਰੀ ਸਿਹਤ ਸੇਵਾ ਦੇ 72ਵੇਂ ਸਥਾਪਨਾ ਦਿਵਸ ਮੌਕੇ ਸਿਹਤ ਕਰਮਚਾਰੀਆਂ ਦਾ ਧੰਨਵਾਦ ਕਰਨ ਲਈ ਐਤਵਾਰ ਨੂੰ ਸਮੁੱਚੇ ਦੇਸ਼ ਵਿਚ ਫਰੰਟ ਲਾਈਨ 'ਤੇ ਕੰਮ ਕਰ ਰਹੇ ਸਿਹਤ ਕਰਮਚਾਰੀਆਂ ਦਾ ਮਨੋਬਲ ਵਧਾਉਣ ਲਈ ਤਾੜੀਆਂ ਵਜਾਉਣ ਦੀ ਅਪੀਲ ਕੀਤੀ।
ਕੈਨੇਡਾ ’ਚ ਚੀਨ ਖ਼ਿਲਾਫ਼ ਭਾਰਤੀ ਸਮੱਰਥਕਾਂ ਨੇ ਕੀਤਾ ਪ੍ਰਦਰਸ਼ਨ
NEXT STORY