ਲੰਡਨ (ਭਾਸ਼ਾ)- ਯੂ.ਕੇ ਜਾਣ ਦੇ ਚਾਹਵਾਨ ਅਤੇ ਉੱਥੇ ਵਸਣ ਦਾ ਸੁਪਨਾ ਦੇਖਣ ਵਾਲੇ ਭਾਰਤੀਆਂ ਨੂੰ ਵੱਡਾ ਝਟਕਾ ਲੱਗਾ ਹੈ। ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਅੱਜ ਭਾਵ ਸੋਮਵਾਰ ਨੂੰ ਨਵੇਂ ਸਖ਼ਤ ਨੀਤੀਗਤ ਉਪਾਵਾਂ ਦਾ ਐਲਾਨ ਕੀਤਾ, ਜਿਸ ਵਿੱਚ ਨਾਗਰਿਕਤਾ ਦੀ ਇੱਛਾ ਰੱਖਣ ਵਾਲੇ ਪ੍ਰਵਾਸੀਆਂ ਲਈ ਉਡੀਕ ਸਮਾਂ ਪੰਜ ਸਾਲਾਂ ਤੋਂ ਵਧਾ ਕੇ 10 ਸਾਲ ਕਰਨਾ ਸ਼ਾਮਲ ਹੈ। ਇਸ ਕਦਮ ਦਾ ਉਦੇਸ਼ ਅਗਲੇ ਪੰਜ ਸਾਲਾਂ ਵਿੱਚ ਇਮੀਗ੍ਰੇਸ਼ਨ ਦੇ ਅੰਕੜਿਆਂ ਵਿੱਚ ਮਹੱਤਵਪੂਰਨ ਕਮੀ ਨੂੰ ਯਕੀਨੀ ਬਣਾਉਣਾ ਹੈ।
ਸੰਸਦ ਵਿੱਚ ਇਮੀਗ੍ਰੇਸ਼ਨ 'ਤੇ ਲੇਬਰ ਸਰਕਾਰ ਦੇ ਬਹੁ-ਉਡੀਕ ਵਾਲੇ ਵ੍ਹਾਈਟ ਪੇਪਰ ਪੇਸ਼ ਕੀਤੇ ਜਾਣ ਤੋਂ ਪਹਿਲਾਂ ਡਾਊਨਿੰਗ ਸਟਰੀਟ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਸਟਾਰਮਰ ਨੇ ਪਿਛਲੀ ਕੰਜ਼ਰਵੇਟਿਵ ਸਰਕਾਰ 'ਤੇ ਸਰਹੱਦਾਂ ਨੂੰ ਖੁੱਲ੍ਹਾ ਰੱਖਣ ਦੀ ਨੀਤੀ ਦੀ ਵਰਤੋਂ ਕਰਕੇ "ਗੜਬੜੀ" ਕਰਨ ਦਾ ਦੋਸ਼ ਲਗਾਇਆ। ਸਟਾਰਮਰ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਸਖ਼ਤ ਉਪਾਅ ਇੱਕ ਇਮੀਗ੍ਰੇਸ਼ਨ ਪ੍ਰਣਾਲੀ ਬਣਾਉਣਗੇ ਜੋ "ਨਿਯੰਤਰਿਤ, ਚੋਣਵੀਂ ਅਤੇ ਨਿਰਪੱਖ" ਹੋਵੇਗੀ। ਸਟਾਰਮਰ ਮੁਤਾਬਕ,"ਇਸ ਯੋਜਨਾ ਦਾ ਮਤਲਬ ਹੈ ਕਿ ਪ੍ਰਵਾਸ ਘਟੇਗਾ।" ਵ੍ਹਾਈਟ ਪੇਪਰ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ, "ਇਮੀਗ੍ਰੇਸ਼ਨ ਪ੍ਰਣਾਲੀ ਦੇ ਹਰ ਖੇਤਰ ਨੂੰ ਸਖ਼ਤ ਕੀਤਾ ਜਾਵੇਗਾ ਤਾਂ ਜੋ ਸਾਡਾ ਵਧੇਰੇ ਨਿਯੰਤਰਣ ਹੋਵੇ। ਨਿਰਪੱਖ ਨਿਯਮਾਂ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ।"
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ ਸਸਤੀਆਂ ਹੋਣਗੀਆਂ ਦਵਾਈਆਂ, Trump ਨੇ ਕੀਤਾ ਵਾਅਦਾ
ਨਵੀਂ ਪ੍ਰਣਾਲੀ ਪੰਜ ਸਾਲਾਂ ਤੋਂ ਬ੍ਰਿਟੇਨ ਵਿੱਚ ਰਹਿ ਰਹੇ ਭਾਰਤੀਆਂ ਸਮੇਤ ਕਿਸੇ ਵੀ ਵਿਅਕਤੀ ਲਈ ਆਟੋਮੈਟਿਕ ਸੈਟਲਮੈਂਟ ਅਤੇ ਨਾਗਰਿਕਤਾ ਦੀ ਮੌਜੂਦਾ ਵਿਵਸਥਾ ਨੂੰ ਖ਼ਤਮ ਕਰ ਦੇਵੇਗੀ। ਇਸ ਦੀ ਬਜਾਏ ਸਾਰੇ ਪ੍ਰਵਾਸੀਆਂ ਨੂੰ ਸਥਾਈ ਨਿਵਾਸ ਲਈ ਅਰਜ਼ੀ ਦੇਣ ਤੋਂ ਪਹਿਲਾਂ ਯੂ.ਕੇ ਵਿੱਚ ਇੱਕ ਦਹਾਕਾ ਬਿਤਾਉਣਾ ਹੋਵੇਗਾ ਜਦੋਂ ਤੱਕ ਕਿ ਉਹ "ਅਰਥਵਿਵਸਥਾ ਅਤੇ ਸਮਾਜ ਵਿੱਚ ਸੱਚਾ ਅਤੇ ਸਥਾਈ ਯੋਗਦਾਨ" ਨਹੀਂ ਦਿਖਾਉਂਦੇ। ਇਹ ਨਵਾਂ ਢਾਂਚਾ ਯੂ.ਕੇ ਦੀ ਆਰਥਿਕਤਾ ਵਿੱਚ ਯੋਗਦਾਨ ਪਾਉਣ ਵਾਲੇ "ਉੱਚ ਹੁਨਰਮੰਦ ਅਤੇ ਮਹੱਤਵਪੂਰਨ" ਲੋਕਾਂ ਜਿਵੇਂ ਕਿ "ਡਾਕਟਰ, ਨਰਸਾਂ, ਇੰਜੀਨੀਅਰ ਅਤੇ ਏਆਈ ਪ੍ਰਤਿਭਾ" ਦੀ ਭਰਤੀ ਨੂੰ ਤੇਜ਼ ਕਰੇਗਾ।
ਡਾਊਨਿੰਗ ਸਟ੍ਰੀਟ ਨੇ ਕਿਹਾ ਕਿ ਨਵੇਂ ਨਿਯਮ ਅੰਗਰੇਜ਼ੀ ਦੇ ਉੱਚ ਮਿਆਰ ਨੂੰ ਯਕੀਨੀ ਬਣਾਉਣ ਲਈ ਹਰੇਕ ਇਮੀਗ੍ਰੇਸ਼ਨ ਰੂਟ 'ਤੇ ਭਾਸ਼ਾ ਦੀਆਂ ਜ਼ਰੂਰਤਾਂ ਨੂੰ ਵੀ ਸਖ਼ਤ ਕਰਨਗੇ। ਪਹਿਲੀ ਵਾਰ ਇਹ ਵਿਦੇਸ਼ੀਆਂ ਦੇ ਸਾਰੇ ਬਾਲਗ ਨਿਰਭਰਾਂ 'ਤੇ ਵੀ ਲਾਗੂ ਹੋਵੇਗਾ, ਜਿਸ ਲਈ ਉਨ੍ਹਾਂ ਨੂੰ ਅੰਗਰੇਜ਼ੀ ਦੀ ਮੁੱਢਲੀ ਸਮਝ ਦਾ ਪ੍ਰਦਰਸ਼ਨ ਕਰਨਾ ਜ਼ਰੂਰੀ ਹੋਵੇਗਾ। ਵਾਈਟ ਪੇਪਰ ਸੁਧਾਰਾਂ ਦਾ ਪੂਰਾ ਪੈਕੇਜ ਯੂ.ਕੇ ਦੀ ਗ੍ਰਹਿ ਸਕੱਤਰ ਯਵੇਟ ਕੂਪਰ ਦੁਆਰਾ ਹਾਊਸ ਆਫ਼ ਕਾਮਨਜ਼ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਵਿੱਚ ਵਿਦੇਸ਼ੀ ਦੇਖਭਾਲ ਕਰਮਚਾਰੀਆਂ ਦੀ ਗਿਣਤੀ ਨੂੰ ਕੰਟਰੋਲ ਕਰਨ ਲਈ ਪ੍ਰਬੰਧ ਸ਼ਾਮਲ ਹੋਣ ਦੀ ਸੰਭਾਵਨਾ ਹੈ। ਹਾਲ ਹੀ ਵਿੱਚ ਸਥਾਨਕ ਚੋਣਾਂ ਵਿੱਚ ਇਮੀਗ੍ਰੇਸ਼ਨ ਵਿਰੋਧੀ ਰਿਫਾਰਮ ਪਾਰਟੀ ਦੇ ਜਿੱਤ ਤੋਂ ਬਾਅਦ ਸਟਾਰਮਰ 'ਤੇ ਪ੍ਰਵਾਸੀਆਂ ਦੀ ਗਿਣਤੀ ਘਟਾਉਣ ਲਈ ਬਹੁਤ ਦਬਾਅ ਹੈ। ਹਾਲਾਂਕਿ ਉਹ ਦੇਸ਼ ਵਿੱਚ ਦਾਖਲ ਹੋਣ ਵਾਲੇ ਲੋਕਾਂ ਦੀ ਗਿਣਤੀ 'ਤੇ ਸਾਲਾਨਾ ਸੀਮਾ ਨਹੀਂ ਚਾਹੁੰਦਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
Boycott Turkey: ਭਾਰਤ ਨੇ ਤੁਰਕੀ ਨੂੰ ਦਿੱਤਾ ਝਟਕਾ, ਉਤਪਾਦਾਂ ਦੀ ਮੰਗ ਘਟੀ
NEXT STORY