ਗ੍ਰੇਵਜੈਂਡ, (ਮਨਦੀਪ ਖੁਰਮੀ ਹਿੰਮਤਪੁਰਾ)- ਦਿੱਲੀ ਵਿਖੇ ਚੱਲ ਰਹੇ ਕਿਸਾਨ ਸੰਘਰਸ਼ ਦੇ ਹੱਕ ਵਿਚ ਦੇਸ਼-ਵਿਦੇਸ਼ ਵਿਚ ਲੋਕਾਂ ਵੱਲੋਂ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਭਾਰਤ ਸਰਕਾਰ ਵੱਲੋਂ ਕਿਸਾਨਾਂ ਪ੍ਰਤੀ ਅਪਣਾਏ ਤਾਨਾਸ਼ਾਹੀ ਰਵੱਈਏ ਦੀ ਆਲੋਚਨਾ ਵੀ ਹੋ ਰਹੀ ਹੈ।
ਗ੍ਰੇਵਜੈਂਡ ਅਤੇ ਸਾਊਥਾਲ ਦੇ ਪੰਜਾਬੀ ਕਿਰਤੀ ਨੌਜਵਾਨਾਂ ਵੱਲੋਂ ਸਾਂਝੇ ਤੌਰ 'ਤੇ ਕਿਸਾਨ ਸੰਘਰਸ਼ ਦੀ ਪੁਰਜ਼ੋਰ ਹਿਮਾਇਤ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸਮੇਂ ਗੁਰਤੇਜ ਸਿੰਘ ਪੰਨੂ, ਜੋਗਾ ਸਿੰਘ, ਰਵਿੰਦਰ ਸਿੰਘ, ਹਰਜਿੰਦਰ ਸਿੰਘ, ਹਰਜਿੰਦਰ ਲੌਂਗੀਆ, ਪਰਮਜੀਤ ਸਿੰਘ, ਗੁਰਮਿੰਦਰ ਸਿੰਘ, ਗੁਰਜੰਟ ਸਿੰਘ, ਸਤਿੰਦਰ ਹੁੰਦਲ, ਬਲਜਿੰਦਰ ਸਿੰਘ, ਹਰਦੀਪ ਸਿੰਘ, ਕੇ ਵਿਲੀਅਮ, ਗੁਰਦਾਵਰ ਸਿੰਘ, ਜਸਵਿੰਦਰ ਸਿੰਘ ਤੇ ਨਰਿੰਦਰ ਸਿੰਘ ਸਮੇਤ ਭਾਰੀ ਗਿਣਤੀ ਵਿਚ ਨੌਜਵਾਨਾਂ ਨੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਨੂੰ ਲੋਕ ਰੋਹ ਅੱਗੇ ਝੁਕਣਾ ਹੀ ਪਵੇਗਾ। ਨਾਲ ਹੀ ਉਨ੍ਹਾਂ ਕਿਸਾਨ ਜੱਥੇਬੰਦੀਆਂ ਦੀ ਰਣਨੀਤੀ ਦੀ ਪੁਰਜ਼ੋਰ ਸ਼ਲਾਘਾ ਕਰਦਿਆਂ ਹਰ ਸੰਭਵ ਸਾਥ ਦਾ ਭਰੋਸਾ ਦਿਵਾਇਆ।
ਭਾਰਤ 'ਚ ਅੰਦੋਲਨ ਕਰ ਰਹੇ ਕਿਸਾਨਾਂ ਦੇ ਹੱਕ 'ਚ ਆਏ ਅਮਰੀਕਾ ਦੇ ਕਈ ਸੰਸਦ ਮੈਂਬਰ
NEXT STORY