ਲੰਡਨ (ਏਜੰਸੀ)- ਬ੍ਰਿਟੇਨ ਵਿਚ ਭਾਰਤੀ ਮੂਲ ਦੀ ਲੇਬਰ ਪਾਰਟੀ ਦੇ ਸੰਸਦ ਮੈਂਬਰ ਸੋਜਨ ਜੋਸੇਫ ਨੇ ਪਿਛਲੇ ਹਫਤੇ ਪੇਸ਼ ਕੀਤੇ ਗਏ ਪ੍ਰਧਾਨ ਮੰਤਰੀ ਕੀਰ ਸਟਾਰਮਰ ਦੀ ਅਗਵਾਈ ਵਾਲੀ ਸਰਕਾਰ ਦੇ ਪਹਿਲੇ ਬਜਟ ਵਿਚ 14 ਸਾਲਾਂ ਵਿਚ ਪਹਿਲੀ ਵਾਰ ਘੱਟੋ-ਘੱਟ ਤਨਖ਼ਾਹ ਵਿਚ ਹੋਏ ਵਾਧੇ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਜੋਸੇਫ ਸੰਸਦ ਵਿਚ ਭਾਰਤੀ ਮੂਲ ਦੇ ਲੇਬਰ ਪਾਰਟੀ ਦੇ ਸੰਸਦ ਮੈਂਬਰਾਂ ਵਿੱਚੋਂ ਇੱਕ ਹਨ, ਜਿਨ੍ਹਾਂ ਨੇ ਜੁਲਾਈ ਦੀਆਂ ਆਮ ਚੋਣਾਂ ਵਿੱਚ ਦੱਖਣ-ਪੂਰਬੀ ਇੰਗਲੈਂਡ ਵਿੱਚ ਕੈਂਟ ਵਿੱਚ ਕੰਜ਼ਰਵੇਟਿਵ ਪਾਰਟੀ ਦੇ ਗੜ੍ਹ ਐਸ਼ਫੋਰਡ ਤੋਂ ਸ਼ਾਨਦਾਰ ਜਿੱਤ ਹਾਸਲ ਕੀਤੀ।
ਇਹ ਵੀ ਪੜ੍ਹੋ: ਕੈਨੇਡਾ ਵੱਸਦੇ ਪੰਜਾਬੀਆਂ ਨੂੰ ਲੱਗ ਸਕਦੈ ਵੱਡਾ ਝਟਕਾ, ਛੱਡਣਾ ਪੈ ਸਕਦਾ ਹੈ ਮੁਲਕ
ਹਾਊਸ ਆਫ਼ ਕਾਮਨਜ਼ ਵਿੱਚ ਇੱਕ ਇੰਟਰਵਿਊ ਵਿੱਚ ਮਾਨਸਿਕ ਸਿਹਤ ਸਬੰਧੀ ਨਰਸ ਵਜੋਂ ਕੰਮ ਕਰਨ ਵਾਲੇ ਜੋਸੇਫ ਨੇ ਸੰਸਦ ਮੈਂਬਰ ਵਜੋਂ ਨਵੀਂਆਂ ਜ਼ਿੰਮੇਵਾਰੀਆਂ ਸੰਭਾਲਣ ਲਈ ਨੈਸ਼ਨਲ ਹੈਲਥ ਸਰਵਿਸ (ਐੱਨ.ਐੱਚ.ਐੱਸ.) ਤੋਂ ਕੁੱਝ ਸਮੇਂ ਲਈ ਬ੍ਰੇਕ ਲੈ ਲਈ ਹੈ। ਤਿੰਨ ਬੱਚਿਆਂ ਦੇ ਪਿਤਾ ਅਤੇ ਕੇਰਲ ਦੇ ਰਹਿਣ ਵਾਲੇ ਜੋਸੇਫ ਦਾ ਮੰਨਣਾ ਹੈ ਕਿ ਉਨ੍ਹਾਂ ਦੀ ਚੋਣ ਨੇ ਉਨ੍ਹਾਂ ਦੇ ਹਲਕੇ ਵਿੱਚ ਉਮੀਦ ਦੀ ਕਿਰਨ ਪੈਦਾ ਕੀਤੀ ਹੈ।ਉਨ੍ਹਾਂ ਕਿਹਾ ਕਿ, 'ਮੈਂ ਅਜੇ ਵੀ ਇੱਕ NHS ਕਰਮਚਾਰੀ ਹਾਂ ਅਤੇ ਮੈਨੂੰ ਖੁਸ਼ੀ ਹੈ ਕਿ ਨਾ ਸਿਰਫ NHS, ਸਗੋਂ 14 ਸਾਲਾਂ ਵਿੱਚ ਪਹਿਲੇ ਲੇਬਰ ਬਜਟ ਵਿੱਚ ਘੱਟੋ-ਘੱਟ ਤਨਖ਼ਾਹ ਵਿੱਚ ਵਾਧਾ ਕੀਤਾ ਗਿਆ ਹੈ। ਇੱਥੇ ਨੌਕਰੀਆਂ ਲਈ ਆਉਣ ਵਾਲੇ ਬਹੁਤ ਸਾਰੇ ਭਾਰਤੀਆਂ ਅਤੇ ਨਵੇਂ ਪ੍ਰਵਾਸੀਆਂ ਲਈ ਇਹ ਵੱਡੀ ਗੱਲ ਹੈ। ਉਨ੍ਹਾਂ ਦੀ ਘੱਟੋ-ਘੱਟ ਤਨਖ਼ਾਹ ਵਧਾਈ ਜਾ ਰਹੀ ਹੈ ਜੋ ਕਿ ਸਲਾਘਾਯੋਗ ਖ਼ਬਰ ਹੈ।'
ਇਹ ਵੀ ਪੜ੍ਹੋ: ਵੱਡੀ ਖ਼ਬਰ : ਰੇਲਵੇ ਸਟੇਸ਼ਨ 'ਤੇ ਧਮਾਕਾ, 20 ਲੋਕਾਂ ਦੀ ਮੌਤ
ਹਸਪਤਾਲ ਦੇ ਸਾਬਕਾ ਕਰਮਚਾਰੀ ਜੋਸੇਫ (49) ਦਾ ਮੰਨਦਾ ਹੈ ਕਿ ਇੱਕ ਮਾਨਸਿਕ ਸਿਹਤ ਨਰਸ ਦੇ ਰੂਪ ਵਿੱਚ ਉਨ੍ਹਾਂ ਦੇ ਅਨੁਭਵ ਅਤੇ ਇੱਕ ਸਥਾਨਕ ਕੌਂਸਲਰ ਦੇ ਰੂਪ ਵਿੱਚ ਕੰਮ ਨੇ ਉਨ੍ਹਾਂ ਨੂੰ ਵੋਟਰਾਂ ਨਾਲ ਜੁੜਨ ਵਿੱਚ ਮਦਦ ਕੀਤੀ ਜੋ ਬਦਲਾਅ ਲਈ ਉਤਸੁਕ ਸਨ। ਜੋਸੇਫ ਦਾ ਜਨਮ ਕੋਟਾਯਮ ਵਿੱਚ ਹੋਇਆ ਸੀ ਅਤੇ ਉਨ੍ਹਾਂ ਨੇ ਬੰਗਲੁਰੂ ਵਿੱਚ ਨਰਸਿੰਗ ਦੀ ਪੜ੍ਹਾਈ ਕੀਤੀ ਸੀ ਅਤੇ ਹਿਮਾਚਲ ਪ੍ਰਦੇਸ਼ ਵਿੱਚ ਕੰਮ ਕੀਤਾ ਸੀ। ਉਹ ਦੱਖਣ-ਪੱਛਮੀ ਇੰਗਲੈਂਡ ਦੇ ਡੋਰਸੇਟ ਵਿੱਚ ਇੱਕ NHS ਹਸਪਤਾਲ ਵਿੱਚ ਤਾਇਨਾਤ ਹੋਣ ਤੋਂ ਬਾਅਦ ਬ੍ਰਿਟੇਨ ਆਏ ਅਤੇ 2002 ਵਿੱਚ ਆਪਣੇ ਪਰਿਵਾਰ ਨਾਲ ਐਸ਼ਫੋਰਡ ਵਿੱਚ ਸੈਟਲ ਹੋ ਗਏ।
ਇਹ ਵੀ ਪੜ੍ਹੋ: ਜਸਟਿਨ ਟਰੂਡੋ ਦਾ ਕਬੂਲਨਾਮਾ, ਕੈਨੇਡਾ 'ਚ ਮੌਜੂਦ ਹਨ ਖਾਲਿਸਤਾਨੀ ਸਮਰਥਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੀਨ ਨੇ ਚਾਰ ਸੈਟੇਲਾਈਟ ਸਫਲਤਾਪੂਰਵਕ ਕੀਤੇ ਲਾਂਚ
NEXT STORY