ਬ੍ਰਿਟੇਨ: ਪਿਛਲੇ ਇਕ ਸਾਲ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਲਗਭਗ ਖ਼ਤਮ ਹੋਣ ਵਾਲਾ ਹੈ, ਕਿਉਂਕਿ ਕੇਂਦਰ ਸਰਕਾਰ ਵਲੋਂ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ’ਤੇ ਮੋਹਰ ਲੱਗ ਚੁੱਕੀ ਹੈ। ਉਥੇ ਹੀ ਤਿੰਨ ਖੇਤੀ ਕਾਨੂੰਨਾਂ ਦੇ ਸੰਸਦ ਵਿਚ ਰੱਦ ਹੋਣ ‘ਤੇ ਦੇਸ਼ ਹੀ ਨਹੀਂ ਵਿਦੇਸ਼ਾਂ ਵਿਚ ਵੀ ਖੁਸ਼ੀ ਜ਼ਾਹਰ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਅਮਰੀਕਾ: 15 ਸਾਲਾ ਮੁੰਡੇ ਨੇ ਸਕੂਲ ’ਚ ਅੰਨ੍ਹੇਵਾਹ ਕੀਤੀ ਗੋਲੀਬਾਰੀ, 3 ਵਿਦਿਆਰਥੀਆਂ ਦੀ ਮੌਤ
ਇਸੇ ਦੇ ਚੱਲਦੇ ਯੂ. ਕੇ. ਦੀ ਐੱਮ. ਪੀ. ਪ੍ਰੀਤ ਕੌਰ ਗਿੱਲ ਨੇ ਵੀ ਇਨ੍ਹਾਂ ਤਿੰਨਾਂ ਖੇਤੀ ਕਾਨੂੰਨਾਂ ਦੇ ਰੱਦ ਹੋਣ ‘ਤੇ ਟਵੀਟ ਕਰਦਿਆਂ ਲਿਖਿਆ, 'ਭਾਰਤ ਦਾ ਕਿਸਾਨ ਅੰਦੋਲਨ ਸਭ ਤੋਂ ਵੱਡਾ ਸਮਾਜਿਕ ਅੰਦੋਲਨ ਹੈ ਜੋ ਅਸੀਂ ਦੇਖਿਆ ਹੈ। ਕੋਰੋਨਾ ਮਹਾਮਾਰੀ ਦੌਰਾਨ ਵੀ ਕਿਸਾਨ ਪਿੱਛੇ ਨਹੀਂ ਹਟੇ। ਅਸੀਂ ਉਨ੍ਹਾਂ ਦੇ ਹੌਸਲੇ ਨੂੰ ਸਲਾਮ ਕਰਦੇ ਹਾਂ।' ਉਨ੍ਹਾਂ ਅੱਗੇ ਲਿਖਿਆ, '29 ਨਵੰਬਰ ਨੂੰ ਭਾਰਤੀ ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਪਹਿਲਾਂ ਦਿਨ ਸੀ। ਇਸ ਦੌਰਾਨ ਇਨ੍ਹਾਂ ਤਿੰਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਲਈ ਬਹੁਤ ਧੰਨਵਾਦ।'
ਇਹ ਵੀ ਪੜ੍ਹੋ : ਹੈਰਾਨੀਜਨਕ: ਉੱਤਰੀ ਕੋਰੀਆ ਦੇ ਮੁੰਡੇ ਨੇ ਸਿਰਫ਼ 5 ਮਿੰਟ ਤੱਕ ਦੇਖੀ ਇਹ ਫ਼ਿਲਮ,ਹੋਈ 14 ਸਾਲ ਦੀ ਜੇਲ੍ਹ
ਦੱਸਣਯੋਗ ਹੈ ਕਿ 26 ਨਵੰਬਰ 2020 ਨੂੰ ਕੇਂਦਰ ਦੇ ਤਿੰਨੋਂ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਪੰਜਾਬ, ਹਰਿਆਣਾ ਅਤੇ ਹੋਰ ਸੂਬਿਆਂ ਦੇ ਕਿਸਾਨਾਂ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਰਹੇ। ਕਿਸਾਨ ਅੰਦੋਲਨ ਅੱਜ ਵੀ ਜਾਰੀ ਹੈ। ਅੰਦੋਲਨ ਦੌਰਾਨ ਲੱਗਭਗ 700 ਕਿਸਾਨ ਸ਼ਹੀਦ ਹੋ ਗਏ। ਲੰਬੀ ਜਦੋ-ਜਹਿੱਦ ਅਤੇ ਸੰਘਰਸ਼ ਮਗਰੋਂ ਪ੍ਰਧਾਨ ਮਤੰਰੀ ਨਰਿੰਦਰ ਮੋਦੀ ਵਲੋਂ 19 ਨਵੰਬਰ 2021 ਨੂੰ ਬਾਬੇ ਨਾਨਕ ਦੇ ਗੁਰਪੁਰਬ ਮੌਕੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ। ਸੰਸਦ ਦੇ ਸਰਦ ਰੁੱਤ ਸੈਸ਼ਨ ’ਚ 29 ਨਵੰਬਰ ਨੂੰ ਦੋਹਾਂ ਸਦਨਾਂ ’ਚ ਬਿੱਲ ਵਾਪਸੀ ਦੇ ਬਿੱਲ ਪਾਸ ਹੋ ਗਏ।
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਪਾਕਿਸਤਾਨ 'ਚ ਕੋਵਿਡ-19 ਦੇ 414 ਨਵੇਂ ਮਾਮਲੇ ਅਤੇ 9 ਮੌਤਾਂ
NEXT STORY