ਲੰਡਨ (ਰਾਜਵੀਰ ਸਮਰਾ)— 8ਵੀਂ ਪਾਤਸ਼ਾਹੀ ਸਾਹਿਬ ਸ੍ਰੀ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਂਦਿਆਂ ਯੂ.ਕੇ. ਦੀਆਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਮਿਡਲਿਸਬਰੋ ਨੋਰਥ-ਈਸਟ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।

ਭਾਈ ਕੀਮਤ ਸਿੰਘ ਖੰਡਾ, ਭਾਈ ਰੁਪਿੰਦਰ ਸਿੰਘ ਲਾਡਾ ਤੇ ਭਾਈ ਚਰਨਧੂੜ ਸਿੰਘ ਦੀ ਨਿਗਰਾਨੀ ਹੇਠ ਆਯੋਜਿਤ ਉਕਤ ਵਿਸ਼ਾਲ ਨਗਰ ਕੀਰਤਨ ਦੀ ਅਗਵਾਈ ਸੁੰਦਰ ਪਾਲਕੀ ਵਿਚ ਸਜੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ 'ਚ ਪੰਜ ਸਿੰਘ ਸਾਹਿਬਾਨ ਨੇ ਕੀਤੀ।

ਉਕਤ ਨਗਰ ਕੀਰਤਨ 'ਚ ਸਿੱਖ ਸੰਗਤਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਸਿੱਖ ਧਰਮ ਨਾਲ ਪਿਆਰ ਕਰਨ ਵਾਲੇ ਲੋਕਾਂ ਵਲੋਂ ਨਗਰ ਕੀਰਤਨ 'ਚ ਸ਼ਾਮਲ ਸੰਗਤਾਂ ਦੇ ਛਕਣ ਲਈ ਥਾਂ-ਥਾਂਗੁਰੂ ਕੇ ਲੰਗਰ, ਫਲ ਅਤੇ ਚਾਹ-ਪਕੌੜਿਆਂ ਦੇ ਲੰਗਰ ਲਗਾਏ ਗਏ ਸਨ। ਠੰਡੇ ਮਿੱਠੇ ਜਲ ਤੇ ਕੋਲਡ ਡਰਿੰਕਸ ਦੀਆਂ ਛਬੀਲਾਂ ਲਗਾਈਆਂ ਗਈਆਂ।

ਨਗਰ ਕੀਰਤਨ ਦੌਰਾਨ ਸਹਿਯੋਗ ਕਰਨ ਵਾਲੀਆਂ ਸਖਸੀਅਤਾਂ ਨੂੰ ਪ੍ਰਬੰਧਕਾਂ ਵਲੋਂ ਸਿਰੋਪਾਓ ਤੇ ਯਾਦ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।

ਨਗਰ ਕੀਰਤਨ ਉਪਰੰਤ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਡੀ ਗਿਣਤੀ 'ਚ ਸੰਗਤਾਂ ਨੂੰ ਅੰਮ੍ਰਿਤ-ਪਾਨ ਕਰਵਾ ਕੇ ਸਿੰਘ ਸਜਾਇਆ ਗਿਆ।
ਸਿੱਖ ਅਮਰੀਕੀ ਅਟਾਰਨੀ ਜਨਰਲ 'ਤੇ ਨਸਲੀ ਟਿੱਪਣੀ ਕਰਨ ਵਾਲੇ ਰੇਡੀਓ ਹੋਸਟ ਮੁਅੱਤਲ, ਮੰਗੀ ਮੁਆਫੀ
NEXT STORY