ਲੰਡਨ : ਕੋਰੋਨਾ ਵਾਇਰਸ ਮਹਾਮਾਰੀ ਦੇ ਮੱਦੇਨਜ਼ਰ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਅਗਲੇ ਹਫ਼ਤੇ ਭਾਰਤ ਯਾਤਰਾ ’ਤੇ ਨਹੀਂ ਆਉਣਗੇ। ਵਿਦੇਸ਼ ਮੰਤਰਾਲਾ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਵਿਦੇਸ਼ ਮੰਤਰਾਲਾ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਇਹ ਫ਼ੈਸਲਾ ਦੋਵਾਂ ਪੱਖਾਂ ਨੇ ਆਪਣੀ ਸਹਿਮਤੀ ਨਾਲ ਕੀਤਾ ਹੈ। ਉਨ੍ਹਾਂ ਕਿਹਾ, ‘ਕੋਵਿਡ-19 ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਆਪਸੀ ਸਹਿਮਤੀ ਨਾਲ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਅਗਲੇ ਹਫ਼ਤੇ ਭਾਰਤ ਯਾਤਰਾ ’ਤੇ ਨਹੀਂ ਆਉਣਗੇ।’ ਵਿਦੇਸ਼ ਮੰਤਰਾਲਾ ਦੇ ਬੁਲਾਰੇ ਨੇ ਦੱਸਿਆ ਦੋਵੇਂ ਪੱਖ ਆਉਣ ਵਾਲੇ ਦਿਨਾਂ ਵਿਚ ਡਿਜੀਟਲ ਬੈਠਕ ਆਯੋਜਿਤ ਕਰਨਗੇ।
ਇਹ ਵੀ ਪੜ੍ਹੋ : ਇਜ਼ਰਾਇਲ ਨੇ 80 ਫ਼ੀਸਦੀ ਜਨਤਾ ਨੂੰ ਲਗਾਇਆ ਕੋਰੋਨਾ ਟੀਕਾ, ਲੋਕਾਂ ਨੂੰ ਮਾਸਕ ਤੋਂ ਮਿਲੀ ਮੁਕਤੀ
ਬੋਰਿਸ ਜਾਨਸਨ 26 ਅਪ੍ਰੈਲ ਤੋਂ ਭਾਰਤ ਦੀ ਯਾਤਰਾ ’ਤੇ ਆਉਣ ਵਾਲੇ ਸਨ। ਬੀਤੇ ਦਿਨੀਂ ਜਾਣਕਾਰੀ ਮਿਲੀ ਸੀ ਕਿ ਜਾਨਸਨ ਨੇ ਭਾਰਤ ਵਿਚ ਕੋਵਿਡ-19 ਦੀ ਮੌਜੂਦਾ ਸਥਿਤੀ ਕਾਰਨ ਇਸ ਮਹੀਨੇ ਦੇ ਅੰਤ ਵਿਚ ਪ੍ਰਸਤਾਵਿਤ ਨਵੀਂ ਦਿੱਲੀ ਦੀ ਆਪਣੀ ਯਾਤਰਾ ਦੀ ਮਿਆਦ ਘੱਟ ਕਰ ਦਿੱਤੀ ਹੈ। ਪਰ ਹੁਣ ਖ਼ਬਰ ਆ ਰਹੀ ਹੈ ਕਿ ਉਨ੍ਹਾਂ ਨੇ ਭਾਰਤ ਦੌਰਾ ਰੱਦ ਕਰ ਦਿੱਤਾ ਹੈ।
ਇਹ ਵੀ ਪੜ੍ਹੋ : PM ਮੋਦੀ ਦੇ ਬੰਗਲਾਦੇਸ਼ ਦੌਰੇ ਦੌਰਾਨ ਹਿੰਸਾ ਭੜਕਾਉਣ ਵਾਲਾ ਇਸਲਾਮੀ ਸਮੂਹ ਨਾਲ ਜੁੜਿਆ ਕੱਟੜਪੰਥੀ ਗ੍ਰਿਫ਼ਤਾਰ
ਭਾਰਤ ਵਿਚ ਮਾਮਲਿਆਂ ਦੀ ਗਿਣਤੀ
ਭਾਰਤ 'ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਇਕ ਹਫ਼ਤੇ 'ਚ ਦੇਸ਼ 'ਚ ਕੋਰੋਨਾ ਦੇ 15.34 ਲੱਖ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਜਿੱਥੇ ਪਿਛਲੇ ਸੋਮਵਾਰ ਨੂੰ ਕੋਰੋਨਾ ਪੀੜਤਾਂ ਦੀ ਗਿਣਤੀ 1.35 ਕਰੋੜ ਤੋਂ ਵੱਧ ਸੀ, ਉੱਥੇ ਹੀ ਅੱਜ ਯਾਨੀ ਸੋਮਵਾਰ ਸਵੇਰ ਤੱਕ ਪੀੜਤਾਂ ਦੀ ਗਿਣਤੀ 1.50 ਕਰੋੜ ਦੇ ਪਾਰ ਪਹੁੰਚ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸੋਮਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ 2,73,810 ਨਵੇਂ ਮਾਮਲੇ ਦਰਜ ਕੀਤੇ ਗਏ। ਇਸ ਦੇ ਨਾਲ ਹੀ ਪੀੜਤਾਂ ਦੀ ਗਿਣਤੀ ਇਕ ਕਰੋੜ 50 ਲੱਖ 16 ਹਜ਼ਾਰ 919 ਹੋ ਗਈ ਹੈ। ਜਦੋਂ ਕਿ ਹੁਣ ਤੱਕ 12,38,52,566 ਲੋਕਾਂ ਨੂੰ ਕੋਰੋਨਾ ਟੀਕਾ ਲੱਗ ਚੁਕਿਆ ਹੈ। ਦੁਨੀਆ ਭਰ ਵਿਚ ਹੁਣ ਤੱਕ 14 ਕਰੋੜ ਤੋਂ ਵੱਧ ਲੋਕ ਇਨਫੈਕਸ਼ਨ ਦੀ ਚਪੇਟ ਵਿਚ ਹਨ। ਉੱਥੇ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 30 ਲੱਖ ਤੋਂ ਵਧੇਰੇ ਹੈ।
ਇਹ ਵੀ ਪੜ੍ਹੋ : ਪਾਕਿ ’ਚ ਹਿੰਸਾ ਜਾਰੀ, ਇਸਲਾਮਿਕ ਸੰਗਠਨ ਨੇ DSP ਨੂੰ ਦਿੱਤੇ ਤਸੀਹੇ; 4 ਪੁਲਸ ਮੁਲਾਜ਼ਮ ਅਗਵਾ
ਨੋਟ : ਬ੍ਰਿਟੇਨ ਦੇ PM ਬੋਰਿਸ ਜਾਨਸਨ ਵੱਲੋਂ ਭਾਰਤ ਦੌਰਾ ਰੱਦ ਕਰਨ ਦੇ ਫ਼ੈਸਲੇ ਨੂੰ ਤੁਸੀਂ ਕਿਵੇਂ ਵੇਖਦੇ ਹੋ?
ਨਾਈਜੀਰੀਆ : ਤੇਲ ਦੇ ਟੈਂਕਰ ’ਚ ਹੋਇਆ ਧਮਾਕਾ, 12 ਲੋਕਾਂ ਦੀ ਗਈ ਜਾਨ
NEXT STORY