ਇੰਟਰਨੈਸ਼ਨਲ ਡੈਸਕ (ਬਿਊਰੋ): ਬ੍ਰਿਟੇਨ ਦੀ ਪ੍ਰਧਾਨ ਮੰਤਰੀ ਲਿਜ਼ ਟਰਸ ਇਨ੍ਹੀਂ ਦਿਨੀਂ ਸਿਆਸੀ ਸੰਕਟ 'ਚ ਹੈ। ਟੈਕਸ ਕਟੌਤੀ 'ਚ ਛੋਟ ਦਾ ਫ਼ੈਸਲਾ ਉਨ੍ਹਾਂ ਲਈ ਮੁਸੀਬਤ ਬਣ ਗਿਆ ਹੈ। ਉਨ੍ਹਾਂ ਦੀ ਹੀ ਪਾਰਟੀ ਦੇ ਮੈਂਬਰ ਉਨ੍ਹਾਂ ਖ਼ਿਲਾਫ਼ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ। ਇਸ ਸਭ ਦੇ ਵਿਚਕਾਰ ਲਿਜ਼ ਟਰਸ ਨੇ ਕੁਰਸੀ ਬਚਾਉਣ ਲਈ ਜਨਤਾ ਤੋਂ ਮੁਆਫ਼ੀ ਮੰਗੀ ਹੈ। ਟਰਸ ਨੇ ਕਿਹਾ ਹੈ ਕਿ ਉਸ ਨੇ ਫ਼ੈਸਲਾ ਲੈਣ ਵਿੱਚ ਗ਼ਲਤੀਆਂ ਕੀਤੀਆਂ, ਜਿਸ ਲਈ ਉਹ ਮੁਆਫ਼ੀ ਮੰਗਦੀ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਉਹ ਅੱਗੇ ਵੀ ਸਰਕਾਰ ਦੀ ਅਗਵਾਈ ਕਰਦੇ ਰਹਿਣਗੇ।
ਟਰਸ ਨੇ ਦਿੱਤੀ ਸਫਾਈ
ਟਰਸ ਨੇ ਸਥਾਨਕ ਮੀਡੀਆ ਨੂੰ ਕਿਹਾ ਕਿ ਮੈਂ ਜ਼ਿੰਮੇਵਾਰੀ ਸਵੀਕਾਰ ਕਰਨਾ ਚਾਹੁੰਦੀ ਹਾਂ ਅਤੇ ਆਪਣੇ ਵੱਲੋਂ ਕੀਤੀਆਂ ਗਈਆਂ ਗ਼ਲਤੀਆਂ ਲਈ ਮੁਆਫ਼ੀ ਮੰਗਣਾ ਚਾਹੁੰਦੀ ਹਾਂ। ਉਸ ਨੇ ਕਿਹਾ ਕਿ ਮੈਂ ਉੱਚ ਟੈਕਸਾਂ ਦੀ ਸਮੱਸਿਆ ਨਾਲ ਨਜਿੱਠਣ ਲਈ ਟੈਕਸ ਕਟੌਤੀ ਛੋਟਾਂ ਵਾਲੇ ਲੋਕਾਂ ਦੀ ਮਦਦ ਕਰਨਾ ਚਾਹੁੰਦੀ ਸੀ। ਹਾਲਾਂਕਿ ਅਸੀਂ ਇਸ 'ਚ ਕਾਫੀ ਤੇਜ਼ੀ ਦਿਖਾਈ, ਜੋ ਕਿ ਗ਼ਲਤ ਸਾਬਤ ਹੋਈ। ਦਰਅਸਲ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਦੇ ਇਨ੍ਹਾਂ ਫ਼ੈਸਲਿਆਂ ਕਾਰਨ ਨਿਵੇਸ਼ਕਾਂ ਦਾ ਉਨ੍ਹਾਂ ਤੋਂ ਭਰੋਸਾ ਉੱਠ ਗਿਆ ਅਤੇ ਉਨ੍ਹਾਂ ਦੀ ਪੋਲ ਰੇਟਿੰਗ ਵੀ ਡਿੱਗ ਗਈ। ਇੰਨਾ ਹੀ ਨਹੀਂ ਸੱਤਾਧਾਰੀ ਪਾਰਟੀ ਦੇ ਸੰਸਦ ਮੈਂਬਰਾਂ ਨੇ ਵੀ ਉਸ ਵਿਰੁੱਧ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਲਈ ਹੈ।
ਪੜ੍ਹੋ ਇਹ ਅਹਿਮ ਖ਼ਬਰ-'ਸਾਨੂੰ ਬ੍ਰਿਟੇਨ 'ਚ ਲੱਗਦਾ ਹੈ ਡਰ...' 180 ਹਿੰਦੂ ਸੰਗਠਨਾਂ ਨੇ ਪੀ.ਐੱਮ. ਟਰਸ ਨੂੰ ਲਿਖਿਆ ਪੱਤਰ
ਟੈਕਸ ਕਟੌਤੀ ਦੇ ਸਾਰੇ ਫ਼ੈਸਲੇ ਲਏ ਵਾਪਸ
ਦੂਜੇ ਪਾਸੇ ਬ੍ਰਿਟੇਨ ਦੇ ਨਵੇਂ ਵਿੱਤ ਮੰਤਰੀ ਜੇਰੇਮੀ ਹੰਟ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਟਰਸ ਦੁਆਰਾ ਟੈਕਸ ਕਟੌਤੀ ਦੇ ਸਾਰੇ ਐਲਾਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ। ਦੱਸ ਦੇਈਏ ਕਿ ਟਰਸ ਵੱਲੋਂ ਸਾਬਕਾ ਵਿੱਤ ਮੰਤਰੀ ਕਵਾਸਿਕ ਨੂੰ ਅਹੁਦੇ ਤੋਂ ਹਟਾਉਣ ਤੋਂ ਬਾਅਦ ਜੇਰੇਮੀ ਹੰਟ ਨੂੰ ਉਨ੍ਹਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਹੰਟ ਦੁਆਰਾ ਰੱਦ ਕੀਤੇ ਗਏ ਪ੍ਰਬੰਧਾਂ ਵਿੱਚ ਮਿੰਨੀ ਬਜਟ ਵਿੱਚ ਪ੍ਰਸਤਾਵਿਤ ਨਾਗਰਿਕਾਂ ਦੇ ਬਿਜਲੀ ਬਿੱਲਾਂ ਨੂੰ ਘਟਾਉਣ ਲਈ ਇੱਕ ਛੋਟ ਸਕੀਮ ਵੀ ਸ਼ਾਮਲ ਹੈ। ਹੰਟ ਨੇ ਅਹੁਦਾ ਸੰਭਾਲਣ ਤੋਂ ਬਾਅਦ ਕਿਹਾ ਕਿ ਪ੍ਰਧਾਨ ਮੰਤਰੀ ਨੇ ਫ਼ੈਸਲੇ ਲੈਣ ਵਿੱਚ ਗ਼ਲਤੀ ਕੀਤੀ ਹੈ।
ਟਰਸ ਖ਼ਿਲਾਫ਼ 100 ਐਮ.ਪੀ
ਟਰਸ ਦੇ ਗ਼ਲਤ ਫ਼ੈਸਲਿਆਂ ਕਾਰਨ ਉਨ੍ਹਾਂ ਦੀ ਸਰਕਾਰ ਇੱਕ ਮਹੀਨੇ ਵਿੱਚ ਹੀ ਬੁਰੀ ਤਰ੍ਹਾਂ ਘਿਰ ਗਈ ਹੈ। ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਉਨ੍ਹਾਂ ਦੀ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਦੇ 100 ਤੋਂ ਵੱਧ ਸੰਸਦ ਮੈਂਬਰ ਪ੍ਰਧਾਨ ਮੰਤਰੀ ਲਿਜ਼ ਟਰਸ ਦੇ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ। ਸੂਤਰਾਂ ਮੁਤਾਬਕ ਪਾਰਟੀ ਦੇ 100 ਤੋਂ ਵੱਧ ਸੰਸਦ ਮੈਂਬਰ ਜਲਦੀ ਹੀ ਕਮੇਟੀ ਦੇ ਮੁਖੀ ਗ੍ਰਾਹਮ ਬ੍ਰੈਟੀ ਨੂੰ ਟਰਸ ਖ਼ਿਲਾਫ਼ ਬੇਭਰੋਸਗੀ ਮਤਾ ਪੇਸ਼ ਕਰਨ ਵਾਲੇ ਹਨ। ਪੱਤਰ ਰਾਹੀਂ ਇਹ ਦੱਸਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਟਰਸ ਦਾ ਸਮਾਂ ਖ਼ਤਮ ਹੋ ਗਿਆ ਹੈ, ਨਹੀਂ ਤਾਂ ਉਨ੍ਹਾਂ ਦੀ ਹਮਾਇਤ ਵਿੱਚ ਭਰੋਸੇ ਦਾ ਮਤਾ ਲਿਆਉਣ ਲਈ ਕਿਹਾ ਜਾਵੇਗਾ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਅਮਰੀਕਾ : ਇੱਕ ਘਰ 'ਚ ਦੋ ਮਰਦਾਂ ਅਤੇ ਦੋ ਔਰਤਾਂ ਦੀਆਂ ਮਿਲੀਆਂ ਲਾਸ਼ਾਂ
NEXT STORY