ਲੰਡਨ (ਆਈ.ਏ.ਐੱਨ.ਐੱਸ.)- ਪਾਕਿਸਤਾਨੀ ਸੋਸ਼ਲ ਮੀਡੀਆ ਕਾਰਕੁਨ ਅਤੇ ਯੂਟਿਊਬਰ ਆਦਿਲ ਰਾਜਾ ਨੂੰ ਬ੍ਰਿਟਿਸ਼ ਅਧਿਕਾਰੀਆਂ ਨੇ ਗ੍ਰਿਫ਼ਤਾਰ ਕਰ ਲਿਆ ਹੈ, ਹਾਲਾਂਕਿ ਇਹ ਸਪੱਸ਼ਟ ਨਹੀਂ ਹੈ ਕਿ ਗ੍ਰਿਫ਼ਤਾਰੀ ਕਿਸ ਆਧਾਰ ‘ਤੇ ਕੀਤੀ ਗਈ ਹੈ। ਜੀਓ ਨਿਊਜ਼ ਨੇ ਦੱਸਿਆ ਕਿ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਇੱਕ ਸਮਰਥਕ ਰਾਜਾ ਖ਼ਿਲਾਫ਼ ਪਾਕਿਸਤਾਨ ਵਿੱਚ ਅੱਤਵਾਦ ਵਿਰੋਧੀ ਧਾਰਾਵਾਂ ਦੇ ਤਹਿਤ ਕੇਸ ਦਰਜ ਕੀਤੇ ਗਏ ਹਨ। ਸਰਕਾਰ ਨੇ ਇਸ ਤੋਂ ਪਹਿਲਾਂ ਬ੍ਰਿਟੇਨ 'ਚ ਰਾਜਾ ਖ਼ਿਲਾਫ਼ ਕਈ ਸ਼ਿਕਾਇਤਾਂ ਦਾਇਰ ਕੀਤੀਆਂ ਸਨ।
ਇਨ੍ਹਾਂ ਵਿੱਚੋਂ ਤਾਜ਼ਾ ਸ਼ਿਕਾਇਤ 9 ਮਈ ਦੇ ਦੰਗਿਆਂ ਬਾਰੇ ਸੀ, ਜੋ 190 ਮਿਲੀਅਨ ਪੌਂਡ ਦੇ ਸਮਝੌਤੇ ਦੇ ਕੇਸ ਤਹਿਤ ਇਸਲਾਮਾਬਾਦ ਹਾਈ ਕੋਰਟ ਤੋਂ ਪੀਟੀਆਈ ਮੁਖੀ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਭੜਕੇ ਸਨ। ਜੀਓ ਨਿਊਜ਼ ਮੁਤਾਬਕ ਪਾਕਿਸਤਾਨੀ ਸਰਕਾਰ ਨੇ ਯੂਕੇ ਦੇ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਸੀ ਕਿ ਰਾਜਾ ਅਤੇ ਹੋਰ ਕਾਰਕੁਨਾਂ ਨੇ ਸੋਸ਼ਲ ਮੀਡੀਆ ਰਾਹੀਂ ਨਫ਼ਰਤ ਭਰੀ ਅਤੇ ਰਾਜ ਵਿਰੋਧੀ ਭਾਵਨਾਵਾਂ ਨੂੰ ਉਭਾਰਿਆ। ਸ਼ਿਕਾਇਤ ਵਿੱਚ ਕਿਹਾ ਗਿਆ ਕਿ ਪੀਟੀਆਈ ਵਰਕਰ ਨੇ ਫਰਜ਼ੀ ਖ਼ਬਰਾਂ ਫੈਲਾ ਕੇ ਦੇਸ਼ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕੀਤੀ ਸੀ।
ਪੜ੍ਹੋ ਇਹ ਅਹਿਮ ਖ਼ਬਰ-PTI ਨੂੰ ਬਦਨਾਮ ਕਰਨ ਲਈ ਸਾਜ਼ਿਸ਼ ਰਚ ਕੇ ਕਰਵਾਏ ਗਏ ਫੌਜੀ ਟਿਕਾਣਿਆਂ ’ਤੇ ਹਮਲੇ : ਇਮਰਾਨ ਖਾਨ
ਫਿਲਹਾਲ ਲੰਡਨ ਪੁਲਸ ਨੇ ਅਜੇ ਤੱਕ ਇਸ ਮਾਮਲੇ 'ਤੇ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ। ਇਸ ਤੋਂ ਪਹਿਲਾਂ ਅਪ੍ਰੈਲ ਵਿੱਚ ਅਜਿਹੀਆਂ ਰਿਪੋਰਟਾਂ ਆਈਆਂ ਸਨ ਕਿ ਪੁਲਸ ਨੇ ਇੱਕ ਸਾਬਕਾ ਫੌਜੀ ਅਧਿਕਾਰੀ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਲਈ ਰਾਵਲਪਿੰਡੀ ਦੀ ਇੱਕ ਸੈਸ਼ਨ ਅਦਾਲਤ ਵਿੱਚ ਪਹੁੰਚ ਕੀਤੀ ਸੀ, ਜੋ ਅੱਜਕੱਲ੍ਹ ਆਪਣੇ ਸੱਤਾ ਵਿਰੋਧੀ ਨਾਅਰਿਆਂ ਅਤੇ ਸੋਸ਼ਲ ਮੀਡੀਆ ਪੋਸਟਾਂ ਲਈ ਸੁਰਖੀਆਂ ਵਿੱਚ ਹੈ। ਅਪ੍ਰੈਲ 2022 ਵਿੱਚ ਪੀਟੀਆਈ ਸਰਕਾਰ ਨੂੰ ਬਰਖਾਸਤ ਕਰਨ ਤੋਂ ਬਾਅਦ ਰਾਜਾ ਪਿਛਲੇ ਸਾਲ ਯੂਕੇ ਗਏ ਸਨ। ਡਾਨ ਨੇ ਰਿਪੋਰਟ ਦਿੱਤੀ ਕਿ ਉਹ ਟਵਿੱਟਰ 'ਤੇ ਸਰਗਰਮ ਹੈ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਕੱਟੜ ਸਮਰਥਕ ਹੈ।
ਸਾਬਕਾ ਫੌਜੀ ਅਧਿਕਾਰੀ ਨੇ ਨਵੀਂ ਸਰਕਾਰ ਦੇ ਨਾਲ-ਨਾਲ ਫੌਜੀ ਅਦਾਰੇ ਦੀ ਵੀ ਬਹੁਤ ਆਲੋਚਨਾ ਕੀਤੀ ਹੈ ਅਤੇ ਉਨ੍ਹਾਂ 'ਤੇ ਖਾਨ ਨੂੰ ਸੱਤਾ ਤੋਂ ਹਟਾਉਣ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ ਹੈ। ਰਾਜਾ ਨੂੰ ਪਾਕਿਸਤਾਨ ਪੀਨਲ ਕੋਡ ਦੀ ਧਾਰਾ 406 (ਭਰੋਸਾ ਦੀ ਉਲੰਘਣਾ) ਦੇ ਤਹਿਤ ਰਾਵਲਪਿੰਡੀ ਦੀ ਬੰਨੀ ਪੁਲਿਸ ਦੁਆਰਾ ਦਰਜ ਕੀਤੇ ਗਏ ਇੱਕ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਸੀ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਕੈਨੇਡਾ: 47 ਲੱਖ ਹੇਕਟੇਅਰ ਜੰਗਲ ਖਾਕ, ਬਣਿਆ ਨਵਾਂ ਰਿਕਾਰਡ
NEXT STORY