ਲੰਡਨ, (ਰਾਜਵੀਰ ਸਮਰਾ)- ਯੂ. ਕੇ. ਦੇ ਸ਼ਹਿਰ ਬਰਮਿੰਘਮ ਵਿਖੇ ਭਾਰਤ ਸਰਕਾਰ ਵਲੋਂ ਪਾਸੇ ਕੀਤੇ ਕਿਸਾਨ ਮਾਰੂ ਬਿੱਲਾਂ ਦੇ ਵਿਰੋਧ ਤੇ ਕਿਸਾਨਾਂ ਦੇ ਹੱਕ 'ਚ ਇਥੋਂ ਦੀਆਂ ਵੱਖ-ਵੱਖ ਜਥੇਬੰਦੀਆਂ ਤੇ ਨੌਜਵਾਨਾਂ ਵਲੋਂ ਆਪਣੇ ਟਰੈਕਟਰਾਂ ਤੇ ਹੋਰ ਸਾਧਨਾਂ ਰਾਹੀਂ ਰੋਸ ਮੁਜ਼ਾਹਰਾ ਕੀਤਾ ਗਿਆ।
ਇਹ ਰੋਸ ਮੁਜ਼ਾਹਰਾ ਸਮੈਦਿਕ ਦੇ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਸੋਹੋ ਰੋਡ ਤੋਂ ਹੁੰਦਾ ਹੋਇਆ ਵਾਪਿਸ ਗੁਰਦੁਆਰਾ ਸਾਹਿਬ ਆ ਕੇ ਸਮਾਪਤ ਹੋਇਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਰੋਸ ਪ੍ਰਦਰਸ਼ਨ ਲਗਾਤਾਰ ਪੰਜਾਬੀਆਂ ਤੇ ਕਿਸਾਨਾਂ ਦੇ ਹੱਕ 'ਚ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਭਾਰਤ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਖੇਤੀ ਬਿੱਲ ਵਾਪਸ ਨਹੀਂ ਲੈ ਲੈਂਦੀ।
ਅਮਰੀਕੀ ਰਾਸ਼ਟਰਪਤੀ ਚੋਣਾਂ: ਪਹਿਲੀ ਬਹਿਸ ਦੌਰਾਨ ਬਿਡੇਨ ਨੇ ਮਾਰੀ ਬਾਜੀ, ਤਣਾਅ 'ਚ ਟਰੰਪ
NEXT STORY