ਲੰਡਨ- ਦੁਨੀਆਭਰ ਵਿਚ ਓਮੀਕਰੋਨ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਖਾਸ ਕਰ ਕੇ ਬ੍ਰਿਟੇਨ ਵਿਚ ਹਾਲਾਤ ਦਿਨੋਂ-ਦਿਨ ਖ਼ਰਾਬ ਹੁੰਦੇ ਜਾ ਰਹੇ ਹਨ। ਬ੍ਰਿਟੇਨ ਵਿਚ ਓਮੀਕਰੋਨ ਨਾਲ ਮਰਨ ਵਾਲਿਆਂ ਦੀ ਗਿਣਤੀ 7 ਤੋਂ ਵੱਧ ਕੇ 12 ਹੋ ਗਈ ਹੈ। ਉਪ-ਪ੍ਰਧਾਨ ਮੰਤਰੀ ਡੋਮਿਨਿਕ ਰਾਬ ਨੇ ਸੋਮਵਾਰ ਨੂੰ ਦੱਸਿਆ ਕਿ ਮੌਜੂਦਾ ਸਮੇਂ ਵਿਚ ਓਮੀਕਰੋਨ ਨਾਲ ਇਨਫੈਕਟਿਡ 104 ਲੋਕ ਹਸਪਤਾਲ ਵਿਚ ਭਰਤੀ ਹਨ। ਦੇਸ਼ ਵਿਚ ਓਮੀਕਰੋਨ ਦੇ ਇਨਫੈਕਟਿਡਾਂ ਦੀ ਕੁਲ ਗਿਣਤੀ 25000 ਤੋਂ ਪਾਰ ਪਹੁੰਚ ਗਈ ਹੈ। ਇਕ ਦਿਨ ਪਹਿਲਾਂ ਬ੍ਰਿਟੇਨ ਵਿਚ ਇਕ ਦਿਨ ਵਿਚ ਓਮੀਕਰੋਨ ਦੇ 10,000 ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਸਨ। ਇਸ ਦਰਮਿਆਨ ਇਨਫੈਕਸ਼ਨ ਦੇ ਮਾਮਲਿਆਂ ਤੋਂ ਡਰੀ ਬੋਰਿਸ ਜਾਨਸਨ ਸਰਕਾਰ ਦੇਸ਼ ਵਿਚ ਲਾਕਡਾਊਨ ਲਗਾਉਣ ’ਤੇ ਸਲਾਹ ਕਰ ਰਹੀ ਹੈ। ਸਰਕਾਰ ਨੂੰ ਡਰ ਹੈ ਕਿ ਕ੍ਰਿਸਮਸ ਦੌਰਾਨ ਜੇਕਰ ਪਾਬੰਦੀ ਨਹੀਂ ਲਗਾਈ ਗਈ ਤਾਂ ਦੇਸ਼ ਵਿਚ ਹਾਲਾਤ ਬੇਕਾਬੂ ਹੋ ਸਕਦੇ ਹਨ।
ਇਹ ਵੀ ਪੜ੍ਹੋ : ਸਾਵਧਾਨ! ਕੋਰੋਨਾ ਦੇ ਡੈਲਟਾ ਵੇਰੀਐਂਟ ਤੋਂ ਵੀ ਜ਼ਿਆਦਾ ਭਿਆਨਕ ਹੋ ਸਕਦੈ ਓਮੀਕਰੋਨ
ਜਰਮਨੀ ਨੇ ਬ੍ਰਿਟੇਨ ਦੀ ਉਡਾਣਾਂ ’ਤੇ ਲਗਾਇਆ ਪਾਬੰਦੀ
ਬ੍ਰਿਟੇਨ ਵਿਚ ਓਮੀਕਰੋਨ ਤੋਂ ਇਨਫੈਕਟਿਡਾਂ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਜਰਮਨੀ ਨੇ ਬ੍ਰਿਟੇਨ ਤੋਂ ਆਉਣ ਵਾਲੀ ਉਡਾਣਾਂ ਨੂੰ ਰੱਦ ਕਰ ਦਿੱਤਾ ਹੈ। ਓਮੀਕਰੋਨ ਦੀ ਰੋਕਥਾਮ ਲਈ ਬ੍ਰਿਟੇਨ ਤੋਂ ਆਉਣ ਵਾਲੇ ਸਾਰੇ ਲੋਕਾਂ ਦੇ ਪ੍ਰਵੇਸ਼ ’ਤੇ ਜਰਮਨੀ ਨੇ ਪਾਬੰਦੀ ਲਗਾ ਦਿੱਤੀ ਹੈ। ਨਾਲ ਹੀ ਪਿਛਲੇ ਕੁਝ ਦਿਨਾਂ ਵਿਚ ਬ੍ਰਿਟੇਨ ਦੀ ਯਾਤਰਾ ਤੋਂ ਪਰਤੇ ਸਾਰੇ ਲੋਕਾਂ ਨੂੰ ਇਕਾਂਤਵਾਸ ਵਿਚ ਰਹਿਣਾ ਲਾਜ਼ਮੀ ਕਰ ਦਿੱਤਾ ਹੈ। ਬ੍ਰਿਟੇਨ ਤੋਂ ਪਰਤੇ ਲੋਕਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ ’ਤੇ ਵੀ ਉਨ੍ਹਾਂ ਨੂੰ ਇਕਾਂਤਵਾਸ ਵਿਚ ਰਹਿਣਾ ਹੋਵੇਗਾ।
ਇਹ ਵੀ ਪੜ੍ਹੋ : ਓਮੀਕਰੋਨ ਦਾ ਖ਼ੌਫ: ਅਮਰੀਕਾ ਅਤੇ ਕੈਨੇਡਾ ਦੀ ਯਾਤਰਾ ਕਰਨ ’ਤੇ ਪਾਬੰਦੀ ਲਗਾਏਗਾ ਇਜ਼ਰਾਇਲ
ਓਮੀਕਰੋਨ ਨਾਲ ਸਹਿਮਿਆ ਇਜ਼ਰਾਈਲ
ਇਜ਼ਰਾਈਲ ਨੇ ਸੋਮਵਾਰ ਨੂੰ ਓਮੀਕਰੋਨ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਨਾਗਰਿਕਾਂ ਨੂੰ ਵਿਸ਼ੇਸ਼ ਇਜਾਜ਼ਤ ਤੋਂ ਬਿਨਾਂ ਸੰਯੁਕਤ ਰਾਜ ਅਮਰੀਕਾ ਦੀ ਯਾਤਰਾ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਪ੍ਰਧਾਨ ਮੰਤਰੀ ਨਫਤਾਲੀ ਬੇਨੇਟ ਦੇ ਦਫ਼ਤਰ ਵਲੋਂ ਜਾਰੀ ਇਕ ਬਿਆਨ ਮੁਤਾਬਕ ਕੈਬਨਿਟ ਨੇ ਇਸ ਕਦਮ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜੋ ਮੰਗਲਵਾਰ ਤੋਂ ਪ੍ਰਭਾਵੀ ਹੋਵੇਗਾ। ਇਸਦੇ ਨਾਲ ਹੀ ਇਜ਼ਰਾਈਲ ਨੇ ਕੋਰੋਨਾ ਦੇ ਜ਼ਿਆਦਾ ਮਾਮਲਿਆਂ ਵਾਲੇ ਦੇਸ਼ਾਂ ਨੂੰ ਲਾਲ ਸੂਚੀ ਵਿਚ ਸ਼ਾਮਲ ਕੀਤਾ ਹੈ। ਬਿਨਾਂ ਵਿਸ਼ੇਸ਼ ਇਜਾਜ਼ਤ ਲਏ ਇਜ਼ਰਾਈਲੀਆਂ ਦੀ ਇਨ੍ਹਾਂ ਦੇਸ਼ਾਂ ਵਿਚ ਜਾਣ ’ਤੇ ਪਾਬੰਦੀ ਹੈ। ਇਸ ਦਰਮਿਆਨ ਪ੍ਰਧਾਨ ਮੰਤਰੀ ਨਫਤਾਲੀ ਬੇਨੇਟ ਨੇ ਨਾਗਰਿਕਾਂ ਤੋਂ ਗੁਜਾਰਿਸ਼ ਕੀਤੀ ਹੈ ਕਿ ਉਹ ਓਮੀਕਰੋਨ ਦੇ ਜੋਖ਼ਮਾਂ ਨੂੰ ਦੇਖਦੇ ਹੋਏ ਆਪਣੇ ਬੱਚਿਆਂ ਦਾ ਟੀਕਾਕਰਨ ਕਰਵਾਉਣ।
ਇਹ ਵੀ ਪੜ੍ਹੋ : ਪੰਜਾਬ ਦੀ ਕੁਸ਼ਪਿੰਦਰ ਕੌਰ ਬਣੀ ਕੌਂਸਲਰ, ਆਸਟਰੇਲੀਆ ਦੇ ਸੰਵਿਧਾਨਕ ਅਹੁਦੇ ‘ਤੇ ਪਹੁੰਚਣ ਵਾਲੀ ਪਹਿਲੀ ਪੰਜਾਬਣ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਯੂਕੇ: NRI ਏਕਤਾ ਸੰਸਥਾ ਰਾਹੀਂ ਪ੍ਰਵਾਸੀ ਪੰਜਾਬੀਆਂ ਦੇ ਮੁੱਦੇ ਉਭਾਰਾਂਗੇ- ਅਵਤਾਰ ਸਿੰਘ
NEXT STORY