ਮਾਸਕੋ : ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਨੇ ਉਸ ਸਮੇਂ ਇੱਕ ਬਹੁਤ ਹੀ ਖ਼ਤਰਨਾਕ ਮੋੜ ਲੈ ਲਿਆ ਜਦੋਂ ਰੂਸ ਨੇ ਦਾਅਵਾ ਕੀਤਾ ਕਿ ਯੂਕਰੇਨ ਨੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ ਰਿਹਾਇਸ਼ ਨੂੰ ਨਿਸ਼ਾਨਾ ਬਣਾ ਕੇ ਡਰੋਨ ਹਮਲਾ ਕੀਤਾ ਹੈ। ਸਰੋਤਾਂ ਅਨੁਸਾਰ, ਇਹ ਘਟਨਾ 29 ਦਸੰਬਰ 2025 ਨੂੰ ਵਾਪਰੀ, ਜਿਸ ਤੋਂ ਬਾਅਦ ਪੂਰੇ ਰੂਸ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਕ੍ਰੈਮਲਿਨ ਦਾ ਵੱਡਾ ਬਿਆਨ
ਰੂਸੀ ਅਧਿਕਾਰੀਆਂ ਨੇ ਇਸ ਘਟਨਾ ਨੂੰ ਰਾਸ਼ਟਰਪਤੀ ਪੁਤਿਨ ਦੀ ਹੱਤਿਆ ਕਰਨ ਦੀ ਇੱਕ "ਯੋਜਨਾਬੱਧ ਅੱਤਵਾਦੀ ਕਾਰਵਾਈ" ਕਰਾਰ ਦਿੱਤਾ ਹੈ। ਕ੍ਰੈਮਲਿਨ (ਰੂਸੀ ਰਾਸ਼ਟਰਪਤੀ ਦਾ ਦਫ਼ਤਰ) ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੋ ਡਰੋਨਾਂ ਰਾਹੀਂ ਰਾਸ਼ਟਰਪਤੀ ਦੀ ਰਿਹਾਇਸ਼ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਰੂਸੀ ਸੁਰੱਖਿਆ ਬਲਾਂ ਨੇ ਸਮਾਂ ਰਹਿੰਦੇ ਇਨ੍ਹਾਂ ਡਰੋਨਾਂ ਨੂੰ ਨਸ਼ਟ ਕਰ ਦਿੱਤਾ।
ਰਾਸ਼ਟਰਪਤੀ ਪੁਤਿਨ ਸੁਰੱਖਿਅਤ
ਰਾਹਤ ਵਾਲੀ ਗੱਲ ਇਹ ਰਹੀ ਕਿ ਇਸ ਹਮਲੇ ਦੌਰਾਨ ਰਾਸ਼ਟਰਪਤੀ ਪੁਤਿਨ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਜਾਣਕਾਰੀ ਅਨੁਸਾਰ, ਜਿਸ ਸਮੇਂ ਇਹ ਡਰੋਨ ਹਮਲਾ ਹੋਇਆ, ਉਸ ਵੇਲੇ ਪੁਤਿਨ ਰਿਹਾਇਸ਼ ਵਿੱਚ ਮੌਜੂਦ ਨਹੀਂ ਸਨ। ਰੂਸੀ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਇਸ ਘਟਨਾ ਕਾਰਨ ਰੂਸੀ ਰਾਸ਼ਟਰਪਤੀ ਦੇ ਕੰਮਕਾਜ ਜਾਂ ਉਨ੍ਹਾਂ ਦੇ ਪ੍ਰੋਗਰਾਮਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ।
ਰੂਸ ਵੱਲੋਂ ਜਵਾਬੀ ਕਾਰਵਾਈ ਦੀ ਚੇਤਾਵਨੀ
ਰੂਸ ਨੇ ਇਸ ਹਮਲੇ ਲਈ ਸਿੱਧੇ ਤੌਰ 'ਤੇ ਯੂਕਰੇਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਰੂਸੀ ਵਿਦੇਸ਼ ਮੰਤਰਾਲੇ ਨੇ ਚੇਤਾਵਨੀ ਦਿੱਤੀ ਹੈ ਕਿ ਰੂਸ ਕੋਲ ਇਸ "ਭੜਕਾਊ ਕਾਰਵਾਈ" ਦਾ ਜਵਾਬ ਦੇਣ ਦਾ ਪੂਰਾ ਅਧਿਕਾਰ ਹੈ ਅਤੇ ਉਹ ਆਪਣੀ ਮਰਜ਼ੀ ਅਨੁਸਾਰ ਸਹੀ ਸਮੇਂ ਅਤੇ ਸਹੀ ਜਗ੍ਹਾ 'ਤੇ ਜਵਾਬੀ ਕਾਰਵਾਈ ਕਰੇਗਾ। ਦੂਜੇ ਪਾਸੇ, ਅੰਤਰਰਾਸ਼ਟਰੀ ਮਾਹਿਰ ਇਸ ਘਟਨਾ ਨੂੰ ਜੰਗ ਦੇ ਹੋਰ ਭਿਆਨਕ ਹੋਣ ਦੇ ਸੰਕੇਤ ਵਜੋਂ ਦੇਖ ਰਹੇ ਹਨ।
ਜ਼ੇਲੇਂਸਕੀ ਨੇ ਪੁਤਿਨ ਦੀ ਰਿਹਾਇਸ਼ 'ਤੇ ਹਮਲੇ ਨੂੰ ਦੱਸਿਆ 'ਸਫੈਦ ਝੂਠ'
ਉਥੇ ਹੀ ਰੂਸ ਵੱਲੋਂ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ ਰਿਹਾਇਸ਼ 'ਤੇ ਹਮਲੇ ਦੇ ਲਗਾਏ ਗਏ ਇਲਜ਼ਾਮਾਂ ਨੂੰ ਯੂਕਰੇਨ ਨੇ ਸਿਰੇ ਤੋਂ ਨਕਾਰ ਦਿੱਤਾ ਹੈ। ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਇਨ੍ਹਾਂ ਦਾਅਵਿਆਂ ਨੂੰ ਪੂਰੀ ਤਰ੍ਹਾਂ ਨਕਾਰਦਿਆਂ ਇਸ ਨੂੰ ਇੱਕ ਝੂਠ ਕਰਾਰ ਦਿੱਤਾ ਹੈ। ਸਰੋਤਾਂ ਅਨੁਸਾਰ ਜ਼ੇਲੇਂਸਕੀ ਨੇ ਕਿਹਾ ਕਿ ਰੂਸ ਵੱਲੋਂ ਨੋਵਗੋਰੋਡ (Novgorod) ਵਿੱਚ ਪੁਤਿਨ ਦੀ ਰਿਹਾਇਸ਼ 'ਤੇ ਹਮਲੇ ਦਾ ਇਲਜ਼ਾਮ ਸਿਰਫ਼ ਇੱਕ ਬਹਾਨਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਮਾਸਕੋ ਅਜਿਹੇ ਇਲਜ਼ਾਮ ਇਸ ਲਈ ਲਗਾ ਰਿਹਾ ਹੈ ਤਾਂ ਜੋ ਉਹ ਕਿਯੇਵ (Kyiv) ਵਿੱਚ ਸਰਕਾਰੀ ਇਮਾਰਤਾਂ 'ਤੇ ਹਮਲਾ ਕਰਨ ਲਈ ਜ਼ਮੀਨ ਤਿਆਰ ਕਰ ਸਕੇ। ਉਨ੍ਹਾਂ ਨੇ ਅਮਰੀਕਾ ਨੂੰ ਅਪੀਲ ਕੀਤੀ ਹੈ ਕਿ ਉਹ ਰੂਸੀ ਧਮਕੀਆਂ ਦੇ ਵਿਰੁੱਧ ਢੁਕਵੀਂ ਪ੍ਰਤੀਕਿਰਿਆ ਦੇਵੇ।
ਸ਼ਾਂਤੀ ਗੱਲਬਾਤ ਨੂੰ ਲੀਹੋਂ ਲਾਹੁਣ ਦੀ ਕੋਸ਼ਿਸ਼
ਜ਼ੇਲੇਂਸਕੀ ਨੇ ਇਨ੍ਹਾਂ ਰੂਸੀ ਦਾਅਵਿਆਂ ਨੂੰ ਸ਼ਾਂਤੀ ਦੀਆਂ ਕੋਸ਼ਿਸ਼ਾਂ ਵਿੱਚ ਅੜਿੱਕਾ ਦੱਸਿਆ ਹੈ। ਉਨ੍ਹਾਂ ਮੁਤਾਬਕ, ਇਹ ਰੂਸੀ ਦਾਅਵਾ ਉਨ੍ਹਾਂ ਦੀ ਡੋਨਾਲਡ ਟਰੰਪ ਨਾਲ ਹੋਈ ਮੁਲਾਕਾਤ ਤੋਂ ਬਾਅਦ ਸ਼ਾਂਤੀ ਗੱਲਬਾਤ ਵਿੱਚ ਹੋ ਰਹੀ ਪ੍ਰਗਤੀ ਨੂੰ ਕਮਜ਼ੋਰ ਕਰਨ ਦੀ ਇੱਕ ਕੋਸ਼ਿਸ਼ ਹੈ। ਯੂਕਰੇਨੀ ਰਾਸ਼ਟਰਪਤੀ ਨੇ ਸਪੱਸ਼ਟ ਕੀਤਾ ਕਿ ਅਜਿਹੇ ਗੁੰਮਰਾਹਕੁੰਨ ਦਾਅਵੇ ਗੱਲਬਾਤ ਦੇ ਮਾਹੌਲ ਨੂੰ ਖਰਾਬ ਕਰ ਰਹੇ ਹਨ।
Canada 'ਚ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਦਾ ਇਕਲੌਤਾ ਪੁੱਤ ਸੀ ਬਲਤੇਜ ਸਿੰਘ
NEXT STORY