ਇੰਟਰਨੈਸ਼ਨਲ ਡੈਸਕ-ਰੂਸੀ ਹਮਲੇ ਦਰਮਿਆਨ ਯੂਰਪੀਨ ਯੂਨੀਅਨ (ਈ.ਯੂ.) ਨੇ ਯੂਕ੍ਰੇਨ ਦੀ ਮੈਂਬਰਸ਼ਿਪ ਨੂੰ ਮਜ਼ਨੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਯੂਕ੍ਰੇਨ ਹੁਣ ਯੂਰਪੀਅਨ ਯੂਨੀਅਨ ਦਾ ਹਿੱਸਾ ਬਣ ਗਿਆ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਡੀਮੀਰ ਜ਼ੇਲੇਂਸਕੀ ਨੇ ਈ.ਯੂ. ਦੀ ਮੈਂਬਰਸ਼ਿਪ ਲਈ ਅਰਜ਼ੀ 'ਤੇ ਦਸਤਖਤ ਕਰ ਜਲਦ ਤੋਂ ਜਲਦ ਇਜਾਜ਼ਤ ਦੇਣ ਦੀ ਅਪੀਲ ਕੀਤੀ ਸੀ।
ਇਹ ਵੀ ਪੜ੍ਹੋ : ਬੰਦਰਗਾਹਾਂ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ 'ਚ ਰੂਸ, ਖਾਰਕੀਵ 'ਚ ਹਮਲੇ ਕੀਤੇ ਤੇਜ਼
ਉਥੇ, ਜ਼ੇਲੇਂਸਕੀ ਨੇ ਮੰਗਲਵਾਰ ਨੂੰ ਕਿਹਾ ਕਿ ਯੂਕ੍ਰੇਨ 'ਯੂਰਪ ਦਾ ਬਰਾਬਰ ਮੈਂਬਰ ਬਣਨ ਲਈ ਵੀ' ਲੜ ਰਿਹਾ ਹੈ। ਉਨ੍ਹਾਂ ਨੇ ਯੂਰਪੀਅਨ ਯੂਨੀਅਨ ਦੀ ਸੰਸਦ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਯੂਰਪ ਦਾ ਬਰਾਬਰ ਮੈਂਬਰ ਬਣਨ ਲਈ ਲੜ ਰਹੇ ਹਾਂ। ਜ਼ੇਲੇਂਸਕੀ ਨੇ ਕਿਹਾ ਕਿ ਮੇਰਾ ਮੰਨਣਾ ਹੈ ਕਿ ਅੱਜ ਅਸੀਂ ਹਰ ਕਿਸੇ ਨੂੰ ਦਿਖਾ ਰਹੇ ਹਾਂ ਕਿ ਅਸੀਂ ਕੀ ਹਾਂ... ਅਸੀਂ ਸਾਬਤ ਕਰ ਦਿੱਤਾ ਹੈ ਕਿ ਘਟੋ-ਘੱਟ, ਅਸੀਂ ਤੁਹਾਡੇ ਵਰਗੇ ਹੀ ਹਾਂ। ਉਨ੍ਹਾਂ ਨੇ ਸੋਮਵਾਰ ਨੂੰ ਕਿਹਾ ਸੀ ਕਿ ਕੀਵ ਢਿੱਲ ਦੇਣ ਲਈ ਤਿਆਰ ਨਹੀਂ ਹੈ ਜਦ ਇਕ ਪੱਖ ਦੂਜੇ ਨੂੰ ਰਾਕੇਟ ਅਤੇ ਹਥਿਆਰਾਂ ਨਾਲ ਨਿਸ਼ਾਨਾ ਬਣਾ ਰਿਹਾ ਹੋਵੇ।
ਇਹ ਵੀ ਪੜ੍ਹੋ : ਰੂਸੀ ਜਹਾਜ਼ ਕੰਪਨੀਆਂ ਲਈ ਆਪਣਾ ਹਵਾਈ ਖੇਤਰ ਬੰਦ ਕਰੇਗਾ EU
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਯੂਕ੍ਰੇਨ ਸੰਕਟ: ਯੂਕੇ ਦੇ ਪ੍ਰਧਾਨ ਮੰਤਰੀ ਜਾਨਸਨ ਨੇ ਸ਼ੁਰੂ ਕੀਤਾ ਯੂਰਪ ਦੌਰਾ
NEXT STORY