ਇੰਟਰਨੈਸ਼ਨਲ ਡੈਸਕ- ਯੂਕ੍ਰੇਨ ਦੀ ਸਟੇਟ ਐਮਰਜੈਂਸੀ ਸੇਵਾ ਨੇ ਕਿਹਾ ਕਿ ਰੂਸੀ ਡਰੋਨ ਹਮਲਿਆਂ ਨੇ ਐਤਵਾਰ ਰਾਤ ਨੂੰ ਓਡੇਸਾ ਖੇਤਰ ’ਚ ਊਰਜਾ ਬੁਨਿਆਦੀ ਢਾਂਚੇ ਨੂੰ ਨੁਕਸਾਨ ਪਹੁੰਚਾਇਆ। ਨੁਕਸਾਨੀਆਂ ਗਈਆਂ ਥਾਵਾਂ ਵਿਚ ਇਕ ਸੂਰਜੀ ਊਰਜਾ ਪਲਾਂਟ ਵੀ ਸ਼ਾਮਲ ਹੈ।
ਯੂਕ੍ਰੇਨ ਦੀ ਹਵਾਈ ਫੌਜ ਨੇ ਐਤਵਾਰ ਨੂੰ ਕਿਹਾ ਕਿ ਰੂਸ ਨੇ ਸ਼ਨੀਵਾਰ-ਐਤਵਾਰ ਦੀ ਦਰਮਿਆਨੀ ਰਾਤ ਨੂੰ ਕੁੱਲ 176 ਡਰੋਨ ਹਮਲੇ ਕੀਤੇ ਅਤੇ ਇਕ ਮਿਜ਼ਾਈਲ ਦਾਗੀ, ਜਿਸ ’ਚ 9 ਲੋਕਾਂ ਦੀ ਮੌਤ ਹੋ ਗਈ। ਯੂਕ੍ਰੇਨ ਨੇ ਦਾਅਵਾ ਕੀਤਾ ਕਿ ਉਸ ਨੇ 139 ਡਰੋਨਾਂ ਨੂੰ ਤਬਾਹ ਕਰ ਦਿੱਤਾ। ਰੂਸੀ ਰੱਖਿਆ ਮੰਤਰਾਲੇ ਨੇ ਐਤਵਾਰ ਨੂੰ ਕਿਹਾ ਕਿ ਉਸ ਦੀਆਂ ਫੌਜਾਂ ਨੇ ਬੀਤੀ ਰਾਤ ਯੂਕ੍ਰੇਨ ਵੱਲੋਂ ਕੀਤੇ ਗਏ 57 ਡਰੋਨ ਹਮਲਿਆਂ ਨੂੰ ਨਾਕਾਮ ਕਰ ਦਿੱਤਾ ਹੈ।
ਕੈਦੀਆਂ ਦੀ ਅਦਲਾ-ਬਦਲੀ ਕਰਨਗੇ ਯੂਕ੍ਰੇਨ-ਰੂਸ
ਯੂਕ੍ਰੇਨ ਦੇ ਰਾਸ਼ਟਰਪਤੀ ਜ਼ੈਲੇਂਸਕੀ ਨੇ ਐਤਵਾਰ ਨੂੰ ਕਿਹਾ ਕਿ ਯੂਕ੍ਰੇਨ ਅਤੇ ਰੂਸ ਕੈਦੀਆਂ ਦੀ ਅਦਲਾ-ਬਦਲੀ ਨੂੰ ਮੁੜ ਸ਼ੁਰੂ ਕਰਨ ਲਈ ਕੰਮ ਕਰ ਰਹੇ ਹਨ ਅਤੇ ਇਸ ਨਾਲ 1,200 ਯੂਕ੍ਰੇਨੀ ਕੈਦੀਆਂ ਦੀ ਵਾਪਸੀ ਸੰਭਵ ਹੋ ਸਕੇਗੀ। ਜ਼ੈਲੇਂਸਕੀ ਦਾ ਇਹ ਬਿਆਨ ਰਾਸ਼ਟਰੀ ਸੁਰੱਖਿਆ ਮੁਖੀ ਵੱਲੋਂ ਗੱਲਬਾਤ ’ਚ ਪ੍ਰਗਤੀ ਦੇ ਐਲਾਨ ਤੋਂ ਇਕ ਦਿਨ ਬਾਅਦ ਆਇਆ ਹੈ। ਉਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਕਿਹਾ ਕਿ ਸਾਨੂੰ ਜੰਗੀ ਕੈਦੀਆਂ ਦੀ ਅਦਲਾ-ਬਦਲੀ ਦੀ ਪ੍ਰਕਿਰਿਆ ਬਹਾਲ ਹੋਣ ਦਾ ਪੂਰਾ ਭਰੋਸਾ ਹੈ। ਇਸ ਨੂੰ ਯਕੀਨੀ ਬਣਾਉਣ ਲਈ ਮੌਜੂਦਾ ਸਮੇਂ ’ਚ ਕਈ ਮੀਟਿੰਗਾਂ ਅਤੇ ਫ਼ੋਨ ’ਤੇ ਗੱਲਬਾਤ ਹੋ ਰਹੀ ਹੈ।
20 ਸਾਲਾਂ ਤੱਕ ਨਹੀਂ ਮਿਲੇਗੀ PR! ਯੂਕੇ ਸਰਕਾਰ ਦਾ ਪ੍ਰਵਾਸੀਆਂ ਨੂੰ ਵੱਡਾ ਝਟਕਾ
NEXT STORY