ਨਿਊਯਾਰਕ (ਏਜੰਸੀ)- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਯੂਕ੍ਰੇਨ ਜੰਗ ਚਿੰਤਾ ਦਾ ਵਿਸ਼ਾ ਹੈ। ਇਸ ਨਾਲ ਦੁਨੀਆ ਭਰ ਦੀ ਸਪਲਾਈ ਚੇਨ ’ਤੇ ਅਸਰ ਪਿਆ ਹੈ। ਉਨ੍ਹਾਂ ਇਸ ਦੌਰਾਨ ਪਾਕਿਸਤਾਨ ’ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਅੱਤਵਾਦ ਸ਼ਾਂਤੀ ਲਈ ਖ਼ਤਰਾ ਹੈ। ਅੱਤਵਾਦ ’ਤੇ ਸਾਡੀ ਜ਼ੀਰੋ ਟਾਲਰੈਂਸ ਜਾਰੀ ਰਹੇਗੀ।
ਬ੍ਰਿਕਸ ਅਤੇ ਸੰਯੁਕਤ ਰਾਸ਼ਟਰ ਵਰਗੇ ਸਮੂਹਾਂ ਵਿਚਾਲੇ ਕਿਸੇ ਇਕ ਦੀ ਚੋਣ ਕਰਨ ਦੀ ਗੱਲ ਕਰਨਾ ਠੀਕ ਨਹੀਂ ਹੈ ਅਤੇ ਵੱਖ-ਵੱਖ ਦੇਸ਼ ਇਸ ਵਿਚ ਸੁਧਾਰ ਦੇਖਣਾ ਚਾਹੁੰਦੇ ਹਨ। ਜੈਸ਼ੰਕਰ ਨੇ ਕਿਹਾ, “ਮੈਨੂੰ ਲੱਗਦਾ ਹੈ ਕਿ ਇਹ ਬਦਲ ਦੇਣਾ ਗਲਤ ਹੈ। ਸੰਯੁਕਤ ਰਾਸ਼ਟਰ ਦੀ ਆਪਣੀ ਜਗ੍ਹਾ ਹੈ। ਇਸ ਵਿਚ ਕਈ ਕਮੀਆਂ ਹੋ ਸਕਦੀਆਂ ਹਨ। ਇਸ ਦੀਆਂ ਕਈ ਪ੍ਰਾਪਤੀਆਂ ਵੀ ਹਨ, ਅਤੇ ਜ਼ਾਹਿਰ ਹੈ ਜਦੋਂ ਤੁਸੀਂ ਇਸ ਵਿਚ ਸੁਧਾਰ ਕਰਨਾ ਚਾਹੁੰਦੇ ਹੋ, ਜਦੋਂ ਤੁਸੀਂ ਇਸ ਨੂੰ ਬਦਲਣਾ ਚਾਹੁੰਦੇ ਹੋ, ਤਾਂ ਕਮੀਆਂ ’ਤੇ ਧਿਆਨ ਕੇਂਦਰਿਤ ਕਰਨਾ ਸੁਭਾਵਿਕ ਹੈ ਪਰ ਮੈਨੂੰ ਨਹੀਂ ਲੱਗਦਾ ਕਿ ਇਨ੍ਹਾਂ ਕਮੀਆਂ ਕਾਰਨ ਸਾਨੂੰ ਸੰਯੁਕਤ ਰਾਸ਼ਟਰ ਨੂੰ ਰੱਦ ਕਰ ਦੇਣਾ ਚਾਹੀਦਾ ਹੈ।” ਜੈਸ਼ੰਕਰ ਇੱਥੇ ਸੰਯੁਕਤ ਰਾਸ਼ਟਰ ਮਹਾਸਭਾ ਦੇ 81ਵੇਂ ਸੈਸ਼ਨ ਤੋਂ ਵੱਖਰੇ ‘ਰਪਚਰਸ ਐਂਡ ਰੈਂਪਾਰਟਸ : ਬਿਲਡਿੰਗ ਬ੍ਰਿਜਿਸ ਫਾਰ ਏ ਚੇਂਜਿੰਗ ਵਰਲਡ’ ਵਿਸ਼ੇ ’ਤੇ ਇਕ ਸੈਸ਼ਨ ਨੂੰ ਸੰਬੋਧਨ ਕਰ ਰਹੇ ਸਨ।
ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ, 3 ਸ਼ੱਕੀਆਂ ਦੀ ਹੋਈ ਪਛਾਣ
NEXT STORY