ਕੀਵ (ਏਜੰਸੀ): ਯੂਕ੍ਰੇਨ ਅਤੇ ਰੂਸ ਵਿਚਕਾਰ ਜੰਗ ਦਾ ਅੱਜ ਚੌਥਾ ਦਿਨ ਹੈ। ਲਿਹਾਜਾ ਰੂਸ ਦੇ ਹਮਲੇ ਭਿਆਨਕ ਅਤੇ ਤੇਜ਼ ਹੁੰਦੇ ਜਾ ਰਹੇ ਹਨ। ਇਸ ਵਿਚਕਾਰ ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਡੀਮੀਰ ਜ਼ੇਲੇਨਸਕੀ ਨੇ ਕਿਹਾ ਹੈ ਕਿ ਉਨ੍ਹਾਂ ਦਾ ਦੇਸ਼ ਰੂਸ ਨਾਲ ਸ਼ਾਂਤੀ ਵਾਰਤਾ ਕਰਨ ਲਈ ਤਿਆਰ ਹੈ ਪਰ ਬੇਲਾਰੂਸ ਵਿਚ ਨਹੀਂ, ਜੋ ਮਾਸਕੋ ਦੀ ਤਿੰਨ ਦਿਨਾਂ ਹਮਲੇ ਲਈ ਜ਼ਮੀਨੀ ਸਹਾਇਤਾ ਪ੍ਰਦਾਨ ਕਰ ਰਿਹਾ ਹੈ। ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਐਤਵਾਰ ਨੂੰ ਇੱਕ ਵੀਡੀਓ ਸੰਦੇਸ਼ ਵਿੱਚ ਵਾਰਤਾ ਦੇ ਵਿਕਲਪਿਕ ਸਥਾਨਾਂ ਦੇ ਤੌਰ 'ਤੇ ਵਾਰਸਾ, ਬ੍ਰਾਟੀਸਲਾਵਾ, ਇਸਤਾਂਬੁਲ, ਬੁਡਾਪੇਸਟ ਜਾਂ ਬਾਕੂ ਦਾ ਨਾਮ ਲਿਆ।
ਪੜ੍ਹੋ ਇਹ ਅਹਿਮ ਖ਼ਬਰ- ਰੂਸੀ ਫ਼ੌਜਾਂ ਯੂਕ੍ਰੇਨ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਖਾਰਕੀਵ 'ਚ ਹੋਈਆਂ ਦਾਖਲ
ਉਹਨਾਂ ਨੇ ਕਿਹਾ ਕਿ ਗੱਲਬਾਤ ਹੋਰ ਥਾਵਾਂ 'ਤੇ ਵੀ ਹੋ ਸਕਦੀ ਹੈ ਪਰ ਸਪੱਸ਼ਟ ਕੀਤਾ ਕਿ ਯੂਕ੍ਰੇਨ ਬੇਲਾਰੂਸ ਵਿੱਚ ਗੱਲਬਾਤ ਨਹੀਂ ਕਰੇਗਾ। ਕ੍ਰੇਮਲਿਨ ਨੇ ਐਤਵਾਰ ਨੂੰ ਕਿਹਾ ਕਿ ਯੂਕ੍ਰੇਨ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਨ ਲਈ ਇਕ ਵਫਦ ਬੇਲਾਰੂਸ ਦੇ ਸ਼ਹਿਰ ਹੋਮੇਲ ਪਹੁੰਚਿਆ ਹੈ। ਕ੍ਰੇਮਲਿਨ ਦੇ ਬੁਲਾਰੇ ਦਮਿਤਰੀ ਪੇਸਕੋਵ ਨੇ ਕਿਹਾ ਕਿ ਵਫਦ ਵਿਚ ਫ਼ੌਜੀ ਅਧਿਕਾਰੀ ਅਤੇ ਡਿਪਲੋਮੈਟ ਸ਼ਾਮਲ ਸਨ। ਉਨ੍ਹਾਂ ਨੇ ਕਿਹਾ, ''ਰੂਸੀ ਵਫ਼ਦ ਗੱਲਬਾਤ ਲਈ ਤਿਆਰ ਹੈ ਅਤੇ ਅਸੀਂ ਯੂਕ੍ਰੇਨੀ ਅਧਿਕਾਰੀਆਂ ਦੀ ਉਡੀਕ ਕਰ ਰਹੇ ਹਾਂ।'' ਰੂਸ ਨੇ ਵੀਰਵਾਰ ਨੂੰ ਯੂਕ੍ਰੇਨ 'ਤੇ ਹਮਲਾ ਕੀਤਾ ਅਤੇ ਉਸ ਦੀਆਂ ਫ਼ੌਜਾਂ ਮਾਸਕੋ ਦੇ ਸਹਿਯੋਗੀ ਬੇਲਾਰੂਸ ਵੱਲ ਉੱਤਰ ਵੱਲ ਵਧ ਰਹੀਆਂ ਹਨ।
ਪੜ੍ਹੋ ਇਹ ਅਹਿਮ ਖ਼ਬਰ- ਰੂਸੀ ਫ਼ੌਜ ਵੱਲੋਂ ਯੂਕ੍ਰੇਨ 'ਚ ਦੋ ਵੱਡੇ ਧਮਾਕੇ, ਜਾਣੋ ਪਲ-ਪਲ ਦੀ ਖ਼ਬਰ
ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਰੂਸੀ ਫ਼ੌਜਾਂ ਯੂਕ੍ਰੇਨ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਖਾਰਕੀਵ 'ਚ ਹੋਈਆਂ ਦਾਖਲ
NEXT STORY