ਇਸਲਾਮਾਬਾਦ (ਪੀਟੀਆਈ): ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਸ ਅੱਜ ਭਾਵ ਮੰਗਲਵਾਰ ਨੂੰ ਇੱਕ ਅਧਿਕਾਰਤ ਦੌਰੇ 'ਤੇ ਇਸਲਾਮਾਬਾਦ ਪਹੁੰਚੇ। ਇਸ ਦੌਰੇ ਦੌਰਾਨ ਉਹ ਦੇਸ਼ ਦੀ ਉੱਚ ਲੀਡਰਸ਼ਿਪ ਨਾਲ ਮੁਲਾਕਾਤ ਕਰਨਗੇ ਅਤੇ ਖੇਤਰੀ ਤੇ ਅੰਤਰਰਾਸ਼ਟਰੀ ਘਟਨਾਕ੍ਰਮ 'ਤੇ ਚਰਚਾ ਕਰਨਗੇ। ਵਿਦੇਸ਼ ਦਫ਼ਤਰ ਅਨੁਸਾਰ ਗੁਟੇਰੇਸ ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਇਸਹਾਕ ਡਾਰ ਦੇ ਸੱਦੇ 'ਤੇ 6 ਤੋਂ 8 ਅਕਤੂਬਰ ਤੱਕ ਇਹ ਅਧਿਕਾਰਤ ਦੌਰਾ ਕਰ ਰਹੇ ਹਨ।
ਵਿਦੇਸ਼ ਦਫ਼ਤਰ ਨੇ ਅੱਗੇ ਦੱਸਿਆ ਕਿ ਸਕੱਤਰ-ਜਨਰਲ ਪਾਕਿਸਤਾਨ ਦੀ ਉੱਚ ਲੀਡਰਸ਼ਿਪ ਨਾਲ ਗੱਲਬਾਤ ਕਰਨਗੇ, ਜਿਸ ਵਿੱਚ ਰਾਸ਼ਟਰਪਤੀ ਆਸਿਫ ਜ਼ਰਦਾਰੀ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ, ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਡਾਰ ਅਤੇ ਫੌਜ ਮੁਖੀ ਜਨਰਲ ਆਸਿਮ ਮੁਨੀਰ ਸ਼ਾਮਲ ਹਨ। ਪਹੁੰਚਣ 'ਤੇ ਸੰਯੁਕਤ ਰਾਸ਼ਟਰ ਮੁਖੀ ਦਾ ਸਵਾਗਤ ਕਾਰਜਕਾਰੀ ਵਿਦੇਸ਼ ਸਕੱਤਰ ਰਾਜਦੂਤ ਨਬੀਲ ਮੁਨੀ ਨੇ ਕੀਤਾ। ਗੁਟੇਰੇਸ ਭਾਰਤ ਅਤੇ ਪਾਕਿਸਤਾਨ ਵਿੱਚ ਸੰਯੁਕਤ ਰਾਸ਼ਟਰ ਦੇ ਮਿਲਟਰੀ ਆਬਜ਼ਰਵਰ ਗਰੁੱਪ ਦੇ ਮੁੱਖ ਦਫ਼ਤਰ ਦਾ ਦੌਰਾ ਕਰਨਗੇ ਅਤੇ ਪਾਕਿਸਤਾਨ ਦੀ ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (ਆਫ਼ਤ ਪ੍ਰਬੰਧਨ ਅਥਾਰਟੀ) ਵਿਖੇ ਇੱਕ ਬ੍ਰੀਫਿੰਗ ਵਿੱਚ ਸ਼ਾਮਲ ਹੋਣਗੇ। ਦੌਰੇ ਦੌਰਾਨ ਉਹ ਹੋਰ ਗਤੀਵਿਧੀਆਂ ਵਿੱਚ ਵੀ ਹਿੱਸਾ ਲੈਣਗੇ, ਜਿਸ ਦੌਰਾਨ ਪਾਕਿਸਤਾਨ ਬਹੁ-ਪੱਖੀਵਾਦ ਅਤੇ ਅੰਤਰਰਾਸ਼ਟਰੀ ਸ਼ਾਂਤੀ ਤੇ ਸੁਰੱਖਿਆ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਆਫ਼ਤ ਦੀ ਤਿਆਰੀ ਅਤੇ ਅਗਾਊਂ ਚੇਤਾਵਨੀ ਪ੍ਰਣਾਲੀ ਵੱਲ ਚੁੱਕੇ ਗਏ ਕਦਮਾਂ ਬਾਰੇ ਆਪਣੇ ਯਤਨਾਂ ਨੂੰ ਉਜਾਗਰ ਕਰੇਗਾ।
ਪੜ੍ਹੋ ਇਹ ਅਹਿਮ ਖ਼ਬਰ- ਫਰਾਂਸ 'ਚ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਹੋਇਆ ਤੇਜ਼ ; 1,000 ਤੋਂ ਵੱਧ ਲੋਕ ਜ਼ਖਮੀ
ਇਹ ਦੌਰਾ "ਸੰਯੁਕਤ ਰਾਸ਼ਟਰ ਨਾਲ ਪਾਕਿਸਤਾਨ ਦੇ ਲੰਬੇ ਸਮੇਂ ਤੋਂ ਚੱਲੇ ਆ ਰਹੇ ਸਹਿਯੋਗ ਨੂੰ ਦੁਹਰਾਉਣ ਅਤੇ ਖੇਤਰੀ ਤੇ ਅੰਤਰਰਾਸ਼ਟਰੀ ਘਟਨਾਕ੍ਰਮ 'ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨ ਦਾ ਇੱਕ ਮਹੱਤਵਪੂਰਨ ਮੌਕਾ ਪ੍ਰਦਾਨ ਕਰੇਗਾ"। ਨਾਲ ਹੀ ਇਹ ਦੌਰਾ ਅੰਤਰਰਾਸ਼ਟਰੀ ਸ਼ਾਂਤੀ ਅਤੇ ਵਿਕਾਸ ਦੇ ਖੇਤਰਾਂ ਵਿੱਚ ਗੁਟੇਰੇਸ ਦੀ ਯੋਗ ਅਗਵਾਈ ਅਤੇ ਅਹਿਮ ਯੋਗਦਾਨ ਨੂੰ ਮਾਨਤਾ ਦੇਣ ਦਾ ਮੌਕਾ ਵੀ ਪ੍ਰਦਾਨ ਕਰੇਗਾ। ਵਿਦੇਸ਼ ਦਫ਼ਤਰ ਅਨੁਸਾਰ ਇਹ ਦੌਰਾ ਸੰਯੁਕਤ ਰਾਸ਼ਟਰ ਨੂੰ ਕੇਂਦਰ ਵਿੱਚ ਰੱਖਦੇ ਹੋਏ ਬਹੁ-ਪੱਖੀਵਾਦ ਲਈ ਪਾਕਿਸਤਾਨ ਦੇ ਅਟੁੱਟ ਸਮਰਥਨ ਅਤੇ ਸੰਯੁਕਤ ਰਾਸ਼ਟਰ ਚਾਰਟਰ ਦੇ ਉਦੇਸ਼ਾਂ ਅਤੇ ਸਿਧਾਂਤਾਂ ਪ੍ਰਤੀ ਇਸ ਦੀ ਪੱਕੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਭਾਰਤੀ ਮੂਲ ਦੀ ਵਿਦਿਆਰਥਣ ਬਣੀ 'ਮਿਸ ਇੰਡੀਆ ਵਰਲਡਵਾਈਡ 2026'
NEXT STORY