ਜਿਨੇਵਾ— ਸੰਯੁਕਤ ਰਾਸ਼ਟਰ ਮੁਖੀ ਐਂਤੋਨੀਓ ਗੁਤਾਰੇਸ ਭਾਰਤ ਤੇ ਪਾਕਿਸਤਾਨ ਵਿਚਾਲੇ ਹਾਲਾਤ 'ਤੇ ਲਗਾਤਾਰ ਨਜ਼ਰ ਰੱਖ ਰਹੇ ਹਨ। ਜਨਰਲ ਸਕੱਤਰ ਦੇ ਬੁਲਾਰੇ ਸਟਿਫਨ ਦੁਜਾਰਿਕ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਇਨ੍ਹਾਂ ਦੋ ਦੱਖਣੀ ਏਸ਼ੀਆਈ ਪ੍ਰਮਾਣੂ ਸ਼ਕਤੀ ਸੰਪੰਨ ਦੇਸ਼ਾਂ ਵਿਚਾਲੇ ਤਣਾਅ ਘੱਟ ਕਰਨ ਨੂੰ ਲੈ ਕੇ ਭਾਰਤ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀਆਂ ਨਾਲ ਗੁਤਾਰੇਸ ਦੀ ਗੱਲਬਾਤ ਨੂੰ ਲੈ ਕੇ ਪੁੱਛੇ ਗਏ ਇਕ ਪ੍ਰਸ਼ਨ ਦੇ ਜਵਾਬ 'ਚ ਦੁਜਾਰਿਕ ਨੇ ਕਿਹਾ ਕਿ ਜਨਰਲ ਸਕੱਤਰ ਤੇ ਉਨ੍ਹਾਂ ਦੇ ਸਟਾਫ ਦੇ ਮੈਂਬਰ ਸੰਪਰਕ ਬਣਾਏ ਹੋਏ ਹਨ। ਉਹ ਵੱਖ-ਵੱਖ ਪੱਧਰਾਂ 'ਤੇ ਦੋਵਾਂ ਪੱਖਾਂ ਨਾਲ ਸੰਪਰਕ ਬਣਾਏ ਹੋਏ ਹਨ। ਅਸੀਂ ਸਾਵਧਾਨੀ ਨਾਲ ਹਾਲਾਤ 'ਤੇ ਨਜ਼ਰ ਬਣਾਏ ਹੋਏ ਹਾਂ ਤੇ ਦੋਵਾਂ ਪੱਖਾਂ ਲਈ ਉਪਲੱਬਧ ਹਾਂ। ਇਸ ਤੋਂ ਪਹਿਲਾਂ ਦੁਜਾਰਿਕ ਨੇ ਇਸ ਹਫਤੇ ਕਿਹਾ ਸੀ ਕਿ ਜਨਰਲ ਸਕੱਤਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਨਾਲ ਦੋਵਾਂ ਦੇਸ਼ਾਂ ਵਿਚਾਲੇ ਦੇ ਹਾਲਾਤ ਨੂੰ ਗੱਲਬਾਤ ਨਹੀਂ ਕੀਤੀ ਹੈ ਪਰ ਉਨ੍ਹਾਂ ਨੇ ਦੋਵਾਂ ਪੱਖਾਂ ਦੇ ਅਧਿਕਾਰੀਆਂ ਸਾਹਮਣੇ ਤਣਾਅ ਘੱਟ ਕਰਨ ਨੂੰ ਲੈ ਕੇ ਚਿੰਤਾ ਵਿਅਕਤ ਕੀਤੀ ਹੈ।
ਜ਼ਿਕਰਯੋਗ ਹੈ ਕਿ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ 14 ਫਰਵਰੀ ਨੂੰ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਭਿਆਨਕ ਆਤਮਘਾਤੀ ਹਮਲੇ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਵਧ ਗਿਆ ਹੈ। ਇਸ ਹਮਲੇ 'ਚ ਸੀ.ਆਰ.ਪੀ.ਐੱਫ. ਦੇ 40 ਜਵਾਨ ਸ਼ਹੀਦ ਹੋ ਗਏ ਸਨ। ਇਸ ਤੋਂ ਬਾਅਦ ਭਾਰਤ ਨੇ 26 ਫਰਵਰੀ ਨੂੰ ਬਾਲਾਕੋਟ 'ਚ ਜੈਸ਼ ਦੇ ਟਿਕਾਣਿਆਂ 'ਤੇ ਹਵਾਈ ਹਮਲਾ ਕੀਤਾ ਸੀ।
ਮੈਕਸੀਕੋ ਟਰੱਕ ਹਾਦਸੇ 'ਚ 25 ਲੋਕਾਂ ਦੀ ਮੌਤ, 30 ਜ਼ਖਮੀ
NEXT STORY