ਸੰਯੁਕਤ ਰਾਸ਼ਟਰ (ਭਾਸ਼ਾ) : ਅਫਗਾਨਿਸਤਾਨ ’ਤੇ ਤਾਲਿਬਾਨ ਦੇ ਕਬਜ਼ੇ ਦੇ ਮੱਦੇਨਜ਼ਰ ਸੰਯੁਕਤ ਰਾਸ਼ਟਰ ਪ੍ਰੀਸ਼ਦ (ਯੂ.ਐੱਨ.ਐੱਸ.ਸੀ.) ਸੋਮਵਾਰ ਨੂੰ ਭਾਰਤ ਦੀ ਪ੍ਰਧਾਨਗੀ ਵਿਚ ਅਫਗਾਨਿਸਤਾਨ ਵਿਚ ਹਾਲਾਤ ’ਤੇ ਐਮਰਜੈਂਸੀ ਬੈਠਕ ਕਰੇਗੀ। ਇਕ ਹਫ਼ਤੇ ਵਿਚ ਸੁਰੱਖਿਆ ਪ੍ਰੀਸ਼ਦ ਦੀ ਇਹ ਦੂਜੀ ਬੈਠਕ ਹੋਵੇਗੀ। ਅਫਗਾਨਿਸਤਾਨ ਵਿਚ ਲੰਬੇ ਸਮੇਂ ਤੋਂ ਚੱਲੇ ਆ ਰਹੇ ਯੁੱਧ ਵਿਚ ਐਤਵਾਰ ਨੂੰ ਉਦੋਂ ਇਕ ਮਹੱਤਵਪੂਰਨ ਮੋੜ ਆਇਆ, ਜਦੋਂ ਤਾਲਿਬਾਨ ਦੇ ਕੱਟੜਪੰਥੀਆਂ ਨੇ ਰਾਜਧਾਨੀ ਕਾਬੁਲ ਵਿਚ ਪ੍ਰਵੇਸ਼ ਕਰਕੇ ਰਾਸ਼ਟਰਪਤੀ ਭਵਨ ’ਤੇ ਕਬਜ਼ਾ ਕਰ ਲਿਆ ਅਤੇ ਰਾਸ਼ਟਰਪਤੀ ਅਸ਼ਰਫ ਗਨੀ ਨੂੰ ਦੇਸ਼ੀ-ਵਿਦੇਸ਼ੀ ਨਾਗਰਿਕਾਂ ਨਾਲ ਦੇਸ਼ ਛੱਡ ਕੇ ਜਾਣਾ ਪਿਆ।
ਇਹ ਵੀ ਪੜ੍ਹੋ: ਅਫ਼ਗਾਨਿਸਤਾਨ: 'ਜ਼ਿੰਦਗੀ' ਲਈ ਹੱਥੀਂ ਸਹੇੜ ਲਈ ਮੌਤ, ਜਹਾਜ਼ ਦੇ ਟਾਇਰਾਂ ਨਾਲ ਲਟਕਦੇ ਹੇਠਾਂ ਡਿੱਗੇ 2 ਲੋਕ, ਵੇਖੋ ਵੀਡੀਓ
ਸੰਯੁਕਤ ਰਾਸ਼ਟਰ ਵਿਚ ਭਾਰਤ ਦੇ ਸਥਾਈ ਪ੍ਰਤੀਨਿਧੀ ਟੀ.ਐੱਸ. ਤਿਰੂਮੂਰਤੀ ਨੇ ਟਵੀਟ ਕੀਤਾ, ‘ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਅਫਗਾਨਿਸਤਾਨ ਮਾਮਲੇ ’ਤੇ ਬੈਠਕ ਹੋਵੇਗੀ। ਭਾਰਤ ਦੀ ਪ੍ਰਧਾਨਗੀ ਵਿਚ 16 ਅਗਸਤ ਨੂੰ ਅਫਗਾਨਿਸਤਾਨ ’ਤੇ ਬ੍ਰੀਫਿੰਗ ਅਤੇ ਵਿਚਾਰ-ਵਟਾਂਦਰਾ ਹੋਵੇਗਾ। ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਤਾਰੇਸ ਯੂ.ਐਨ.ਐਸ.ਸੀ. ਨੂੰ ਜਾਣਕਾਰੀ ਦੇਣਗੇ।’
ਇਹ ਵੀ ਪੜ੍ਹੋ: ਅਫਗਾਨਿਸਤਾਨ ਛੱਡਣ ਮਗਰੋਂ ਰਾਸ਼ਟਰਪਤੀ ਅਸ਼ਰਫ ਗਨੀ ਦਾ ਬਿਆਨ ਆਇਆ ਸਾਹਮਣੇ, ਦੱਸਿਆ ਕਿਉਂ ਛੱਡਿਆ ਦੇਸ਼
ਅਗਸਤ ਮਹੀਨੇ ਲਈ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਭਾਰਤ ਕੋਲ ਹੈ। ਇਸ ਵਿਚ ਪਹਿਲੇ ਹਫ਼ਤੇ ਅਫਗਾਨਿਸਤਾਨ ਵਿਚ ਹਾਲਾਤ ’ਤੇ ਚਰਚਾ ਹੋਈ ਸੀ। ਅਫਗਾਨਿਸਤਾਨ ਸਰਕਾਰ ਅਤੇ ਤਾਲਿਬਾਨ ਦਰਮਿਆਨ ਦੋਹਾ ਵਿਚ ਗੱਲਬਾਤ ਵਿਚ ਗਤੀਰੋਧ ਬਣਿਆ ਹੋਇਆ ਹੈ। ਅਫਗਾਨਿਸਤਾਲ ਵਿਚ ਹਾਲਾਤ ਬਦਤਰ ਹੋ ਰਹੇ ਹਨ। ਇਸ ਦੌਰਾਨ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਤਾਰੇਸ ਨੇ ਤਾਲਿਬਾਨ ਅਤੇ ਹੋਰ ਧਿਰਾਂ ਨੂੰ ਅਫਗਾਨਾਂ ਦੀ ਜਾਨ ਬਚਾਉਣ ਅਤੇ ਮਨੁੱਖੀ ਮਦਦ ਪਹੁੰਚਾਉਣ ਦੇ ਮਕਸਦ ਨਾਲ ਤਾਲਿਬਾਨ ਅਤੇ ਹੋਰ ਸਾਰੇ ਪੱਖਾਂ ਨੂੰ ਸਬਰ ਰੱਖਣ ਦੀ ਅਪੀਲ ਕੀਤੀ ਹੈ। ਗੁਤਾਰੇਸ ਸੋਮਵਾਰ ਸਵੇਰੇ ਅਫਗਾਨਿਸਤਾਨ ’ਤੇ ਪ੍ਰੀਸ਼ਦ ਦੀ ਬੈਠਕ ਨੂੰ ਸੰਬੋਧਿਤ ਕਰਾਂਗੇ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਇੰਗਲੈਂਡ ਦੇ ਲੱਖਾਂ ਬੱਚੇ ਪ੍ਰਦੂਸ਼ਿਤ ਹਵਾ ਵਾਲੇ ਖੇਤਰਾਂ 'ਚ ਸਕੂਲ ਜਾਣ ਲਈ ਮਜਬੂਰ
NEXT STORY