ਇਸਲਾਮਾਬਾਦ (ਬਿਊਰੋ): ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਨੇ ਨਕਦੀ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਨੂੰ 2 ਅਰਬ ਡਾਲਰ ਦਾ ਕਰਜ਼ ਚੁਕਾਉਣ ਲਈ ਹੋਰ ਮੋਹਲਤ ਦਿੱਤੀ ਹੈ। ਵਿਦੇਸ਼ ਵਿਭਾਗ ਨੇ ਇੱਥੇ ਬਿਆਨ ਵਿਚ ਕਿਹਾ ਕਿ ਸੋਮਵਾਰ ਨੂੰ ਆਬੂਧਾਬੀ ਵਿਚ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਅਤੇ ਯੂ.ਏ.ਈ. ਦੇ ਵਿਦੇਸ਼ ਮੰਤਰੀ ਸ਼ੇਖ ਅਬਦੁੱਲਾ ਬਿਨ ਜਾਯੇਦ ਅਲ ਨਾਹੀਆਨ ਵਿਚਾਲੇ ਹੋਈ ਬੈਠਕ ਵਿਚ ਇਹ ਫ਼ੈਸਲਾ ਲਿਆ ਗਿਆ।
ਪੜ੍ਹੋ ਇਹ ਅਹਿਮ ਖਬਰ- ਆਸਟ੍ਰੇਲੀਆ ਦੀ ਚੀਨ 'ਤੇ ਵੱਡੀ ਕਾਰਵਾਈ, ਰੱਦ ਕੀਤਾ 'ਬੈਲਟ ਐਂਡ ਰੋਡ' ਪ੍ਰਾਜੈਕਟ
ਵਿਦੇਸ਼ ਮੰਤਰੀ ਨੇ ਕਿਹਾ ਕਿ ਯੂ.ਏ.ਈ. ਨੇ ਪਾਕਿਸਤਾਨ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿਵਾਇਆ ਹੈ। ਕੁਰੈਸ਼ੀ ਨੇ ਕਿਹਾ ਕਿ ਇਹ ਫ਼ੈਸਲਾ ਦੋਹਾਂ ਦੇਸ਼ਾਂ ਵਿਚਾਲੇ ਨਿੱਘੇ ਵਾਲੇ ਦੋਸਤਾਨਾ ਸੰਬੰਧਾਂ ਨੂੰ ਦਰਸਾਉਂਦਾ ਹੈ। ਉਹਨਾਂ ਨੇ ਯੂ.ਏ.ਈ. ਦੇ ਸਮਰਥਨ ਅਤੇ ਦੋ-ਪੱਖੀ ਸਹਿਯੋਗ ਅਤੇ ਅੰਤਰਰਾਸ਼ਟਰੀ ਮੰਚਾਂ 'ਤੇ ਪਾਕਿਸਤਾਨ ਦਾ ਸਾਥ ਦੇਣ ਲਈ ਧੰਨਵਾਦ ਜ਼ਾਹਰ ਕੀਤਾ।
ਨੋਟ- ਯੂ.ਏ.ਈ. ਨੇ ਕਰਜ਼ ਚੁਕਾਉਣ ਲਈ ਪਾਕਿਸਤਾਨ ਨੂੰ ਦਿੱਤੀ ਮੋਹਲਤ, ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਆਸਟ੍ਰੇਲੀਆ ਦੀ ਚੀਨ 'ਤੇ ਵੱਡੀ ਕਾਰਵਾਈ, ਰੱਦ ਕੀਤਾ 'ਬੈਲਟ ਐਂਡ ਰੋਡ' ਪ੍ਰਾਜੈਕਟ
NEXT STORY