ਦੁਬਈ (ਭਾਸ਼ਾ): ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਦੇ ਸਿੱਖ ਭਾਈਚਾਰੇ ਦੇ ਇਕ ਨੇਤਾ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਖੋਲ੍ਹਿਆ ਜਾਣਾ ਸਿੱਖ ਭਾਈਚਾਰੇ ਲਈ ਭਾਰਤ ਅਤੇ ਪਾਕਿਸਤਾਨ ਨੂੰ ਇਕੱਠੇ ਲਿਆਉਣ ਦਾ ਵੱਡਾ ਮੌਕਾ ਹੈ। ਇਸ ਪਵਿੱਤਰ ਮੌਕੇ ਲਈ ਉਨ੍ਹਾਂ ਨੇ ਦੋਹਾਂ ਦੇਸ਼ਾਂ ਦੇ ਨੇਤਾਵਾਂ ਦਾ ਧੰਨਵਾਦ ਕੀਤਾ। ਸੁਰਿੰਦਰ ਸਿੰਘ ਕੰਧਾਰੀ ਨੇ ਕਿਹਾ ਕਿ ਸਿੱਖਾਂ ਲਈ ਕਰਤਾਰਪੁਰ ਦਾ ਇਤਿਹਾਸਿਕ ਅਤੇ ਧਾਰਮਿਕ ਮਹੱਤਵ ਹੈ ਕਿਉਂਕਿ ਇੱਥੇ ਹੀ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ ਆਖਰੀ ਦਿਨ ਬਿਤਾਏ ਸਨ।

ਉਨ੍ਹਾਂ ਨੇ ਕਿਹਾ,''ਸਾਡੇ ਲਈ ਇਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਪਾਕਿਸਤਾਨ ਵਿਚ ਨਨਕਾਣਾ ਸਾਹਿਬ ਦੀ ਤਰ੍ਹਾਂ ਹੀ ਮਹੱਤਵਪੂਰਨ ਹਨ।'' ਕੰਧਾਰੀ ਨੇ ਇਕ ਬਿਆਨ ਵਿਚ ਕਿਹਾ,''ਅਸੀਂ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੁਬਈ ਵਿਚ ਅਤੇ ਯੂ.ਏ.ਈ. ਵਿਚ ਸਾਰੇ ਸਿੱਖ ਅਤੇ ਭਾਰਤੀ ਭਾਈਚਾਰੇ ਵੱਲੋਂ ਇਸ ਫੈਸਲੇ 'ਤੇ ਬਹੁਤ ਖੁਸ਼ ਹਾਂ।'' ਕੰਧਾਰੀ ਨੇ ਕਿਹਾ ਕਿ ਗੁਰਦੁਆਰਾ ਗੁਰੂ ਨਾਨਕ ਦਰਬਾਰ, ਦੁਬਈ ਇਸ ਮਹੱਤਵਪੂਰਨ ਮੌਕੇ 'ਤੇ ਸਿੱਖ ਭਾਈਚਾਰੇ ਲਈ ਖੋਲ੍ਹੇ ਜਾਣ ਨੂੰ ਲੈ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਕਦਮ ਦੀ ਪ੍ਰਸ਼ੰਸਾ ਕਰਦਾ ਹੈ। ਉਨ੍ਹਾਂ ਨੇ ਆਯੋਜਨ ਨੂੰ ਸਿੱਖ ਭਾਈਚਾਰੇ ਲਈ ਇਸ ਮੁਸ਼ਕਲ ਸਮੇਂ ਵਿਚ ਭਾਰਤ ਅਤੇ ਪਾਕਿਸਤਾਨ ਨੂੰ ਇਕੱਠੇ ਲਿਆਉਣ ਦਾ ਇਕ ਵੱਡਾ ਮੌਕਾ ਦੱਸਿਆ। ਕੰਧਾਰੀ ਨੇ ਕਿਹਾ,''ਸਾਨੂੰ ਆਸ ਹੈ ਕਿ ਇਹ ਆਯੋਜਨ ਦੋਹਾਂ ਦੇਸ਼ਾਂ ਨੂੰ ਨਾਲ ਲਿਆਵੇਗਾ ਅਤੇ ਸਹਿਯੋਗ ਤੇ ਸ਼ਾਂਤੀਪੂਰਨ ਮਾਹੌਲ ਨਾਲ ਅੱਗੇ ਸੰਬੰਧ ਬਿਹਤਰ ਹੋਣਗੇ।''
ਗੁਰੂ ਜੀ ਨੇ ਪੂਰੀ ਦੁਨੀਆ ਨੂੰ ਦਿੱਤਾ ਸਾਂਝੀਵਾਲਤਾ ਦਾ ਸੁਨੇਹਾ : ਗਿਆਨੀ ਹਰਪ੍ਰੀਤ ਸਿੰਘ
NEXT STORY