ਵਾਸ਼ਿੰਗਟਨ (ਭਾਸ਼ਾ) : ਅਮਰੀਕਾ ਦੀ ਇਕ ਅਦਾਲਤ ਨੇ ਐੱਚ-1ਬੀ ਵੀਜ਼ਾਧਾਰਕਾਂ ਦੇ ਜੀਵਨਸਾਥੀਆਂ ਨੂੰ ਦੇਸ਼ ਵਿਚ ਕੰਮ ਕਰਨ ਦੀ ਇਜਾਜ਼ਤ ਦੇਣ ਲਈ ਓਬਾਮਾ ਸ਼ਾਸਨ ਦੌਰਾਨ ਸ਼ੁਰੂ ਕੀਤੀ ਗਈ ਯੋਜਨਾ ਨੂੰ ਗੈਰ ਕਾਨੂੰਨੀ ਐਲਾਨਣ ਤੋਂ ਫਿਲਹਾਲ ਇਨਕਾਰ ਕਰ ਦਿੱਤਾ ਹੈ। ਅਮਰੀਕੀ ਅਦਾਲਤ ਦਾ ਇਹ ਫੈਸਲਾ ਦੇਸ਼ ਵਿਚ ਰਹਿ ਰਹੇ ਹਜ਼ਾਰਾਂ ਭਾਰਤੀਆਂ ਨੂੰ ਤੁਰੰਤ ਰਾਹਤ ਦੇਣ ਵਾਲਾ ਹੈ। ਇੱਥੇ ਦੱਸ ਦਈਏ ਕਿ ਐੱਚ-1ਬੀ ਵੀਜ਼ਾ ਇਕ ਗੈਰ ਪ੍ਰਵਾਸੀ ਵੀਜ਼ਾ ਹੈ, ਜੋ ਅਮਰੀਕੀ ਕੰਪਨੀਆਂ ਨੂੰ ਮੁਹਾਰਤ ਦੇ ਆਧਾਰ 'ਤੇ ਵਿਦੇਸ਼ੀ ਕਰਮਚਾਰੀਆਂ ਨੂੰ ਨੌਕਰੀ 'ਤੇ ਰੱਖਣ ਦੀ ਇਜਾਜ਼ਤ ਦਿੰਦਾ ਹੈ।
ਉਸ ਸਮੇਂ ਦੇ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਨੇ 2015 ਵਿਚ ਇਹ ਆਦੇਸ਼ ਜਾਰੀ ਕੀਤਾ ਸੀ, ਜਿਸ ਵਿਚ ਕੁਝ ਸ਼੍ਰੇਣੀਆਂ ਦੇ ਐੱਚ-4 ਵੀਜ਼ਾਧਾਰਕਾਂ, ਖਾਸਤੌਰ 'ਤੇ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਐੱਚ-1ਬੀ ਵੀਜ਼ਾ ਧਾਰਕਾਂ ਦੇ ਜੀਵਨਸਾਥੀਆਂ ਨੂੰ ਅਮਰੀਕਾ ਵਿਚ ਰਹਿ ਕੇ ਕੰਮ ਕਰਨ ਦੀ ਇਜਾਜ਼ਤ ਦੇਣ ਦੀ ਵਿਵਸਥਾ ਹੈ। ਖਾਸਤੌਰ 'ਤੇ ਭਾਰਤੀ ਔਰਤਾਂ ਨੂੰ ਇਸ ਨਿਯਮ ਦਾ ਬਹੁਤ ਲਾਭ ਮਿਲਿਆ। ਮੌਜੂਦਾ ਟਰੰਪ ਪ੍ਰਸ਼ਾਸਨ ਨੇ ਕੁਝ ਕਾਰਨਾਂ ਕਾਰਨ ਇਸ ਨੂੰ ਰੱਦ ਕਰਨ ਦੀ ਗੱਲ ਕਹੀ ਸੀ, ਜਿਸ ਨੂੰ ਕਈ ਅਮਰੀਕੀ ਕਾਮਿਆਂ ਨੇ ਚੁਣੌਤੀ ਦਿੱਤੀ। ਕੋਲੰਬੀਆ ਸਰਕਿਟ ਦੇ ਜ਼ਿਲਿਆਂ ਲਈ ਅਮਰੀਕਾ ਦੀ ਅਪੀਲੀ ਅਦਾਲਤ ਵਿਚ 3 ਜੱਜਾਂ ਦੀ ਬੈਂਚ ਨੇ ਸ਼ੁੱਕਰਵਾਰ ਨੂੰ ਮਾਮਲਾ ਫਿਰ ਤੋਂ ਹੇਠਲੀ ਅਦਾਲਤ ਵਿਚ ਭੇਜ ਦਿੱਤਾ।
ਜਦੋਂ ਪਾਕਿ ਪੀ.ਐੱਮ. ਨੇ ਪੁੱਛਿਆ-'ਸਾਡਾ ਸਿੱਧੂ ਕਿੱਧਰ ਹੈ' , ਵੀਡੀਓ ਵਾਇਰਲ
NEXT STORY