ਵਾਸ਼ਿੰਗਟਨ (ਬਿਊਰੋ): ਦੁਨੀਆ ਭਰ ਦੇ ਦੇਸ਼ ਜਾਨਲੇਵਾ ਕੋਵਿਡ-19 ਦੀ ਚਪੇਟ ਵਿਚ ਹਨ। ਦੁਨੀਆ ਦਾ ਸਭ ਤੋਂ ਤਾਕਤਵਰ ਦੇਸ਼ ਅਮਰੀਕਾ ਵੀ ਇਸ ਮਹਾਮਾਰੀ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੈ। ਇਸ ਦੌਰਾਨ ਅਮਰੀਕਾ ਨੇ ਮੁਸ਼ਕਲ ਸਮੇਂ ਵਿਚ ਭਾਰਤ ਤੋਂ ਮਦਦ ਮੰਗੀ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਬੀਤੇ ਦਿਨੀਂ ਫੋਨ 'ਤੇ ਗੱਲ ਕੀਤੀ ਅਤੇ ਕੋਰੋਨਵਾਇਰਸ 'ਤੇ ਚਰਚਾ ਕੀਤੀ। ਇਸ ਦੌਰਾਨ ਉਹਨਾਂ ਨੇ ਇਕ ਦਵਾਈ ਦੀ ਸਪਲਾਈ ਦੁਬਾਰਾ ਸ਼ੁਰੂ ਕਰਨ ਲਈ ਕਿਹਾ ਸੀ ਪਰ ਹੁਣ 2 ਦਿਨ ਬਾਅਦ ਟਰੰਪ ਨੇ ਕਿਹਾ ਹੈ ਕਿ ਜੇਕਰ ਭਾਰਤ ਇਹ ਮਦਦ ਨਹੀਂ ਕਰਦਾ ਹੈ ਤਾਂ ਫਿਰ ਇਸ ਦਾ ਕਰਾਰਾ ਜਵਾਬ ਦਿੱਤਾ ਜਾਵੇਗਾ।
ਮੰਗਲਵਾਰ ਨੂੰ ਵ੍ਹਾਈਟ ਹਾਊਸ ਵਿਚ ਇਕ ਪ੍ਰੈੱਸ ਕਾਨਫਰੰਸ ਦੇ ਦੌਰਾਨ ਟਰੰਪ ਨੇ ਕਿਹਾ,''ਐਤਵਾਰ ਸਵੇਰੇ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲ ਕੀਤੀ ਸੀ। ਮੈਂ ਉਹਨਾਂ ਨੂੰ ਕਿਹਾ ਸੀ ਕਿ ਜੇਕਰ ਤੁਸੀਂ ਹਾਈਡ੍ਰੋਕਸੀਕਲੋਰੋਕਵਿਨ (Hydroxychloroquine) ਦੀ ਸਪਲਾਈ ਨੂੰ ਸ਼ੁਰੂ ਕਰਦੇ ਹੋ ਤਾਂ ਕਾਫੀ ਚੰਗਾ ਹੋਵੇਗਾ ਪਰ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਕੁਝ ਨਹੀਂ ਹੋਵੇਗਾ ਸਿਰਫ ਇਸ ਦਾ ਕਰਾਰਾ ਜਵਾਬ ਦਿੱਤਾ ਜਾਵੇਗਾ। ਆਖਿਰ ਸਖਤ ਜਵਾਬ ਕਿਉਂ ਨਹੀਂ ਦਿੱਤਾ ਜਾਵੇਗਾ।''
ਪੜ੍ਹੋ ਇਹ ਅਹਿਮ ਖਬਰ- ਦੁਨੀਆ ਭਰ 'ਚ ਲਾਕਡਾਊਨ, ਚੀਨ 'ਚ ਸੈਲਾਨੀ ਸਥਲਾਂ 'ਤੇ ਲੱਗੀ ਸੈਲਾਨੀਆਂ ਦੀ ਭੀੜ (ਤਸਵੀਰਾਂ)
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਟਰੰਪ ਨੂੰ ਇਸ ਦਵਾਈ ਲਈ ਭਰੋਸਾ ਦਿੱਤਾ ਗਿਆ ਸੀ। ਇਸ ਗੱਲਬਾਤ ਦੇ ਬਾਅਦ ਭਾਰਤ ਸਰਕਾਰ ਨੇ 12 ਐਕਟਿਵ pharmaceutical ingredients ਦੇ ਨਿਰਯਾਤ 'ਤੇ ਰੋਕ ਹਟਾ ਦਿੱਤੀ ਹੈ। ਜਿਸ ਦੇ ਬਾਰੇ ਵਿਚ ਜਾਣਕਾਰੀ ਸਾਂਝੀ ਕੀਤੀ ਗਈ। ਗੌਰਤਲਬ ਹੈ ਕਿ ਐਤਵਾਰ ਨੂੰ ਜਦੋਂ ਟਰਪ ਅਤੇ ਮੋਦੀ ਵਿਚਾਲੇ ਗੱਲਬਾਤ ਹੋਈ ਸੀ ਉਦੋਂ ਟਰੰਪ ਨੇ ਕੋਰੋਨਾ ਦੇ ਵਿਰੁੱਧ ਲੜਾਈ ਵਿਚ ਭਾਰਤ ਦਾ ਸਾਥ ਮਿਲਣ 'ਤੇ ਧੰਨਵਾਦ ਕੀਤਾ ਸੀ। ਵ੍ਹਾਈਟ ਹਾਊਸ ਵਿਚ ਉਹਨਾਂ ਨੇ ਬਿਆਨ ਦਿੱਤਾ ਸੀ ਕਿ ਜੇਕਰ ਭਾਰਤ ਦਵਾਈ ਦੀ ਸਪਲਾਈ ਕਰਦਾ ਹੈ ਤਾਂ ਇਹ ਕਾਫੀ ਚੰਗਾ ਹੋਵੇਗਾ। ਅਸੀਂ ਉਹਨਾਂ ਦਾ ਧੰਨਵਾਦ ਕਰਦੇ ਹਾਂ ਪਰ ਹੁਣ 2 ਦਿਨ ਬਾਅਦ ਟਰੰਪ ਪੂਰੀ ਤਰ੍ਹਾਂ ਬਦਲ ਗਏ ਹਨ ਅਤੇ ਧਮਕੀ ਦੇਣ ਦੇ ਅੰਦਾਜ ਵਿਚ ਆ ਗਏ।
ਇੱਥੇ ਦੱਸ ਦਈਏ ਕਿ ਇਕ ਰਿਸਰਚ ਵਿਚ ਸਾਹਮਣੇ ਆਇਆ ਹੈ ਕਿ ਹਾਈਡ੍ਰੋਕਸੀਕਲੋਰੋਕਵਿਨ ਦਵਾਈ ਕੋਰੋਨਾਵਾਇਰਸ ਨਾਲ ਲੜਨ ਵਿਚ ਸਹਾਇਕ ਹੈ। ਇਹ ਦਵਾਈ ਦੁਨੀਆ ਵਿਚ ਸਭ ਤੋਂ ਜ਼ਿਆਦਾ ਭਾਰਤ ਵਿਚ ਹੀ ਬਣਾਈ ਜਾਂਦੀ ਹੈ ਪਰ ਭਾਰਤ ਵਿਚ ਵੱਧਦੇ ਕੋਰੋਨਾਵਾਇਰਸ ਦੇ ਸੰਕਟ ਨੂੰ ਦੇਖਦੇ ਹੋਏ ਸਰਕਾਰ ਨੇ ਇਸ ਦੇ ਨਿਰਯਾਤ 'ਤੇ ਰੋਕ ਲਗਾ ਦਿੱਤੀ ਸੀ। ਗੌਰਤਲਬ ਹੈ ਕਿ ਕੋਵਿਡ-19 ਨਾਲ ਅਮਰੀਕਾ ਵਿਚ ਇਸ ਸਮੇਂ 10 ਹਜ਼ਾਰ ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਕਰੀਬ ਸਾਢੇ 3 ਲੱਖ ਲੋਕ ਇਨਫੈਕਟਿਡ ਹਨ।
ਪੜ੍ਹੋ ਇਹ ਅਹਿਮ ਖਬਰ- ਨਿਊਜ਼ੀਲੈਂਡ ਦੇ ਸਿਹਤ ਮੰਤਰੀ ਨੋ ਤੋੜਿਆ ਲਾਕਡਾਊਨ, PM ਨੇ ਕੀਤੀ ਸਖਤ ਕਾਰਵਾਈ
ਨਿਊਜ਼ੀਲੈਂਡ ਦੇ ਸਿਹਤ ਮੰਤਰੀ ਨੇ ਤੋੜਿਆ ਲਾਕਡਾਊਨ, PM ਨੇ ਕੀਤੀ ਸਖਤ ਕਾਰਵਾਈ
NEXT STORY