ਵਾਸ਼ਿੰਗਟਨ (ਵਾਰਤਾ): ਅਮਰੀਕੀ ਵਿਦੇਸ਼ ਵਿਭਾਗ ਨੇ ਬੇਲਾਰੂਸ ਵਿੱਚ ਆਪਣੇ ਅਮਰੀਕੀ ਸਰਕਾਰੀ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਦੇਸ਼ ਛੱਡਣ ਦਾ ਹੁਕਮ ਦਿੱਤਾ ਹੈ। ਵਿਭਾਗ ਨੇ ਇੱਕ ਬਿਆਨ ਵਿੱਚ ਕਿਹਾ ਕਿ ਵਿਦੇਸ਼ ਵਿਭਾਗ ਨੇ 31 ਜਨਵਰੀ ਨੂੰ ਅਮਰੀਕੀ ਅਧਿਕਾਰੀਆਂ ਦੇ ਪਰਿਵਾਰ ਵਾਲਿਆਂ ਨੂੰ ਬੇਲਾਰੂਸ ਛੱਡਣ ਦਾ ਹੁਕਮ ਦਿੱਤਾ। ਬਿਆਨ ਵਿੱਚ ਕਿਹਾ ਗਿਆ ਹੈ ਕਿ ਯੂਕਰੇਨ ਨਾਲ ਲਗੀ ਸਰਹੱਦ ਨੇੜੇ ਅਸਧਾਰਨ ਅਤੇ ਚਿੰਤਾਜਨਕ ਰੂਸੀ ਫ਼ੌਜੀ ਗਤੀਵਿਧੀ ਵਿੱਚ ਵਾਧੇ ਕਾਰਨ ਬੇਲਾਰੂਸ ਚਿੰਤਾਜਨਕ ਹੈ ਅਤੇ ਖੇਤਰ ਵਿੱਚ ਤਣਾਅ ਵੱਧ ਰਿਹਾ ਹੈ।
ਪੜ੍ਹੋ ਇਹ ਅਹਿਮ ਖ਼ਬਰ- ਅਮਰੀਕਾ 'ਚ ਦੋ ਲੋਕਾਂ 'ਤੇ ਰਾਸ਼ਟਰਪਤੀ ਨੂੰ ਮਾਰਨ ਦੀਆਂ ਧਮਕੀਆਂ ਦੇਣ ਦਾ ਦੋਸ਼
ਉੱਧਰ ਰੂਸ ਪੱਛਮੀ ਦੇਸ਼ਾਂ ਅਤੇ ਯੂਕਰੇਨ ਦੀ ਹਮਲਾਵਰ ਕਾਰਵਾਈ ਦੇ ਦੋਸ਼ਾਂ ਨੂੰ ਖਾਰਿਜ ਕਰਦਿਆਂ ਕਹਿੰਦਾ ਰਿਹਾ ਹੈ ਕਿ ਉਸ ਨੇ ਕਿਸੇ ਨੂੰ ਧਮਕੀ ਨਹੀਂ ਦਿੱਤੀ ਹੈ ਉਹ ਕਿਸੇ 'ਤੇ ਹਮਲਾ ਨਹੀਂ ਕਰਨ ਜਾ ਰਿਹਾ। ਉਸ ਨੇ ਕਿਹਾ ਕਿ ਰੂਸੀ ਸਰਹੱਦ ਨੇੜੇ ਹੋਰ ਨਾਟੋ ਫ਼ੌਜੀ ਉਪਕਰਨਾਂ ਨੂੰ ਤਾਇਨਾਤ ਕਰਨ ਦੇ ਬਹਾਨੇ 'ਰੂਸੀ ਹਮਲਾਵਰਤਾ' ਦੇ ਦਾਅਵਿਆਂ ਦੀ ਵਰਤੋਂ ਕੀਤੀ ਜਾਂਦੀ ਹੈ। ਯੂਕਰੇਨ ਅਤੇ ਪੱਛਮੀ ਦੇਸ਼ਾਂ ਨੇ ਹਾਲ ਹੀ ਵਿੱਚ ਯੂਕਰੇਨ ਦੀ ਸਰਹੱਦ ਨੇੜੇ ਰੂਸ ਦੀਆਂ ‘ਹਮਲਾਵਰ ਕਾਰਵਾਈਆਂ’ ਵਿੱਚ ਕਥਿਤ ਵਾਧੇ 'ਤੇ ਚਿੰਤਾ ਪ੍ਰਗਟ ਕੀਤੀ ਹੈ। ਰੂਸੀ ਰਾਸ਼ਟਰਪਤੀ ਦਫ਼ਤਰ ਕ੍ਰੇਮਲਿਨ ਦੇ ਬੁਲਾਰੇ ਦਿਮਿਤਰੀ ਪੇਸਕੋਵ ਨੇ ਕਿਹਾ ਕਿ ਰੂਸ ਆਪਣੇ ਖੇਤਰ ਵਿੱਚ ਅਤੇ ਆਪਣੇ ਵਿਵੇਕ 'ਤੇ ਸੈਨਿਕਾਂ ਨੂੰ ਟਰਾਂਸਫਰ ਕਰ ਰਿਹਾ ਹੈ। ਉਹਨਾਂ ਨੇ ਕਿਹਾ ਕਿ ਇਸ ਨਾਲ ਕਿਸੇ ਨੂੰ ਵੀ ਖਤਰਾ ਨਹੀਂ ਹੈ ਅਤੇ ਕਿਸੇ ਨੂੰ ਚਿੰਤਾ ਨਹੀਂ ਕਰਨੀ ਚਾਹੀਦੀ।
ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਆਸਟ੍ਰੇਲੀਆ : ਸ਼ਮੀ ਜਲੰਧਰੀ ਦਾ ਕਾਵਿ ਸੰਗ੍ਰਹਿ 'ਇਸ਼ਕ ਮੇਰਾ ਸੁਲਤਾਨ' 'ਤੇ ਵਿਚਾਰ ਗੋਸ਼ਟੀ ਆਯੋਜਿਤ
NEXT STORY