ਪੇਸ਼ਾਵਰ (ਪਾਕਿਸਤਾਨ): ਪਾਕਿਸਤਾਨ ਦੇ ਅਸ਼ਾਂਤ ਉੱਤਰ-ਪੱਛਮੀ ਸੂਬੇ ਖੈਬਰ ਪਖਤੂਨਖਵਾ ਦੇ ਟੈਂਕ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਅਣਪਛਾਤੇ ਹਮਲਾਵਰਾਂ ਨੇ ਫੈਡਰਲ ਕਾਂਸਟੇਬਲਰੀ (FC) ਦੇ ਦੋ ਸੁਰੱਖਿਆ ਕਰਮੀਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਸ ਅਨੁਸਾਰ, ਇਹ ਹਮਲਾ ਉਦੋਂ ਹੋਇਆ ਜਦੋਂ ਇਹ ਜਵਾਨ ਆਪਣੀ ਡਿਊਟੀ 'ਤੇ ਨਹੀਂ ਸਨ।
ਹਮਲਾਵਰਾਂ ਨੇ ਸੁਰੱਖਿਆ ਕਰਮੀਆਂ 'ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਫਰਾਰ ਹੋਣ 'ਚ ਕਾਮਯਾਬ ਹੋ ਗਏ। ਦੋਵੇਂ ਜਵਾਨਾਂ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਮੌਕੇ 'ਤੇ ਹੀ ਦਮ ਤੋੜ ਦਿੱਤਾ। ਘਟਨਾ ਤੋਂ ਤੁਰੰਤ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ 'ਚ ਹਮਲਾਵਰਾਂ ਦੀ ਭਾਲ ਲਈ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
ਇਸ ਤੋਂ ਪਹਿਲਾਂ ਵੀਰਵਾਰ ਨੂੰ ਸੂਬੇ ਦੇ ਬਾਜੌਰ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਈ ਇੱਕ ਵੱਡੀ ਮੁੱਠਭੇੜ 'ਚ ਚਾਰ ਸੁਰੱਖਿਆ ਕਰਮੀ ਤੇ ਨੌਂ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (TTP) ਦੇ ਅੱਤਵਾਦੀ ਮਾਰੇ ਗਏ ਸਨ। ਹਾਲਾਂਕਿ ਸ਼ਨੀਵਾਰ ਦੇ ਹਮਲੇ ਦੀ ਕਿਸੇ ਵੀ ਸਮੂਹ ਨੇ ਜ਼ਿੰਮੇਵਾਰੀ ਨਹੀਂ ਲਈ ਹੈ, ਪਰ ਪਾਕਿਸਤਾਨੀ ਅਧਿਕਾਰੀ ਅਕਸਰ ਅਜਿਹੀਆਂ ਹਿੰਸਕ ਘਟਨਾਵਾਂ ਲਈ ਪਾਬੰਦੀਸ਼ੁਦਾ ਸੰਗਠਨ TTP ਨੂੰ ਹੀ ਜ਼ਿੰਮੇਵਾਰ ਠਹਿਰਾਉਂਦੇ ਹਨ। ਨਵੰਬਰ 2022 'ਚ ਜੰਗਬੰਦੀ ਸਮਝੌਤਾ ਖ਼ਤਮ ਹੋਣ ਤੋਂ ਬਾਅਦ, ਅਫਗਾਨਿਸਤਾਨ ਨਾਲ ਲੱਗਦੇ ਸਰਹੱਦੀ ਇਲਾਕਿਆਂ 'ਚ ਸਰਕਾਰੀ ਬੁਨਿਆਦੀ ਢਾਂਚੇ ਤੇ ਸੁਰੱਖਿਆ ਬਲਾਂ 'ਤੇ ਹਮਲਿਆਂ 'ਚ ਕਾਫੀ ਵਾਧਾ ਹੋਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਉੱਡਦੇ ਜਹਾਜ਼ ਦੀ ਫੋਟੋ ਖਿੱਚਣੀ ਪਈ ਮਹਿੰਗੀ ! ਦੁਬਈ 'ਚ ਭਾਰਤੀ ਨੌਜਵਾਨ ਨੂੰ ਹੋ ਗਈ 10 ਸਾਲ ਦੀ ਸਜ਼ਾ
NEXT STORY