ਵਾਸ਼ਿੰਗਟਨ (ਬਿਊਰੋ): ਅਮਰੀਕਾ ਦੇ ਵਾਸ਼ਿੰਗਟਨ ਡੀ.ਸੀ. ਵਿਚ ਖਾਲਿਸਤਾਨ ਸਮਰਥਕਾਂ ਨੇ ਇਕ ਵਾਰ ਫਿਰ ਖੇਤੀ ਕਾਨੂੰਨਾਂ ਦੇ ਵਿਰੋਧ ਦੇ ਨਾਮ 'ਤੇ ਭਾਰਤੀ ਦੂਤਾਵਾਸ ਦੇ ਬਾਹਰ ਪ੍ਰਦਰਸ਼ਨ ਕੀਤਾ।  ਖਾਲਿਸਤਾਨ ਸਮਰਥਕਾਂ ਨੇ ਗਣਤੰਤਰ ਦਿਵਸ ਮੌਕੇ ਭਾਰਤ ਵਿਚ ਸਰਕਾਰ ਵੱਲੋਂ ਲਾਗੂ ਖੇਤੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਦੀ ਵੀ ਮੰਗ ਕੀਤੀ। 

ਇਸ ਦੌਰਾਨ ਪ੍ਰਦਰਸ਼ਨਕਾਰੀ ਹੱਥਾਂ ਵਿਚ ਖਾਲਿਸਤਾਨ ਦਾ ਝੰਡਾ ਲਹਿਰਾ  ਰਹੇ ਸਨ। ਇਸ ਤੋਂ ਪਹਿਲਾਂ ਵੀ ਦੂਤਾਵਾਸ ਦੇ ਬਾਹਰ ਇਸ ਤਰ੍ਹਾਂ ਦੇ ਪ੍ਰਦਰਸ਼ਨ ਹੋ ਚੁੱਕੇ ਹਨ। ਪਿਛਲੇ ਸਾਲ ਦਸੰਬਰ ਵਿਚ ਪ੍ਰਦਰਸ਼ਨਕਾਰੀਆਂ ਨੇ ਦੂਤਾਵਾਸ ਦੇ ਬਾਹਰ ਖਾਲਿਸਤਾਨੀ ਝੰਡੇ ਲਹਿਰਾਉਂਦੇ ਹੋਏ ਗਾਂਧੀ ਜੀ ਦੀ ਮੂਰਤੀ ਵੀ ਖਰਾਬ ਕਰ ਦਿੱਤੀ ਸੀ। 
 
ਇੱਥੇ ਦੱਸ ਦਈਏ ਕਿ ਖੇਤੀ ਕਾਨੂੰਨਾਂ ਨੂੰ ਲੈਕੇ ਦੇਸ਼ ਵਿਚ ਤਣਾਅ ਦੀ ਸਥਿਤੀ ਬਣੀ ਹੋਈ ਹੈ। ਇਸ ਨੂੰ ਲੈਕੇ ਕਰੀਬ ਦੋ ਮਹੀਨੇ ਤੋਂ ਕਿਸਾਨ ਦਿੱਲੀ ਵਿਚ ਪ੍ਰਦਰਸ਼ਨ ਕਰ ਰਹੇ ਹਨ। 26 ਜਨਵਰੀ ਨੂੰ ਕਿਸਾਨਾਂ ਦੀ ਟ੍ਰੈਕਟਰ ਪਰੇਡ ਵਿਚ ਜੰਮ ਕੇ ਹਿੰਸਾ ਹੋਈ। ਸ਼ਰਾਰਤੀ ਅਨਸਰਾਂ ਨੇ ਦਿੱਲੀ ਵਿਚ ਕਈ ਥਾਂਵਾਂ 'ਤੇ ਹਿੰਸਾ ਕੀਤੀ ਅਤੇ ਲਾਲ ਕਿਲ੍ਹੇ 'ਤੇ ਕੇਸਰੀ ਝੰਡਾ ਵੀ ਲਹਿਰਾ ਦਿੱਤਾ।
ਨੋਟ- ਉਕਤ ਖ਼ਬਰ ਬਾਰੇ ਦੱਸੋ ਆਪਣੀ ਰਾਏ।
ਈਮਾਨਦਾਰੀ ਦੀ ਮਿਸਾਲ : ਦਾਨ ਕੀਤੇ ਕੱਪੜਿਆਂ 'ਚੋਂ ਮਿਲੀ ਵੱਡੀ ਰਾਸ਼ੀ ਕੀਤੀ ਵਾਪਸ
NEXT STORY