ਡੇਲਵੇਅਰ ( ਰਾਜ ਗੋਗਨਾ)— ਅਮਰੀਕਾ ਵਿਚ ਬੀਤੇ ਦਿਨ ਗੁਰੂ ਹਰਿਕ੍ਰਿਸ਼ਨ ਗੁਰਮਤਿ ਸੰਗੀਤ ਅਕੈਡਮੀ, ਗੁਰਦੁਆਰਾ ਫਿਲਾਡੈਲਫੀਆ ਸਿੱਖ ਸੁਸਾਇਟੀ ਯੂ ਐਸ ਏ ਵਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲਾ ਕੀਰਤਨ ਦਰਬਾਰ ਗੁਰਦੁਆਰਾ ਔਫ ਡੈਲਵੇਅਰ ਵਿੱਖੇ ਕਰਵਾਇਆ ਗਿਆ ।ਜਿਸ ਵਿੱਚ ਡਾ. ਮਨਪ੍ਰੀਤ ਸਿੰਘ ਜੀ ਅਤੇ ਗੁਰਮਤਿ ਸੰਗੀਤ ਦੇ ਸਿਖਿਆਰਥੀਆਂ ਵਲੋਂ ਪੁਰਾਤਨ ਤੰਤੀ ਸਾਜ਼ਾਂ ਦੇ ਨਾਲ ਗੁਰਬਾਣੀ ਦਾ ਕੀਰਤਨ ਰਾਗਾਂ ਵਿੱਚ ਗਾਇਨ ਕੀਤਾ ਗਿਆ ।ਗੁਰਦੁਆਰਾ ਔਫ ਡੈਲਵੇਅਰ ਦੀ ਪ੍ਰਬੰਧਕ ਕਮੇਟੀ ਅਤੇ ਹੈੱਡ ਗ੍ਰੰਥੀ ਭਾਈ ਗੁਰਬਿੰਦਰ ਸਿੰਘ ਜੀ ਨੇ ਬਹੁਤ ਹੀ ਸਹਿਯੋਗ ਦਿੱਤਾ।
ਗੁਰਮਤਿ ਪ੍ਰਚਾਰ ਨੂੰ ਮੁੱਖ ਰੱਖਦਿਆਂ ਗੁਰੂ ਹਰਿਕ੍ਰਿਸ਼ਨ ਗੁਰਮਤਿ ਸੰਗੀਤ ਅਕੈਡਮੀ ਵੱਲੋਂ ਗੁਰੂ ਨਾਨਕ ਦੇਵ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆਂ ਵੱਖ-ਵੱਖ ਗੁਰੂ ਘਰਾਂ ਵਿੱਚ ਇਹ ਕੀਰਤਨ ਦਰਬਾਰ ਕਰਵਾਏ ਜਾਣਗੇ । ਜ਼ਿਕਰਯੋਗ ਹੈ ਕਿ ਅਮਰੀਕਾ ਦੇ ਸਮੂਹ ਗੁਰੂ ਘਰਾਂ 'ਚ ਬੱਚਿਆਂ ਦੀ ਰੁਚੀ ਅਤੇ ਉਹਨਾਂ ਦੇ ਮਾਪਿਆਂ ਦੇ ਸਹਿਯੋਗ ਸਦਕਾ ਹੋ ਰਹੇ ਹਨ ਤਾਂ ਜੋ ਇੱਥੇ ਦੇ ਜੰਮਪਲ ਬੱਚਿਆਂ ਨੂੰ ਆਪਣੇ ਸਿੱਖ ਧਰਮ ਬਾਰੇ ਪੂਰੀ ਜਾਣਕਾਰੀ ਮਿਲ ਸਕੇ ।ਗੁਰੂ ਘਰ ਦੀ ਕਮੇਟੀ ਵੱਲੋਂ ਬੱਚਿਆਂ ਵੱਲੋਂ ਜਿਨ੍ਹਾਂ ਨੇ ਇਨੀ ਮਿਹਨਤ ਅਤੇ ਸਹਿਯੋਗ ਸਦਕਾ ਇਹ ਉਪਰਾਲੇ ਕੀਤੇ ਹਨ ਬੱਚਿਆਂ ਸਮੇਤ ਉਹਨਾਂ ਦੇ ਮਾਂ-ਬਾਪ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਉਹਨਾਂ ਨੂੰ ਸਿੱਖ ਧਰਮ ਨਾਲ ਜੋੜ ਕੇ ਰੱਖਿਆ ਹੈ।
ਆਸਟ੍ਰੇਲੀਆ : 6200 ਫੁੱਟ ਦੀ ਉੱਚਾਈ ’ਤੇ ਬੇਹੋਸ਼ ਹੋਇਆ ਟਰੇਨਰ
NEXT STORY