ਤੇਲ ਅਵੀਵ: ਮੱਧ ਪੂਰਬ ਵਿੱਚ ਵਧਦੇ ਤਣਾਅ ਅਤੇ ਈਰਾਨ 'ਤੇ ਅਮਰੀਕੀ ਹਮਲੇ ਦੇ ਖਦਸ਼ੇ ਦੇ ਵਿਚਕਾਰ, ਇਜ਼ਰਾਈਲ ਸਥਿਤ ਅਮਰੀਕੀ ਦੂਤਾਵਾਸ ਨੇ ਸ਼ੁੱਕਰਵਾਰ ਨੂੰ ਆਪਣੇ ਸਟਾਫ ਨੂੰ ਦੇਸ਼ ਛੱਡਣ ਦੀ ਇਜਾਜ਼ਤ ਦੇ ਦਿੱਤੀ ਹੈ। ਅਮਰੀਕੀ ਰਾਜਦੂਤ ਮਾਈਕ ਹਕਾਬੀ ਨੇ ਦੂਤਾਵਾਸ ਦੇ ਕਰਮਚਾਰੀਆਂ ਨੂੰ ਭੇਜੀ ਇੱਕ ਈਮੇਲ ਵਿੱਚ ਸਪੱਸ਼ਟ ਕੀਤਾ ਕਿ ਜੋ ਲੋਕ ਜਾਣਾ ਚਾਹੁੰਦੇ ਹਨ, ਉਹ ਤੁਰੰਤ ਰਵਾਨਗੀ ਦੀ ਯੋਜਨਾ ਬਣਾਉਣ।
ਅੱਜ ਹੀ ਦੇਸ਼ ਛੱਡਣ ਦੀ ਅਪੀਲ
ਰਾਜਦੂਤ ਹਕਾਬੀ ਨੇ ਕਰਮਚਾਰੀਆਂ ਨੂੰ ਅਪੀਲ ਕੀਤੀ ਹੈ ਕਿ ਜੋ ਲੋਕ ਦੇਸ਼ ਛੱਡਣਾ ਚਾਹੁੰਦੇ ਹਨ, ਉਹ ਅੱਜ ਹੀ ਨਿਕਲ ਜਾਣ ਕਿਉਂਕਿ ਆਉਣ ਵਾਲੇ ਦਿਨਾਂ ਵਿੱਚ ਉਡਾਣਾਂ ਦੀ ਉਪਲਬਧਤਾ ਅਨਿਸ਼ਚਿਤ ਹੋ ਸਕਦੀ ਹੈ। ਸਟਾਫ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਪਹਿਲਾਂ ਇਜ਼ਰਾਈਲ ਤੋਂ ਬਾਹਰ ਕਿਸੇ ਵੀ ਉਪਲਬਧ ਉਡਾਣ ਨੂੰ ਫੜਨ ਅਤੇ ਫਿਰ ਉੱਥੋਂ ਵਾਸ਼ਿੰਗਟਨ ਪਹੁੰਚਣ। ਹਾਲਾਂਕਿ ਰਾਜਦੂਤ ਨੇ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਹੈ, ਪਰ ਸਮੇਂ ਸਿਰ ਯੋਜਨਾ ਬਣਾਉਣੀ ਜ਼ਰੂਰੀ ਹੈ।
ਪਰਮਾਣੂ ਵਾਰਤਾ ਰਹੀ ਬੇਸਿੱਟਾ
ਇਹ ਫੈਸਲਾ ਅਜਿਹੇ ਸਮੇਂ ਲਿਆ ਗਿਆ ਹੈ ਜਦੋਂ ਇਰਾਨ ਅਤੇ ਅਮਰੀਕਾ ਵਿਚਕਾਰ ਪਰਮਾਣੂ ਸਮਝੌਤੇ ਨੂੰ ਲੈ ਕੇ ਚੱਲ ਰਹੀ ਗੱਲਬਾਤ ਬਿਨਾਂ ਕਿਸੇ ਨਤੀਜੇ ਦੇ ਖਤਮ ਹੋ ਗਈ ਹੈ। ਹਾਲਾਂਕਿ ਓਮਾਨ ਦੇ ਵਿਦੇਸ਼ ਮੰਤਰੀ ਵੱਲੋਂ ਗੱਲਬਾਤ ਵਿੱਚ ਕੁਝ ਪ੍ਰਗਤੀ ਹੋਣ ਦਾ ਦਾਅਵਾ ਕੀਤਾ ਗਿਆ ਸੀ, ਪਰ ਈਰਾਨ ਜਾਂ ਅਮਰੀਕਾ ਵੱਲੋਂ ਅਜੇ ਤੱਕ ਕਿਸੇ ਅਧਿਕਾਰਤ ਸਹਿਮਤੀ ਦਾ ਐਲਾਨ ਨਹੀਂ ਕੀਤਾ ਗਿਆ।
ਕੌਮਾਂਤਰੀ ਪੱਧਰ 'ਤੇ ਹਲਚਲ
ਸੁਰੱਖਿਆ ਸਥਿਤੀ ਨੂੰ ਦੇਖਦੇ ਹੋਏ ਨੀਦਰਲੈਂਡ ਦੀ KLM ਵਰਗੀਆਂ ਵੱਡੀਆਂ ਏਅਰਲਾਈਨਾਂ ਨੇ ਤੇਲ ਅਵੀਵ ਦੇ ਬੇਨ ਗੁਰੀਅਨ ਹਵਾਈ ਅੱਡੇ ਤੋਂ ਆਪਣੀਆਂ ਉਡਾਣਾਂ ਮੁਲਤਵੀ ਕਰ ਦਿੱਤੀਆਂ ਹਨ। ਭਾਰਤ ਅਤੇ ਕਈ ਯੂਰਪੀ ਦੇਸ਼ਾਂ ਨੇ ਵੀ ਆਪਣੇ ਨਾਗਰਿਕਾਂ ਨੂੰ ਈਰਾਨ ਦੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਹੈ, ਜਦਕਿ ਆਸਟ੍ਰੇਲੀਆ ਨੇ ਆਪਣੇ ਅਧਿਕਾਰੀਆਂ ਦੇ ਪਰਿਵਾਰਾਂ ਨੂੰ ਪਹਿਲਾਂ ਹੀ ਇਜ਼ਰਾਈਲ ਤੋਂ ਵਾਪਸ ਬੁਲਾ ਲਿਆ ਹੈ।
ਫੌਜੀ ਤਾਇਨਾਤੀ ਵਧੀ
ਸੂਤਰਾਂ ਅਨੁਸਾਰ, ਅਮਰੀਕਾ ਨੇ ਮੱਧ ਪੂਰਬ ਵਿੱਚ ਆਪਣੇ ਜੰਗੀ ਜਹਾਜ਼ਾਂ ਅਤੇ ਬੇੜਿਆਂ ਦਾ ਇੱਕ ਵੱਡਾ ਕਾਫਲਾ ਤਾਇਨਾਤ ਕਰ ਦਿੱਤਾ ਹੈ, ਜੋ ਕਿਸੇ ਵੀ ਵੱਡੀ ਫੌਜੀ ਕਾਰਵਾਈ ਦਾ ਸੰਕੇਤ ਦੇ ਰਿਹਾ ਹੈ। ਇਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਗਚੀ ਨੇ ਕਿਹਾ ਹੈ ਕਿ ਉਨ੍ਹਾਂ ਦੇ ਪੱਖ ਤੋਂ ਸਥਿਤੀ ਪੂਰੀ ਤਰ੍ਹਾਂ ਸਪੱਸ਼ਟ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਅਮਰੀਕਾ OPT work route ਦਾ ਮੁੜ ਕਰੇਗਾ ਮੁਲਾਂਕਣ, 3 ਲੱਖ ਭਾਰਤੀ ਵਿਦਿਆਰਥੀ ਹੋਣਗੇ ਪ੍ਰਭਾਵਿਤ!
NEXT STORY