ਇੰਟਰਨੈਸ਼ਨਲ ਡੈਸਕ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਨੀਤੀਆਂ ਦਿਨੋਂ ਦਿਨ ਸਖ਼ਤ ਹੁੰਦੀਆਂ ਜਾ ਰਹੀਆਂ ਹਨ। ਇਸੇ ਦੌਰਾਨ ਉਨ੍ਹਾਂ ਨੇ ਅਮਰੀਕੀ ਫ਼ੌਜ ਤੋਂ ਵੇਨੇਜ਼ੁਏਲਾ ਤੋਂ ਆ ਰਹੀ ਇਕ ਹੋਰ ਕਿਸ਼ਤੀ ਨੂੰ ਤਬਾਹ ਕਰਵਾ ਦਿੱਤਾ ਹੈ, ਜਿਸ 'ਚ ਘੱਟੋ-ਘੱਟ 3 ਲੋਕਾਂ ਦੀ ਮੌਤ ਹੋ ਗਈ ਹੈ।
ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਰਾਸ਼ਟਰਪਤੀ ਟਰੰਪ ਨੇ ਦੱਸਿਆ ਕਿ ਉਕਤ ਕਿਸ਼ਤੀ 'ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਕੇ ਉਨ੍ਹਾਂ ਨੂੰ ਅਮਰੀਕਾ 'ਚ ਦਾਖ਼ਲ ਕਰਵਾਇਆ ਜਾ ਰਿਹਾ ਸੀ, ਜਿਸ ਦਾ ਪਤਾ ਲੱਗਣ 'ਤੇ ਉਨ੍ਹਾਂ ਨੇ ਫ਼ੌਜ ਨੂੰ ਇਸ ਕਿਸ਼ਤੀ ਨੂੰ ਤਬਾਹ ਕਰਨ ਦਾ ਆਦੇਸ਼ ਦੇ ਦਿੱਤਾ। ਇਸ ਹਮਲੇ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।
ਇਹ ਵੀ ਪੜ੍ਹੋ- ਭਾਰਤ ਨਾਲ ਟੈਰਿਫ਼ ਤਣਾਅ ਵਿਚਾਲੇ ਅਮਰੀਕਾ ਦਾ ਵੱਡਾ ਫ਼ੈਸਲਾ ! ਪਾਕਿਸਤਾਨ ਤੇ ਚੀਨ ਨੂੰ ਦਿੱਤਾ ਕਰਾਰਾ ਝਟਕਾ
ਰਾਸ਼ਟਰਪਤੀ ਟਰੰਪ ਨੇ ਇਕ ਪੋਸਟ ਸਾਂਝੀ ਕਰਦੇ ਹੋਏ ਦੱਸਿਆ ਕਿ ਇਸ ਕਿਸ਼ਤੀ ਰਾਹੀਂ ਇਕ ਅੱਤਵਾਦੀ ਸੰਗਠਨ ਦੇਸ਼ 'ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਕੇ ਲਿਆ ਰਿਹਾ ਸੀ, ਜਿਸ ਕਾਰਨ ਇਸ ਨੂੰ ਤਬਾਹ ਕਰ ਦਿੱਤਾ ਗਿਆ ਹੈ ਤੇ ਇਸ ਦੌਰਾਨ ਕਿਸ਼ਤੀ ਸਵਾਰ 3 ਲੋਕਾਂ ਦੀ ਮੌਤ ਹੋ ਗਈ ਹੈ। ਹਾਲਾਂਕਿ ਉਨ੍ਹਾਂ ਨੇ ਘਟਨਾ ਦੀ ਲੋਕੇਸ਼ਨ ਦੀ ਕੋਈ ਜਾਣਕਾਰੀ ਨਹੀਂ ਦਿੱਤੀ।
ਪਿਛਲੇ ਇਕ ਮਹੀਨੇ ਦੌਰਾਨ ਇਹ ਤੀਜੀ ਘਟਨਾ ਹੈ, ਜਦੋਂ ਅਮਰੀਕੀ ਫੌਜ ਨੇ ਕਿਸੇ ਕਿਸ਼ਤੀ ਨੂੰ ਨਿਸ਼ਾਨਾ ਬਣਾਇਆ ਹੈ। ਇਸ ਤੋਂ ਪਹਿਲਾਂ ਵੀ ਅਮਰੀਕੀ ਫ਼ੌਜ ਨੇ 2 ਸਤੰਬਰ ਨੂੰ ਵੀ ਇਕ ਕਿਸ਼ਤੀ ਉਡਾਈ ਸੀ, ਜਿਸ 'ਚ ਸਵਾਰ 11 ਲੋਕਾਂ ਦੀ ਮੌਤ ਹੋ ਗਈ ਸੀ। ਇਸ ਬਾਰੇ ਦੱਸਿਆ ਗਿਆ ਸੀ ਕਿ ਇਸ ਕਿਸ਼ਤੀ ਨੂੰ ਵਿਦੇਸ਼ੀ ਅੱਤਵਾਦੀ ਸੰਗਠਨ 'ਟ੍ਰੇਨ ਡੇ ਅਰਾਗੁਆ' ਚਲਾ ਰਿਹਾ ਸੀ ਤੇ ਉਹ ਨਸੀਲੇ ਪਦਾਰਥਾਂ ਦੀ ਤਸਕਰੀ ਕਰ ਰਿਹਾ ਸੀ, ਜਿਸ ਕਾਰਨ ਇਸ ਨੂੰ ਨਿਸ਼ਾਨਾ ਬਣਾਇਆ ਗਿਆ।
ਇਹ ਵੀ ਪੜ੍ਹੋ- ਟਰੰਪ ਨੇ 100 ਗੁਣਾ ਤੱਕ ਵਧਾਈ ਅਮਰੀਕੀ ਵੀਜ਼ਾ ਫ਼ੀਸ ! ਕਰਮਚਾਰੀਆਂ ਨੂੰ ਵਾਪਸ ਬੁਲਾਉਣ ਲੱਗੀਆਂ ਕੰਪਨੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
''ਕਿਤੇ ਉਲਟਾ ਨਾ ਪੈ ਜਾਏ ਟਰੰਪ ਦਾ ਫ਼ੈਸਲਾ !'' H1B ਵੀਜ਼ਾ ਫ਼ੀਸ ਨੂੰ ਲੈ ਕੇ ਚਿੰਤਾ ਪ੍ਰਗਟਾਉਣ ਲੱਗੇ ਅਮਰੀਕੀ
NEXT STORY