ਵਾਸ਼ਿੰਗਟਨ (ਭਾਸ਼ਾ)– ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਅਮਰੀਕੀ ਫੌਜ ਨੇ ਨਸ਼ੇ ਵਾਲੇ ਪਦਾਰਥਾਂ ਦੀ ਕਥਿਤ ਸਮੱਗਲਿੰਗ ’ਚ ਵਰਤੀ ਜਾ ਰਹੀ ਬੇੜੀ ’ਤੇ ਹਮਲਾ ਕਰ ਕੇ ਉਸ ਨੂੰ ਤਬਾਹ ਕਰ ਦਿੱਤਾ ਹੈ।
ਟਰੰਪ ਨੇ ਕਿਹਾ ਕਿ ਇਸ ਮਹੀਨੇ ਇਸ ਤਰ੍ਹਾਂ ਦੀ ਇਹ ਤੀਜੀ ਕਾਰਵਾਈ ਹੈ। ਰਾਸ਼ਟਰਪਤੀ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਵਿਚ ਕਿਹਾ ਕਿ ਨਸ਼ੇ ਵਾਲੇ ਪਦਾਰਥਾਂ ਦੀ ਸਮੱਗਲਿੰਗ ਕਰ ਰਹੇ ਇਕ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਨਾਲ ਜੁੜੇ ਜਹਾਜ਼ ’ਤੇ ਹੋਏ ਇਸ ਹਮਲੇ ਵਿਚ 3 ਵਿਅਕਤੀ ਮਾਰੇ ਗਏ। ਉਨ੍ਹਾਂ ਉਸ ਜਗ੍ਹਾ ਬਾਰੇ ਹੋਰ ਜਾਣਕਾਰੀ ਨਹੀਂ ਦਿੱਤੀ, ਜਿੱਥੇ ਹਮਲਾ ਕੀਤਾ ਗਿਆ।
ਟਰੰਪ ਨੇ ਇਸ ਹਮਲੇ ਦੀ ਇਕ ਵੀਡੀਓ ਵੀ ਪੋਸਟ ਕੀਤੀ, ਜਿਸ ਵਿਚ ਇਕ ਜਹਾਜ਼ ਤੇਜ਼ੀ ਨਾਲ ਅੱਗੇ ਵਧਦਾ ਨਜ਼ਰ ਆ ਰਿਹਾ ਹੈ। ਉਸੇ ਵੇਲੇ 2 ਮਿਜ਼ਾਈਲਾਂ ਉਸ ਨੂੰ ਨਿਸ਼ਾਨਾ ਬਣਾਉਂਦੀਆਂ ਹਨ, ਜਿਸ ਪਿੱਛੋਂ ਜ਼ੋਰਦਾਰ ਧਮਾਕਾ ਹੁੰਦਾ ਹੈ। ਇਸ ਤੋਂ ਪਹਿਲਾਂ ਟਰੰਪ ਨੇ ਸੋਮਵਾਰ ਨੂੰ ਦੱਸਿਆ ਸੀ ਕਿ ਅਮਰੀਕੀ ਫੌਜ ਨੇ ਕਥਿਤ ਤੌਰ ’ਤੇ ਵੈਨੇਜ਼ੁਏਲਾ ਤੋਂ ਨਸ਼ੇ ਵਾਲੇ ਪਦਾਰਥਾਂ ਦੀ ਸਮੱਗਲਿੰਗ ਲਈ ਵਰਤੋਂ ’ਚ ਲਿਆਂਦੀ ਜਾ ਰਹੀ ਇਕ ਬੇੜੀ ’ਤੇ ਹਮਲਾ ਕੀਤਾ ਹੈ, ਜਿਸ ਵਿਚ 3 ਵਿਅਕਤੀ ਮਾਰੇ ਗਏ।
ਹਾਂਗਕਾਂਗ ’ਚ ਦੂਜੀ ਸੰਸਾਰ ਜੰਗ ਦਾ ਬੰਬ ਮਿਲਿਆ
NEXT STORY