ਵਾਸ਼ਿੰਗਟਨ (ਭਾਸ਼ਾ) : ਅਮਰੀਕਾ ਨੇ ਪੂਰਬੀ ਅਫਗਾਨਿਸਤਾਨ ਵਿਚ ਇਸਲਾਮਿਕ ਸਟੇਟ-ਖੁਰਾਸਾਨ ਅੱਤਵਾਦੀ ਸਮੂਹ ਦੇ ਟਿਕਾਣਿਆ 'ਤੇ ਹਵਾਈ ਹਮਲਾ ਕੀਤਾ, ਜਿਸ ਵਿਚ ਇਕ ਅੱਤਵਾਦੀ ਮਾਰਿਆ ਗਿਆ। ਅਮਰੀਕਾ ਨੇ ਕਾਬੁਲ ਹਵਾਈ ਅੱਡੇ ’ਤੇ ਆਤਮਘਾਤੀ ਧਮਾਕਿਆਂ ਦੇ 48 ਘੰਟਿਆਂ ਤੋਂ ਵੀ ਘੱਟ ਸਮੇਂ ਵਿਚ ਇਹ ਜਵਾਬੀ ਕਾਰਵਾਈ ਕੀਤੀ ਹੈ। ਹਮਲੇ ਵਿਚ 169 ਅਫ਼ਗਾਨ ਅਤੇ 13 ਅਮਰੀਕੀ ਫ਼ੌਜੀਆਂ ਦੀ ਮੌਤ ਹੋ ਗਈ। ਅਮਰੀਕਾ ਦੇ ਸੈਂਟਰਲ ਕਮਾਂਡ ਦੇ ਬੁਲਾਰੇ ਕੈਪਟਨ ਬਿਲ ਅਰਬਨ ਨੇ ਕਿਹਾ, ‘ਅਮਰੀਕੀ ਫ਼ੌਜ ਨੇ ਇਸਲਾਮਿਕ ਸਟੇਟ-ਖੁਰਾਸਾਨ (ਆਈ.ਐਸ.ਕੇ.) ਦੇ ਸਾਜਿਸ਼ਕਰਤਾ ਖ਼ਿਲਾਫ਼ ਅੱਜ ਅੱਤਵਾਦ ਵਿਰੋਧੀ ਮੁਹਿੰਮ ਚਲਾਈ। ਇਹ ਮਨੁੱਖ ਰਹਿਤ ਹਵਾਈ ਹਮਲਾ ਅਫ਼ਗਾਨਿਸਤਾਨ ਦੇ ਨਾਂਗਹਰ ਸੂਬੇ ਵਿਚ ਹੋਇਆ। ਸ਼ੁਰੂਆਤੀ ਸੰਕੇਤ ਮਿਲੇ ਹਨ ਕਿ ਅਸੀਂ ਜਿਸ ਵਿਅਕਤੀ ਨੂੰ ਨਿਸ਼ਾਨਾ ਬਣਾਇਆ ਸੀ ਉਸ ਨੂੰ ਮਾਰ ਦਿੱਤਾ।’
ਇਹ ਵੀ ਪੜ੍ਹੋ: IS ਨਾਲ ਸਬੰਧਤ ਆਈ.ਐੱਸ.ਕੇ.ਪੀ. ਨੇ ਲਈ ਕਾਬੁਲ ਹਮਲੇ ਦੀ ਜ਼ਿੰਮੇਦਾਰੀ, ਹਮਲਾਵਰ ਦੀ ਤਸਵੀਰ ਕੀਤੀ ਜਾਰੀ
ਇਸ ਤੋਂ ਪਹਿਲਾਂ ਵ੍ਹਾਈਟ ਹਾਊਸ ਨੇ ਕਿਹਾ ਸੀ ਕਿ ਰਾਸ਼ਟਰਪਤੀ ਜੋਅ ਬਾਈਡੇਨ ਕਾਬੁਲ ਹਵਾਈ ਅੱਡੇ ’ਤੇ ਹਮਲਾ ਕਰਨ ਵਾਲੇ ਅੱਤਵਾਦੀਆਂ ਨੂੰ ਜ਼ਿੰਦਾ ਨਹੀਂ ਛੱਡਣਾ ਚਾਹੁੰਦੇ। ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਜੇਨ ਸਾਕੀ ਨੇ ਆਪਣੇ ਨਿਯਮਿਤ ਪੱਤਰਕਾਰ ਸੰਮੇਲਨ ਵਿਚ ਕਿਹਾ, ‘ਮੈਨੂੰ ਲੱਗਦਾ ਹੈ ਕਿ ਉਨ੍ਹਾਂ ਨੇ ਕੱਲ ਇਹ ਸਪਸ਼ਟ ਕਰ ਦਿੱਤਾ ਸੀ ਕਿ ਉਹ ਉਨ੍ਹਾਂ ਨੂੰ ਧਰਤੀ ’ਤੇ ਜ਼ਿੰਦਾ ਨਹੀਂ ਛੱਡਣਾ ਚਾਹੁੰਦੇ।’ ਅਫ਼ਗਾਨਿਸਤਾਨ ਵਿਚ ਇਸਲਾਮਿਕ ਸਟੇਟ ਨਾਲ ਸਬੰਧਤ ‘ਇਸਲਾਮਿਕ ਸਟੇਟ-ਖੁਰਾਸਾਨ ਪ੍ਰਾਂਤ’ (ਆਈ.ਐਸ.ਕੇ.ਪੀ.) ਨੇ ਕਾਬੁਲ ਹਮਲੇ ਦੀ ਜ਼ਿੰਮੇਦਾਰੀ ਲਈ ਹੈ।
ਇਹ ਵੀ ਪੜ੍ਹੋ: ਮਾਹਿਰਾਂ ਦੀ ਚਿਤਾਵਨੀ, ਤਾਲਿਬਾਨ ਦੀ ਦਹਿਸ਼ਤ 'ਚ ਅਫ਼ਗਾਨ ਔਰਤਾਂ ਦਾ ਭਵਿੱਖ ਅਸੁਰੱਖਿਅਤ
ਅਮਰੀਕੀ ਰਾਸ਼ਟਰਪਤੀ ਨੇ ਹਮਲੇ ਵਿਚ ਮਾਰੇ ਗਏ 13 ਅਮਰੀਕੀ ਫ਼ੌਜੀਆਂ ਦੀ ਮੌਤ ਦਾ ਬਦਲਾ ਲੈਣ ਦੀ ਵਚਨਬੱਧਤਾ ਜਤਾਈ ਅਤੇ ਇਸ ਲਈ ਜ਼ਿੰਮੇਦਾਰ ਅੱਤਵਾਦੀਆਂ ਨੂੰ ਕਿਹਾ ਸੀ, ‘ਜਿਨ੍ਹਾਂ ਨੇ ਇਹ ਹਮਲਾ ਕੀਤਾ ਅਤੇ ਨਾਲ ਹੀ ਜੋ ਅਮਰੀਕਾ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦਾ ਹੈ, ਉਨ੍ਹਾਂ ਨੂੰ ਦੱਸ ਦਵਾਂ ਕਿ ਅਸੀਂ ਬਖ਼ਸ਼ਾਂਗੇ ਨਹੀਂ। ਅਸੀਂ ਭੁੱਲਾਂਗੇ ਨਹੀਂ। ਅਸੀਂ ਤੁਹਾਨੂੰ ਮਾਰ ਦਿਆਂਗੇ ਅਤੇ ਤੁਸੀਂ ਇਸ ਦੀ ਕੀਮਤ ਚੁਕਾਉਗੇ। ਮੈਂ ਆਪਣੇ ਹਿੱਤਾਂ ਅਤੇ ਆਪਣੇ ਲੋਕਾਂ ਦੀ ਰੱਖਿਆ ਕਰਾਂਗਾ।’
ਇਹ ਵੀ ਪੜ੍ਹੋ: ਨਿਕਾਰਾਗੁਆ ’ਚ ਮੂਲ ਨਿਵਾਸੀਆਂ ’ਤੇ ਹਮਲਾ, 12 ਨੂੰ ਕੁਹਾੜੀਆਂ ਨਾਲ ਵੱਢ ਕੇ ਦਰਖ਼ਤ ਨਾਲ ਲਟਕਾਇਆ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਫੂਡ ਐਲਰਜੀ ’ਚ ਪਰਹੇਜ਼ ਨਾਲ ਪੋਸ਼ਣ ’ਤੇ ਅਸਰ
NEXT STORY