ਵਾਸ਼ਿੰਗਟਨ— ਅਮਰੀਕਾ ਦੇ ਵਿਦੇਸ਼ ਵਿਭਾਗ ਨੇ ਰੋਗ ਕੰਟਰੋਲ ਕੇਂਦਰ ਦੀ ਸਲਾਹ ’ਤੇ ਇਟਲੀ ’ਚ ਕੋਰੋਨਾ ਵਾਇਰਸ ਦੇ ਪ੍ਰਕੋਪ ਕਾਰਨ ਉੱਥੋਂ ਦੀ ਗੈਰ-ਜ਼ਰੂਰੀ ਯਾਤਰਾ ਤੋਂ ਬਚਣ ਲਈ ਯਾਤਰਾ ਐਡਵਾਇਜ਼ਰੀ ਜਾਰੀ ਕੀਤੀ ਹੈ।
ਵਿਦੇਸ਼ ਵਿਭਾਗ ਨੇ ਸ਼ੁੱਕਰਵਾਰ ਨੂੰ ਜਾਰੀ ਇਕ ਨੋਟਿਸ ’ਚ ਕਿਹਾ,‘‘ ਰੋਕ ਕੰਟਰੋਲ ਕੇਂਦਰ ਨੇ ਇਟਲੀ ਲਈ ਤੀਜੇ ਪੱਧਰ ਦੀ ਚਿਤਾਵਨੀ ਜਾਰੀ ਕੀਤੀ ਹੈ। ਉਹ ਇਸ ਸਮੇਂ ਇਟਲੀ ਦੀ ਗੈਰ-ਜ਼ਰੂਰੀ ਯਾਤਰਾ ਤੋਂ ਬਚਣ ਦੀ ਸਿਫਾਰਸ਼ ਕਰਦਾ ਹੈ।’’
ਜ਼ਿਕਰਯੋਗ ਹੈ ਕਿ ਇਟਲੀ ’ਚ ਕੋਰੋਨਾ ਵਾਇਰਸ ਨੇ 17 ਲੋਕਾਂ ਦੀ ਜਾਨ ਲੈ ਲਈ ਹੈ ਅਤੇ ਹੋਰ 650 ਲੋਕ ਇਸ ਵਾਇਰਸ ਦੀ ਲਪੇਟ ’ਚ ਆ ਚੁੱਕੇ ਹਨ। ਕਈ ਸ਼ਹਿਰਾਂ ਨੂੰ ਲਾਕਡਾਊਨ ਕਰ ਦਿੱਤਾ ਗਿਆ ਹੈ। ਚੀਨ ਤੋਂ ਬਾਅਦ ਇਟਲੀ ਅਤੇ ਦੱਖਣੀ ਕੋਰੀਆ ’ਚ ਕੋਰੋਨਾ ਵਾਇਰਸ ਦੇ ਸਭ ਤੋਂ ਵਧੇਰੇ ਮਾਮਲੇ ਦੇਖੇ ਗਏ ਹਨ।
ਜ਼ਿਕਰਯੋਗ ਹੈ ਕਿ ਹਰ ਸਾਲ ਵੱਡੀ ਗਿਣਤੀ ’ਚ ਅਮਰੀਕੀ ਸੈਲਾਨੀ ਇਟਲੀ ਘੁੰਮਣ-ਫਿਰਨ ਲਈ ਆਉਂਦੇ ਹਨ ਤੇ ਸਾਲ 2018 ’ਚ 5.6 ਮਿਲੀਅਨ ਅਮਰੀਕੀਆਂ ਨੇ ਇਟਲੀ ਦੀ ਸੈਰ ਕੀਤੀ ਸੀ। ਇਸ ਵਾਰ ਕੋਰੋਨਾ ਵਾਇਰਸ ਕਾਰਨ ਇਟਲੀ ਨੂੰ ਵਿੱਤੀ ਘਾਟਾ ਪੈ ਰਿਹਾ ਹੈ।
ਬੰਗਲਾਦੇਸ਼ ਦੇ ਸੰਸਥਾਪਕ ਦੇ ਜਨਮ ਸ਼ਤਾਬਦੀ ਸਮਾਰੋਹ 'ਚ ਪੀ.ਐੱਮ. ਮੋਦੀ ਨੂੰ ਸੱਦਾ
NEXT STORY