ਵਾਸ਼ਿੰਗਟਨ (ਭਾਸ਼ਾ) - ਅਮਰੀਕਾ ਦੇ ਰਿਪਬਲਿਕਨ ਸੰਸਦ ਮੈਂਬਰਾਂ ਪੀਟ ਸੇਸ਼ਨਜ਼ ਅਤੇ ਐਲਿਸ ਸਟੇਫਨਿਕ ਨੇ ਮੰਗਲਵਾਰ ਨੂੰ ‘ਕਾਂਗਰੇਸ਼ਨਲ ਹਿੰਦੂ ਕਾਕਸ’ ਦੇ ਗਠਨ ਦਾ ਐਲਾਨ ਕੀਤਾ ਤਾਂ ਕਿ ਇਸ ਘੱਟਗਿਣਤੀ ਭਾਈਚਾਰੇ ਦੇ ਹਿੱਤਾਂ ਦੀ ਰੱਖਿਆ ਕਰਨ ਦੇ ਨਾਲ-ਨਾਲ ਉਸ ਦੇ ਮੁੱਦਿਆਂ ਨੂੰ ਸੰਸਦ ਵਿਚ ਉਠਾਇਆ ਜਾਵੇ। ਮੰਗਲਵਾਰ ਨੂੰ ਜਾਰੀ ਪ੍ਰੈੱਸ ਰਿਲੀਜ਼ ਅਨੁਸਾਰ ਮੂਲ ਤੌਰ ’ਤੇ 115ਵੀਂ ਕਾਂਗਰਸ ਦੌਰਾਨ ਸਥਾਪਿਤ ‘ਕਾਕਸ’ ਨੇ ਹਿੰਦੂ-ਅਮਰੀਕੀ ਭਾਈਚਾਰੇ ਅਤੇ ਨੀਤੀ ਨਿਰਮਾਤਾਵਾਂ ਵਿਚਕਾਰ ਮਹੱਤਵਪੂਰਨ ਸਬੰਧ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।
ਇਹ ਖ਼ਬਰ ਵੀ ਪੜ੍ਹੋ - ਭਾਰਤ-ਕੈਨੇਡਾ ਦੇ ਰਿਸ਼ਤਿਆਂ ਬਾਰੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਵੱਡਾ ਬਿਆਨ
ਸੇਸ਼ਨਜ਼ ਨੇ ਕਿਹਾ, ‘‘ਕਾਂਗਰੇਸ਼ਨਲ ਹਿੰਦੂ ਕਾਕਸ’ ਦੀ ਸ਼ੁਰੂਆਤ ਸਾਡੇ ਦੇਸ਼ ਦੀ ਰਾਜਧਾਨੀ ਵਿੱਚ ਹਿੰਦੂ-ਅਮਰੀਕੀ ਭਾਈਚਾਰੇ ਦੇ ਮੁੱਦਿਆਂ ਨੂੰ ਉਠਾਉਣ ਦੀ ਦਿਸ਼ਾ ਵਿੱਚ ਇਕ ਮਹੱਤਵਪੂਰਨ ਕਦਮ ਹੈ। ਅਸੀਂ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ, ਉਨ੍ਹਾਂ ਦੇ ਯੋਗਦਾਨ ਦਾ ਜਸ਼ਨ ਮਨਾਉਣ ਅਤੇ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਸਰਕਾਰ ਉਨ੍ਹਾਂ ਦੀ ਆਵਾਜ਼ ਵੀ ਸੁਣੇ। ਬਿਆਨ ਵਿੱਚ ਕਿਹਾ ਗਿਆ ਹੈ ਕਿ ਇਸ ਵਿੱਚ ਹੋਰ ਧਰਮਾਂ ਜਿਵੇਂ ਕਿ ਸਿੱਖ ਧਰਮ, ਜੈਨ ਧਰਮ ਅਤੇ ਬੁੱਧ ਧਰਮ ਦੇ ਮੈਂਬਰ ਵੀ ਸ਼ਾਮਲ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਵੱਲੋਂ ਇਸ ਇਲਾਕੇ 'ਚ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਇਹ ਸਮੂਹ (ਕਾਕਸ) ਭਾਰਤ, ਨੇਪਾਲ, ਸ਼੍ਰੀਲੰਕਾ, ਇੰਡੋਨੇਸ਼ੀਆ, ਬੰਗਲਾਦੇਸ਼, ਭੂਟਾਨ, ਪਾਕਿਸਤਾਨ, ਅਫਗਾਨਿਸਤਾਨ, ਬ੍ਰਿਟੇਨ ਅਤੇ ਨੀਦਰਲੈਂਡ ਸਮੇਤ ਵੱਖ-ਵੱਖ ਦੇਸ਼ਾਂ ਦੇ ਹਿੰਦੂਆਂ ਦੀ ਨੁਮਾਇੰਦਗੀ ਕਰਦਾ ਹੈ। ਇਸ ਵਿਚ ਸੇਸ਼ਨਜ਼ ਅਤੇ ਸਟੇਫਨਿਕ ਤੋਂ ਇਲਾਵਾ ਕਾਂਗਰਸਮੈਨ ਐਂਡੀ ਬਿਗਸ ਵਰਗੇ ਮੈਂਬਰ ਵੀ ਸ਼ਾਮਲ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਮਰੀਕਾ-ਮੈਕਸੀਕੋ ਸਰਹੱਦ ਪਾਰ ਕਰਦੇ ਕਈ ਭਾਰਤੀ ਕਾਬੂ (ਵੀਡੀਓ)
NEXT STORY