ਵਾਸ਼ਿੰਗਟਨ (ਏਜੰਸੀ)- ਅਮਰੀਕਾ ਦੀ ਇੱਕ ਸੰਘੀ ਅਪੀਲ ਅਦਾਲਤ ਨੇ ਟਰੰਪ ਪ੍ਰਸ਼ਾਸਨ ਨੂੰ ਵੱਡਾ ਝਟਕਾ ਦਿੰਦਿਆਂ H-1B ਵੀਜ਼ਾ 'ਤੇ 1,00,000 ਡਾਲਰ ਦੀ ਭਾਰੀ ਫੀਸ ਲਗਾਉਣ ਦੇ ਫੈਸਲੇ ਨੂੰ ਰੱਦ ਕਰਨ ਵਾਲੇ ਹੇਠਲੀ ਅਦਾਲਤ ਦੇ ਆਦੇਸ਼ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਬੰਗਲਾਦੇਸ਼ ਦੀ ਸਿਆਸਤ 'ਚ ਵੱਡੀ ਉਥਲ-ਪੁਥਲ ! ਰਾਸ਼ਟਰਪਤੀ ਸ਼ਹਾਬੁਦੀਨ ਨੇ ਦਿੱਤਾ ਅਸਤੀਫ਼ਾ
ਬੋਸਟਨ ਸਥਿਤ 'ਫਸਟ ਸਰਕਟ ਕੋਰਟ ਆਫ ਅਪੀਲਜ਼' ਦੇ 3 ਜੱਜਾਂ ਦੇ ਬੈਂਚ ਨੇ ਹੇਠਲੀ ਅਦਾਲਤ ਦੇ ਉਸ ਫੈਸਲੇ ਨੂੰ ਬਰਕਰਾਰ ਰੱਖਿਆ ਹੈ, ਜਿਸ ਵਿੱਚ ਇਸ ਫੀਸ ਨੂੰ ਗੈਰ-ਕਾਨੂੰਨੀ ਅਤੇ ਕਾਂਗਰਸ ਦੀ ਮਨਜ਼ੂਰੀ ਤੋਂ ਬਿਨਾਂ ਲਾਇਆ ਗਿਆ ਟੈਕਸ ਕਰਾਰ ਦਿੱਤਾ ਗਿਆ ਸੀ। ਬੈਂਚ ਨੇ ਸ਼ੁੱਕਰਵਾਰ ਨੂੰ ਫੈਸਲਾ ਸੁਣਾਉਂਦੇ ਹੋਏ ਕਿਹਾ, "...ਅਸੀਂ ਬਚਾਅ ਪੱਖ ਦੀ ਉਸ ਅਪੀਲ ਨੂੰ ਰੱਦ ਹਾਂ, ਜਿਸ ਵਿੱਚ ਜ਼ਿਲ੍ਹਾ ਅਦਾਲਤ ਦੇ 8 ਜੂਨ 2026 ਦੇ ਫੈਸਲੇ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਸੀ।"
ਇਹ ਵੀ ਪੜ੍ਹੋ: ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ
H-1B ਵੀਜ਼ਾ ਇੱਕ ਗੈਰ-ਪ੍ਰਵਾਸੀ ਵੀਜ਼ਾ ਹੈ ਜੋ ਅਮਰੀਕੀ ਕੰਪਨੀਆਂ ਨੂੰ ਵਿਦੇਸ਼ੀ ਕਾਮਿਆਂ ਨੂੰ ਵਿਸ਼ੇਸ਼ ਕਿੱਤਿਆਂ ਵਿੱਚ ਨੌਕਰੀ 'ਤੇ ਰੱਖਣ ਦੀ ਆਗਿਆ ਦਿੰਦਾ ਹੈ। ਅਮਰੀਕੀ ਤਕਨਾਲੋਜੀ ਕੰਪਨੀਆਂ ਹਰ ਸਾਲ ਭਾਰਤ ਅਤੇ ਚੀਨ ਵਰਗੇ ਦੇਸ਼ਾਂ ਤੋਂ ਹਜ਼ਾਰਾਂ ਕਰਮਚਾਰੀਆਂ ਨੂੰ ਨੌਕਰੀ 'ਤੇ ਰੱਖਣ ਲਈ ਇਸ 'ਤੇ ਨਿਰਭਰ ਕਰਦੀਆਂ ਹਨ।
ਇਹ ਵੀ ਪੜ੍ਹੋ: 'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ Ex-Husband ਬਾਰੇ ਕੀਤਾ ਵੱਡਾ ਖੁਲਾਸਾ
ਦੱਸ ਦੇਈਏ ਕਿ ਡੋਨਾਲਡ ਟਰੰਪ ਨੇ ਪਿਛਲੇ ਸਾਲ ਸਤੰਬਰ ਵਿੱਚ H-1B ਵੀਜ਼ਾ ਫੀਸ ਵਧਾ ਕੇ 1,00,000 ਡਾਲਰ ਕਰ ਦਿੱਤੀ ਸੀ। ਅਮਰੀਕਾ ਹਰ ਸਾਲ 65,000 H-1B ਵੀਜ਼ੇ ਜਾਰੀ ਕਰਦਾ ਹੈ, ਨਾਲ ਹੀ ਉੱਚ ਸਿੱਖਿਆ ਯੋਗਤਾ ਵਾਲੇ ਵਿਦੇਸ਼ੀ ਕਾਮਿਆਂ ਲਈ 20,000 ਵਾਧੂ ਵੀਜ਼ੇ ਵੀ ਜਾਰੀ ਕਰਦਾ ਹੈ। ਪਹਿਲਾਂ ਇਹ ਫੀਸ ਸਿਰਫ 2,000 ਤੋਂ 5,000 ਅਮਰੀਕੀ ਡਾਲਰ ਸੀ।
ਇਹ ਵੀ ਪੜ੍ਹੋ: 'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ 'ਤੇ ਬੋਲੀ ਆਕਾਂਕਸ਼ਾ ਚਮੋਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਡਰੱਗਜ਼ ਓਵਰਡੋਜ਼ ਨਾਲ ਗਈ ਸੀ ਸਾਊਦੀ ਪ੍ਰਿੰਸ ਦੀ ਜਾਨ
NEXT STORY