ਇੰਟਰਨੈਸ਼ਨਲ ਡੈਸਕ- ਅਮਰੀਕਾ ਅਤੇ ਚੀਨ ਵਿਚਾਲੇ ਚੱਲ ਰਹੀ 'ਕੋਲਡ ਵਾਰ' ਦੌਰਾਨ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਅਮਰੀਕਾ ਦੀ ਇੱਕ ਅਦਾਲਤ ਨੇ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਇੱਕ ਏਜੰਟ ਨੂੰ 4 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਏਜੰਟ ਅਮਰੀਕਾ ਦੀਆਂ ਵੱਡੀਆਂ ਸਿਆਸੀ ਸ਼ਖ਼ਸੀਅਤਾਂ, ਖ਼ਾਸ ਕਰਕੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਨਜ਼ਦੀਕੀਆਂ 'ਤੇ ਨਜ਼ਰ ਰੱਖ ਰਿਹਾ ਸੀ।
ਜਾਣਕਾਰੀ ਅਨੁਸਾਰ, ਇਹ ਏਜੰਟ ਅਮਰੀਕਾ ਵਿੱਚ ਰਹਿ ਕੇ ਚੀਨੀ ਖੁਫੀਆ ਏਜੰਸੀਆਂ ਲਈ ਕੰਮ ਕਰ ਰਿਹਾ ਸੀ। ਉਸ 'ਤੇ ਇਲਜ਼ਾਮ ਸਨ ਕਿ ਉਸ ਨੇ ਅਮਰੀਕੀ ਸਰਕਾਰ ਦੇ ਮਹੱਤਵਪੂਰਨ ਫੈਸਲਿਆਂ ਅਤੇ ਸਿਆਸੀ ਰਣਨੀਤੀਆਂ ਬਾਰੇ ਜਾਣਕਾਰੀ ਚੀਨ ਨੂੰ ਭੇਜੀ ਤੇ ਨਾਲ ਹੀ ਅਮਰੀਕੀ ਚੋਣਾਂ ਅਤੇ ਨੀਤੀਆਂ ਨੂੰ ਪ੍ਰਭਾਵਿਤ ਕਰਨ ਲਈ ਚੀਨੀ ਸਰਕਾਰ ਦੇ ਇਸ਼ਾਰੇ 'ਤੇ ਕੰਮ ਕੀਤਾ। ਇਸ ਤੋਂ ਇਲਾਵਾ ਉਸ 'ਤੇ ਅਮਰੀਕਾ ਵਿੱਚ 'ਵਿਦੇਸ਼ੀ ਏਜੰਟ' ਵਜੋਂ ਆਪਣੇ ਆਪ ਨੂੰ ਰਜਿਸਟਰ ਕੀਤੇ ਬਿਨਾਂ ਗੈਰ-ਕਾਨੂੰਨੀ ਗਤੀਵਿਧੀਆਂ 'ਚ ਸ਼ਾਮਲ ਹੋਣ ਦਾ ਵੀ ਇਲਜ਼ਾਮ ਹੈ।
ਸੁਣਵਾਈ ਦੌਰਾਨ ਅਦਾਲਤ ਨੇ ਮੰਨਿਆ ਕਿ ਅਜਿਹੀਆਂ ਗਤੀਵਿਧੀਆਂ ਅਮਰੀਕਾ ਦੀ ਰਾਸ਼ਟਰੀ ਸੁਰੱਖਿਆ ਲਈ ਵੱਡਾ ਖ਼ਤਰਾ ਹਨ। ਸਰਕਾਰੀ ਵਕੀਲਾਂ ਨੇ ਦਲੀਲ ਦਿੱਤੀ ਕਿ ਚੀਨ ਲਗਾਤਾਰ ਆਪਣੇ ਏਜੰਟਾਂ ਰਾਹੀਂ ਅਮਰੀਕਾ ਦੇ ਅੰਦਰੂਨੀ ਮਾਮਲਿਆਂ ਵਿੱਚ ਦਖ਼ਲ ਦੇਣ ਦੀ ਕੋਸ਼ਿਸ਼ ਕਰ ਰਿਹਾ ਹੈ। ਸਬੂਤਾਂ ਦੇ ਆਧਾਰ 'ਤੇ ਅਦਾਲਤ ਨੇ ਮੁਲਜ਼ਮ ਨੂੰ ਚਾਰ ਸਾਲ ਦੀ ਜੇਲ੍ਹ ਅਤੇ ਭਾਰੀ ਜੁਰਮਾਨਾ ਲਗਾਇਆ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਇਸ ਫੈਸਲੇ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਸਬੰਧਾਂ ਵਿੱਚ ਹੋਰ ਖਟਾਸ ਆ ਸਕਦੀ ਹੈ। ਅਮਰੀਕਾ ਪਿਛਲੇ ਕਾਫੀ ਸਮੇਂ ਤੋਂ ਚੀਨ 'ਤੇ 'ਤਕਨਾਲੋਜੀ ਚੋਰੀ' ਅਤੇ 'ਸਿਆਸੀ ਜਾਸੂਸੀ' ਦੇ ਦੋਸ਼ ਲਗਾਉਂਦਾ ਆ ਰਿਹਾ ਹੈ।
ਬਦਲ ਗਏ ਅਮਰੀਕਾ ਦੇ ਤੇਵਰ ! PoK ਤੇ ਅਕਸਈ ਚਿਨ ਨੂੰ ਭਾਰਤ ਦਾ ਹਿੱਸਾ ਦੱਸਣ ਵਾਲੀ ਪੋਸਟ ਕੀਤੀ ਡਿਲੀਟ
NEXT STORY