ਨਿਊਯਾਰਕ (ਏਜੰਸੀ)- ਅਮਰੀਕਾ ਦੀ ਇਕ ਅਪੀਲ ਅਦਾਲਤ ਨੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਸੋਮਵਾਰ ਨੂੰ ਟਰੰਪ ਦੀ ਅਪੀਲ ਨੂੰ ਰੱਦ ਕਰ ਦਿੱਤਾ ਅਤੇ ਉਸ ਫੈਸਲੇ ਨੂੰ ਬਰਕਰਾਰ ਰੱਖਿਆ, ਜਿਸ ਵਿੱਚ ਉਨ੍ਹਾਂ ਨੂੰ ਜਿਨਸੀ ਸ਼ੋਸ਼ਣ ਅਤੇ ਮਾਣਹਾਨੀ ਲਈ ਲੇਖਕ ਈ. ਜੀਨ ਕੈਰੋਲ ਨੂੰ 50 ਲੱਖ ਅਮਰੀਕੀ ਡਾਲਰ ਦਾ ਭੁਗਤਾਨ ਕਰਨ ਦਾ ਹੁਕਮ ਦਿੱਤਾ ਗਿਆ ਸੀ। ਇੱਕ ਜਿਊਰੀ ਨੇ ਪਿਛਲੇ ਸਾਲ ਨੌਂ ਦਿਨਾਂ ਤੱਕ ਚੱਲੇ ਸਿਵਲ ਮੁਕੱਦਮੇ ਤੋਂ ਬਾਅਦ ਟਰੰਪ ਨੂੰ ਦੋਸ਼ੀ ਪਾਏ ਜਾਣ ਤੋਂ ਬਾਅਦ ਇਹ ਹੁਕਮ ਦਿੱਤਾ ਸੀ। ਟਰੰਪ ਨੇ ਇਸ ਵਿਰੁੱਧ ਅਪੀਲ ਕੀਤੀ ਸੀ ਪਰ ਹੁਣ ਉਨ੍ਹਾਂ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਹੈ। ਟਰੰਪ ਦੇ ਖਿਲਾਫ ਇਹ ਫੈਸਲਾ ਅਜਿਹੇ ਸਮੇਂ 'ਚ ਆਇਆ ਹੈ ਜਦੋਂ ਉਹ ਦੂਜੀ ਵਾਰ ਅਮਰੀਕਾ ਦੇ ਰਾਸ਼ਟਰਪਤੀ ਦੇ ਰੂਪ 'ਚ ਸਹੁੰ ਚੁੱਕਣ ਦੀ ਤਿਆਰੀ ਕਰ ਰਹੇ ਹਨ।
ਇਹ ਵੀ ਪੜ੍ਹੋ: ਬ੍ਰਿਟੇਨ: ਕਿੰਗ ਚਾਰਲਸ ਦੀ 2025 ਨਿਊ ਈਅਰ ਆਨਰਜ਼ ਲਿਸਟ 'ਚ ਭਾਰਤੀ ਮੂਲ ਦੇ 30 ਲੋਕ ਸ਼ਾਮਲ
ਯੂਐਸ ਸਰਕਟ ਅਪੀਲ ਕੋਰਟ ਨੇ ਫੈਸਲੇ ਵਿੱਚ ਕਾਲਮਨਵੀਸ ਈ. ਜੀਨ ਕੈਰੋਲ ਦੇ ਮਾਣਹਾਨੀ ਅਤੇ ਜਿਨਸੀ ਸ਼ੋਸ਼ਣ ਲਈ ਮੈਨਹਟਨ ਜਿਊਰੀ ਵੱਲੋਂ ਟਰੰਪ 'ਤੇ ਲਗਾਏ ਗਏ 50 ਲੱਖ ਅਮਰੀਕੀ ਡਾਲਰ ਦੇ ਹਰਜਾਨੇ ਨੂੰ ਬਰਕਰਾਰ ਰੱਖਿਆ ਹੈ। ਇੱਕ ਮੈਗਜ਼ੀਨ ਦੇ ਕਾਲਮਨਵੀਸ ਕੈਰੋਲ ਨੇ 2023 ਦੇ ਇੱਕ ਮੁਕੱਦਮੇ ਵਿੱਚ ਗਵਾਹੀ ਦਿੱਤੀ ਸੀ ਕਿ 1996 ਵਿੱਚ ਇੱਕ ਦੋਸਤਾਨਾ ਮੁਲਾਕਾਤ ਦੌਰਾਨ ਟਰੰਪ ਨੇ ਉਸ ਦਾ ਜਿਨਸੀ ਸ਼ੋਸ਼ਣ ਕੀਤਾ ਸੀ, ਜਦੋਂ ਖੇਡ-ਖੇਡ ਵਿਚ ਸਟੋਰ ਦੇ ਡਰੈਸਿੰਗ ਰੂਮ ਵਿੱਚ ਦਾਖਲ ਹੋ ਗਏ। ਟਰੰਪ ਨੇ ਵਾਰ-ਵਾਰ ਇਸ ਗੱਲ ਤੋਂ ਇਨਕਾਰ ਕੀਤਾ ਕਿ ਅਜਿਹੀ ਕੋਈ ਘਟਨਾ ਵਾਪਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬ੍ਰਿਟੇਨ: ਕਿੰਗ ਚਾਰਲਸ ਦੀ 2025 ਨਿਊ ਈਅਰ ਆਨਰਜ਼ ਲਿਸਟ 'ਚ ਭਾਰਤੀ ਮੂਲ ਦੇ 30 ਲੋਕ ਸ਼ਾਮਲ
NEXT STORY