ਬਿਜ਼ਨੈੱਸ ਡੈਸਕ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕ੍ਰੈਡਿਟ ਕਾਰਡ ਕੰਪਨੀਆਂ ਵਿਰੁੱਧ ਇੱਕ ਵੱਡਾ ਮੋਰਚਾ ਖੋਲ੍ਹਦਿਆਂ ਭਾਰੀ ਵਿਆਜ ਦਰਾਂ 'ਤੇ ਲਗਾਮ ਲਗਾਉਣ ਦਾ ਐਲਾਨ ਕੀਤਾ ਹੈ। ਟਰੰਪ ਨੇ ਕੰਪਨੀਆਂ ਵੱਲੋਂ ਵਸੂਲੇ ਜਾ ਰਹੇ 20 ਤੋਂ 30 ਫੀਸਦੀ ਵਿਆਜ ਨੂੰ 'ਲੁੱਟ' ਕਰਾਰ ਦਿੱਤਾ ਹੈ ਅਤੇ ਕਿਹਾ ਹੈ ਕਿ ਹੁਣ ਅਮਰੀਕੀ ਜਨਤਾ ਨੂੰ ਇਸ ਤਰ੍ਹਾਂ ਠੱਗਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਮੂਧੇ ਮੂੰਹ ਡਿੱਗੇ ਸੋਨੇ-ਚਾਂਦੀ ਦੇ ਭਾਅ, ਜਾਣੋ ਕਿੰਨੀਆਂ ਘਟੀਆਂ ਕੀਮਤੀ ਧਾਤਾਂ ਦੀਆਂ ਕੀਮਤਾਂ
20 ਜਨਵਰੀ 2026 ਤੋਂ ਲਾਗੂ ਹੋਵੇਗਾ ਨਵਾਂ ਨਿਯਮ
ਰਾਸ਼ਟਰਪਤੀ ਟਰੰਪ ਨੇ ਐਲਾਨ ਕੀਤਾ ਹੈ ਕਿ 20 ਜਨਵਰੀ 2026 ਤੋਂ ਇੱਕ ਸਾਲ ਲਈ ਕ੍ਰੈਡਿਟ ਕਾਰਡ ਦੀਆਂ ਵਿਆਜ ਦਰਾਂ 'ਤੇ 10 ਫੀਸਦੀ ਦੀ ਅਧਿਕਤਮ ਸੀਮਾ (ਕੈਪ) ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਫੈਸਲਾ ਆਮ ਲੋਕਾਂ ਦੀ ਜੇਬ 'ਤੇ ਪੈ ਰਹੇ ਵਿੱਤੀ ਬੋਝ ਨੂੰ ਘੱਟ ਕਰਨ ਲਈ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ 20 ਜਨਵਰੀ ਦੀ ਇਹ ਤਾਰੀਖ ਟਰੰਪ ਪ੍ਰਸ਼ਾਸਨ ਦੇ ਸਫਲ ਇਕ ਸਾਲ ਦੀ ਵਰ੍ਹੇਗੰਢ ਵਜੋਂ ਵੀ ਮਨਾਈ ਜਾਵੇਗੀ।
ਇਹ ਵੀ ਪੜ੍ਹੋ : ਮਾਰਚ 'ਚ ਬੰਦ ਹੋ ਜਾਣਗੇ 500 ਰੁਪਏ ਦੇ ਨੋਟ! ਜਾਣੋ ਸੋਸ਼ਲ ਮੀਡੀਆ 'ਤੇ ਫੈਲੇ ਦਾਅਵੇ ਦੀ ਸੱਚਾਈ
ਬਾਈਡੇਨ ਪ੍ਰਸ਼ਾਸਨ 'ਤੇ ਵਿੰਨ੍ਹਿਆ ਨਿਸ਼ਾਨਾ
ਟਰੰਪ ਨੇ ਆਪਣੇ ਬਿਆਨ ਵਿੱਚ ਪਿਛਲੀ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ 'ਸਲੀਪੀ ਜੋਅ ਬਾਈਡੇਨ' ਪ੍ਰਸ਼ਾਸਨ ਦੌਰਾਨ ਇਹ ਕੰਪਨੀਆਂ ਬਿਨਾਂ ਕਿਸੇ ਰੋਕ-ਟੋਕ ਦੇ 20-30% ਤੋਂ ਵੀ ਵੱਧ ਵਿਆਜ ਵਸੂਲਦੀਆਂ ਰਹੀਆਂ, ਜਿਸ ਦਾ ਨੁਕਸਾਨ ਆਮ ਜਨਤਾ ਨੂੰ ਭੁਗਤਣਾ ਪਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਕੰਪਨੀਆਂ ਨੂੰ ਅਮਰੀਕੀ ਜਨਤਾ ਦਾ ਸ਼ੋਸ਼ਣ ਨਹੀਂ ਕਰਨ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਮਾਰੂਤੀ ਦੇ ਇਸ ਮਾਡਲ ਨੇ ਰਚਿਆ ਇਤਿਹਾਸ: 2025 'ਚ ਬਣੀ ਭਾਰਤ ਦੀ ਸਭ ਤੋਂ ਵੱਧ ਵਿਕਣ ਵਾਲੀ ਕਾਰ
ਮਹਿੰਗਾਈ ਤੋਂ ਰਾਹਤ ਦੇਣ ਲਈ ਚੁੱਕੇ ਹੋਰ ਕਦਮ
ਟਰੰਪ ਪ੍ਰਸ਼ਾਸਨ ਲਗਾਤਾਰ ਅਜਿਹੇ ਕਦਮ ਉਠਾ ਰਿਹਾ ਹੈ ਜਿਸ ਨਾਲ ਖਪਤਕਾਰਾਂ ਨੂੰ ਰਾਹਤ ਮਿਲ ਸਕੇ। ਇਸ ਤੋਂ ਪਹਿਲਾਂ ਸਰਕਾਰ ਨੇ 200 ਅਰਬ ਡਾਲਰ ਦੇ ਮਾਰਗੇਜ ਬਾਂਡ ਖਰੀਦਣ ਦਾ ਵੀ ਐਲਾਨ ਕੀਤਾ ਸੀ, ਤਾਂ ਜੋ ਹੋਮ ਲੋਨ (ਮਾਰਗੇਜ) ਦੀਆਂ ਦਰਾਂ ਨੂੰ ਘਟਾਇਆ ਜਾ ਸਕੇ ਅਤੇ ਲੋਕਾਂ ਲਈ ਘਰ ਖਰੀਦਣਾ ਸੌਖਾ ਹੋ ਸਕੇ।
ਇਹ ਵੀ ਪੜ੍ਹੋ : 1.5 ਕਰੋੜ ਕਰਮਚਾਰੀਆਂ-ਪੈਨਸ਼ਨਰਾਂ ਲਈ ਅਹਿਮ ਖ਼ਬਰ, ਸਰਕਾਰ ਨੇ ਨਿਯਮਾਂ 'ਚ ਕੀਤਾ ਬਦਲਾਅ
ਇਹ ਫੈਸਲਾ ਅਜਿਹੇ ਸਮੇਂ ਆਇਆ ਹੈ ਜਦੋਂ ਅਮਰੀਕਾ ਵਿੱਚ ਵਧਦੀ ਮਹਿੰਗਾਈ ਕਾਰਨ ਆਮ ਲੋਕਾਂ 'ਤੇ ਵਿੱਤੀ ਦਬਾਅ ਲਗਾਤਾਰ ਵਧ ਰਿਹਾ ਹੈ। ਟਰੰਪ ਦੇ ਇਸ ਐਲਾਨ ਨੂੰ ਆਰਥਿਕ ਰਾਹਤ ਦੀ ਦਿਸ਼ਾ ਵਿੱਚ ਇੱਕ ਇਤਿਹਾਸਕ ਕਦਮ ਮੰਨਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : Banking Sector 'ਚ ਵਧੀ ਹਲਚਲ, ਦੋ ਵੱਡੇ ਸਰਕਾਰੀ ਬੈਂਕ ਦੇ ਰਲੇਵੇਂ ਦੀ ਤਿਆਰੀ!
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
7 ਸ਼ਕਤੀਸ਼ਾਲੀ ਦੇਸ਼ ਕਰਨ ਵਾਲੇ ਹਨ ਅਹਿਮ ਬੈਠਕ, ਇਨ੍ਹਾਂ ਗੰਭੀਰ ਮੁੱਦਿਆਂ ਨੂੰ ਲੈ ਕੇ ਲਏ ਜਾ ਸਕਦੇ ਹਨ ਫ਼ੈਸਲੇ
NEXT STORY