ਵਾਸ਼ਿੰਗਟਨ : ਅਮਰੀਕਾ ਨੇ ਤੇਜ਼ੀ ਨਾਲ ਫੈਲ ਰਹੇ 'ਮੰਕੀਪਾਕਸ' ਦੇ ਪ੍ਰਤੀ ਸਰਕਾਰੀ ਜਵਾਬੀ ਕਾਰਵਾਈ ਨੂੰ ਵਧਾਉਣ ਲਈ ਇਸ ਬਿਮਾਰੀ ਨੂੰ ਜਨਤਕ ਸਿਹਤ ਐਲਾਨ ਦਿੱਤਾ ਹੈ। ਦੇਸ਼ ਵਿੱਚ ਪਹਿਲਾਂ ਹੀ 6600 ਤੋਂ ਵੱਧ ਲੋਕ ਇਸ ਬਿਮਾਰੀ ਤੋਂ ਪ੍ਰਭਾਵਿਤ ਹੋ ਚੁੱਕੇ ਹਨ।
ਇਹ ਐਲਾਨ ਇਸ ਵਾਇਰਸ ਦਾ ਮੁਕਾਬਲਾ ਕਰਨ ਲਈ ਸੰਘੀ ਫੰਡਾਂ ਅਤੇ ਸਰੋਤਾਂ ਨੂੰ ਚੈਨਲਾਈਜ਼ ਕਰਨ ਵਿੱਚ ਮਦਦ ਕਰੇਗੀ। ਇਸ ਮਾਮਲੇ ਨਾਲ ਜੁੜੇ ਲੋਕਾਂ ਨੇ ਇਸ ਐਲਾਨ ਤੋਂ ਪਹਿਲਾਂ ਆਪਣੀ ਪਛਾਣ ਨਾ ਦੱਸਣ ਦੀ ਸ਼ਰਤ 'ਤੇ ਇਹ ਜਾਣਕਾਰੀ ਦਿੱਤੀ। ਇਹ ਐਲਾਨ ਅਜਿਹੇ ਸਮੇਂ ਵਿੱਚ ਹੋਇਆ ਹੈ ਜਦੋਂ ਬਾਈਡੇਨ ਪ੍ਰਸ਼ਾਸਨ ਨੂੰ ਮੰਕੀਪਾਕਸ ਵੈਕਸੀਨ ਦੀ ਉਪਲਬਧਤਾ ਨੂੰ ਲੈ ਕੇ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਹੈ।
ਨਿਊਯਾਰਕ ਅਤੇ ਸਾਨ ਫਰਾਂਸਿਸਕੋ ਵਰਗੇ ਵੱਡੇ ਸ਼ਹਿਰਾਂ ਦੇ ਕਲੀਨਿਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਮੰਗ ਨੂੰ ਪੂਰਾ ਕਰਨ ਲਈ ਦੋ-ਡੋਜ਼ ਵੈਕਸੀਨ ਦੀਆਂ ਲੋੜੀਂਦੀਆਂ ਖੁਰਾਕਾਂ ਨਹੀਂ ਮਿਲੀਆਂ। ਕਈਆਂ ਨੂੰ ਪਹਿਲੀ ਖੁਰਾਕ ਦੀ ਸਪਲਾਈ ਯਕੀਨੀ ਬਣਾਉਣ ਲਈ ਦੂਜੀ ਖੁਰਾਕ ਦੇਣਾ ਵੀ ਬੰਦ ਕਰਨਾ ਪਿਆ।
ਐਰੀਜੋਨਾ ਸਟੇਟ ਦੇ ਸ਼ਹਿਰ ਫੀਨਿਕਸ 'ਚ ਕਰਵਾਇਆ ਤੀਆਂ ਦਾ ਮੇਲਾ
NEXT STORY