ਇਸਲਾਮਾਬਾਦ - ਪਾਕਿਸਤਾਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐੱਨ. ਐੱਸ. ਏ.) ਮੋਈਦ ਯੂਸੁਫ ਨੇ ਕਿਹਾ ਹੈ ਕਿ ਕਿਸੇ ਵੀ ਅਮਰੀਕੀ ਅਧਿਕਾਰੀ ਜਾਂ ਸੰਸਦ ਮੈਂਬਰ ਨੇ ਪਾਕਿਸਤਾਨ ਵਿਚ ਫੌਜੀ ਅੱਡੇ ਲਈ ਨਹੀਂ ਕਿਹਾ। ਉਨ੍ਹਾਂ ਨੇ ਉਨ੍ਹਾਂ ਖਬਰਾਂ ਨੂੰ ਵੀ ਖਾਰਿਜ਼ ਕਰ ਦਿੱਤਾ ਕਿ ਬਾਈਡੇਨ ਪ੍ਰਸ਼ਾਸਨ ਦੇਸ਼ ਵਿਚ ਅਮਰੀਕੀ ਫੌਜੀ ਟਿਕਾਣਿਆਂ ਨੂੰ ਸਥਾਪਤ ਕਰਨ ਦੀ ਮੰਗ ਕਰ ਰਿਹਾ ਹੈ। ਖਬਰ ਮੁਤਾਬਕ ਯੂਸੁਫ ਨੇ ਅਮਰੀਕਾ ਦੀ ਆਪਣੀ 10 ਦਿਨਾਂ ਯਾਤਰਾ ਖਤਮ ਹੋਣ ਮੌਕੇ ਇਹ ਟਿੱਪਣੀ ਕੀਤੀ। ਉਨ੍ਹਾਂ ਨੇ ਇਸਲਾਮਾਬਾਦ ਰਵਾਨਾ ਹੋਣ ਤੋਂ ਪਹਿਲਾਂ ਆਪਣੀ ਯਾਤਰਾ ਦੌਰਾਨ ਸੀਨੀਅਰ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਯੂਸੁਫ ਨੇ ਅਮਰੀਕਾ ਵਿਚ ਰਹਿਣ ਵਾਲੇ ਪਾਕਿਸਤਾਨੀ ਪੱਤਰਕਾਰਾਂ ਨੂੰ ਕਿਹਾ ਕਿ ਸਾਡੀ ਗੱਲਬਾਤ ਦੌਰਾਨ ਅੱਡੇ (ਬੇਸ) ਸ਼ਬਦ ਦਾ ਇਕ ਵਾਰ ਵੀ ਜ਼ਿਕਰ ਨਹੀਂ ਕੀਤਾ ਗਿਆ। ਸਿਰਫ ਮੀਡੀਆ ਵਿਚ ਇਸਦਾ ਚਰਚਾ ਸੀ। ਉਨ੍ਹਾਂ ਕਿਹਾ ਕਿ ਇਸ ਯਾਤਰਾ ਦੌਰਾਨ ਦੋਨੋਂ ਪਾਸੇ ਅੱਡੇ ਸਬੰਧੀ ਕੋਈ ਚਰਚਾ ਨਹੀਂ ਕੀਤੀ ਗਈ ਕਿਉਂਕਿ ਅਸੀਂ ਪਹਿਲਾਂ ਹੀ ਆਪਣੀ ਸਥਿਤੀ ਸਪਸ਼ਟ ਕਰ ਚੁੱਕੇ ਹਾਂ। ਇਹ ਅਧਿਆਏ ਖਤਮ ਹੋ ਗਿਆ ਹੈ।
ਪ੍ਰਧਾਨ ਮੰਤਰੀ ਨੇ ਇਮਰਾਨ ਖਾਨ ਨੇ ਜੂਨ ਵਿਚ ਅਫਗਾਨਿਸਤਾਨ ਦੇ ਅੰਦਰ ਫੌਜੀ ਕਾਰਵਾਈ ਲਈ ਪਾਕਿਸਤਾਨ ਵਿਚ ਅਮਰੀਕੀ ਟਿਕਾਣਿਆਂ ਨੂੰ ਸਥਾਪਤ ਕਰਨ ਲਈ ਇਜਾਜ਼ਤ ਦੇਣ ਤੋਂ ਨਾਂਹ ਕਰ ਦਿੱਤੀ ਸੀ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਅੱਤਵਾਦ ਦੀ ਹਮਾਇਤ ਕਰਨ ਵਾਲਿਆਂ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਭਾਰਤ
NEXT STORY