ਵਾਸ਼ਿੰਗਟਨ (ਏਜੰਸੀ)– ਡਰੱਗਜ਼ ਦੀ ਓਵਰਡੋਜ਼ ਨਾਲ ਮਾਰੇ ਗਏ ਅਮਰੀਕੀ ਨਾਗਰਿਕਾਂ ਦੀ ਗਿਣਤੀ ਪਿਛਲੇ ਸਾਲ 1,07,000 ਤੋਂ ਵੱਧ ਹੋ ਗਈ, ਜੋ ਹੁਣ ਤਕ ਦਾ ਸਭ ਤੋਂ ਵੱਡਾ ਅੰਕੜਾ ਹੈ। ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰੀਵੈਂਸ਼ਨ ਨੇ ਬੁੱਧਵਾਰ ਜਾਰੀ ਕੀਤੀ ਇੱਕ ਨਵੀਂ ਰਿਪੋਰਟ ਵਿੱਚ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: ਰਨਵੇਅ ਤੋਂ ਉਤਰਦੇ ਹੀ ਜਹਾਜ਼ ਨੂੰ ਲੱਗੀ ਭਿਆਨਕ ਅੱਗ, 122 ਲੋਕ ਸਨ ਸਵਾਰ (ਵੀਡੀਓ)
CDC ਦੇ ਨੈਸ਼ਨਲ ਸੈਂਟਰ ਫਾਰ ਹੈਲਥ ਸਟੈਟਿਸਟਿਕਸ (NCHS) ਨੇ ਰਿਪੋਰਟ ਵਿੱਚ ਕਿਹਾ ਕਿ 2021 ਵਿੱਚ ਮਰਨ ਵਾਲਿਆਂ ਦੀ ਗਿਣਤੀ 15% ਵਧ ਕੇ 107,600 ਹੋ ਗਈ, ਜੋ ਕਿ 2020 ਵਿੱਚ 93,655 ਦੇ ਮੁਕਾਬਲੇ ਲਗਭਗ 14,000 ਵੱਧ ਹੈ। ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰੀਵੈਂਸ਼ਨ ਦੀ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਡਰੱਗਜ਼ ਦੀ ਓਵਰਡੋਜ਼ ਨਾਲ ਹੋਣ ਵਾਲੀਆਂ 70 ਫ਼ੀਸਦੀ ਤੋਂ ਵੱਧ ਮੌਤਾਂ ਇਕੋ ਪਦਾਰਥ ਫੈਂਟੇਨਾਈਲ ਕਾਰਨ ਹੋਈਆਂ ਜੋ 71,238 ਮਾਮਲਿਆਂ ਵਿਚ ਘਾਤਕ ਏਜੰਟ ਸੀ।
ਇਹ ਵੀ ਪੜ੍ਹੋ: ਪਾਇਲਟ ਨੇ ਕਿਹਾ ਹਾਂ- ਜੋੜੇ ਨੇ ਉਡਦੇ ਜਹਾਜ਼ 'ਚ ਰਚਾਇਆ ਵਿਆਹ, ਤਸਵੀਰਾਂ ਵਾਇਰਲ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਰਨਵੇਅ ਤੋਂ ਉਤਰਦੇ ਹੀ ਜਹਾਜ਼ ਨੂੰ ਲੱਗੀ ਭਿਆਨਕ ਅੱਗ, 122 ਲੋਕ ਸਨ ਸਵਾਰ (ਵੀਡੀਓ)
NEXT STORY