ਵਾਸ਼ਿੰਗਟਨ (ਭਾਸ਼ਾ): ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਕਿਹਾ ਕਿ ਅਮਰੀਕੀ ਲੜਾਕੂ ਜਹਾਜ਼ਾਂ ਨੇ ਅਲਾਸਕਾ ਤੋਂ ਉੱਤਰੀ ਕੈਨੇਡਾ ਦੇ ਹਵਾਈ ਖੇਤਰ ਵਿਚ ਦਾਖਲ ਹੋਈ ਇਕ ਅਣਪਛਾਤੀ ਅਤੇ ਮਾਨਵ ਰਹਿਤ ਵਸਤੂ ਨੂੰ ਤਬਾਹ ਕਰ ਦਿੱਤਾ ਹੈ। ਅਮਰੀਕੀ ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ਅਤੇ ਦਫਤਰ ਵ੍ਹਾਈਟ ਹਾਊਸ ਨੇ ਕਿਹਾ ਕਿ ਇਸ ਸਬੰਧ ਵਿਚ ਫ਼ੈਸਲਾ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਅਤੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਿਚਾਲੇ ਫੋਨ 'ਤੇ ਹੋਈ ਗੱਲਬਾਤ ਤੋਂ ਬਾਅਦ ਲਿਆ ਗਿਆ। ਇਸ ਤੋਂ ਇੱਕ ਦਿਨ ਪਹਿਲਾਂ ਇੱਕ ਅਮਰੀਕੀ ਲੜਾਕੂ ਜਹਾਜ਼ ਨੇ ਬਾਈਡੇਨ ਦੇ ਆਦੇਸ਼ਾਂ 'ਤੇ ਅਲਾਸਕਾ ਦੇ ਉੱਤਰੀ ਤੱਟ ਦੇ ਨੇੜੇ ਲਗਭਗ 40,000 ਫੁੱਟ ਦੀ ਉਚਾਈ 'ਤੇ ਉੱਡ ਰਹੀ ਇੱਕ ਛੋਟੀ ਕਾਰ ਦੇ ਆਕਾਰ ਦੀ ਵਸਤੂ ਨੂੰ ਨਸ਼ਟ ਕਰ ਦਿੱਤਾ ਸੀ।
ਅਮਰੀਕੀ ਰੱਖਿਆ ਵਿਭਾਗ ਦੇ ਹੈੱਡਕੁਆਰਟਰ ਪੈਂਟਾਗਨ ਦੇ ਪ੍ਰੈੱਸ ਸਕੱਤਰ ਬ੍ਰਿਗੇਡੀਅਰ ਪੈਟ ਰਾਈਡਰ ਨੇ ਦੱਸਿਆ ਕਿ 'ਨਾਰਥ ਅਮਰੀਕਨ ਐਰੋਸਪੇਸ ਡਿਫੈਂਸ ਕਮਾਂਡ' (NORAD) ਨੇ ਸ਼ੁੱਕਰਵਾਰ ਦੇਰ ਸ਼ਾਮ ਅਲਾਸਕਾ 'ਤੇ ਇਕ ਵਸਤੂ ਦੇਖੀ। ਵ੍ਹਾਈਟ ਹਾਊਸ ਨੇ ਦੱਸਿਆ ਕਿ ਨੋਰਾਡ ਨੇ ਅਗਲੇ 24 ਘੰਟਿਆਂ ਲਈ ਵਸਤੂ ਦੀ ਨੇੜਿਓਂ ਨਿਗਰਾਨੀ ਕੀਤੀ ਅਤੇ ਰਾਸ਼ਟਰਪਤੀ ਨੂੰ ਉਨ੍ਹਾਂ ਦੀ ਰਾਸ਼ਟਰੀ ਸੁਰੱਖਿਆ ਟੀਮ ਦੁਆਰਾ ਲਗਾਤਾਰ ਜਾਣਕਾਰੀ ਦਿੱਤੀ ਗਈ। ਵ੍ਹਾਈਟ ਹਾਊਸ ਨੇ ਕਿਹਾ ਕਿ "ਬਹੁਤ ਜ਼ਿਆਦਾ ਸਾਵਧਾਨੀ ਦੇ ਨਾਲ ਅਤੇ ਉਨ੍ਹਾਂ ਦੀਆਂ ਸਬੰਧਤ ਫੌਜਾਂ ਦੀ ਸਿਫ਼ਾਰਸ਼ 'ਤੇ ਬਾਈਡੇਨ ਅਤੇ ਟਰੂਡੋ ਨੇ ਇਸ ਨੂੰ ਨਸ਼ਟ ਕਰਨ ਦੀ ਇਜਾਜ਼ਤ ਦਿੱਤੀ।"
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ ਤਿੰਨ ਹਫ਼ਤਿਆਂ ਤੋਂ ਵੱਧ ਸਮੇਂ ਤੋਂ ਲਾਪਤਾ 14 ਸਾਲਾ ਭਾਰਤੀ ਵਿਦਿਆਰਥਣ, ਚਿੰਤਾ 'ਚ ਮਾਪੇ
ਬਾਈਡੇਨ ਨੇ ਇਸ ਮੁਹਿੰਮ ਲਈ ਐੱਨ.ਓ.ਆਰ.ਏ.ਡੀ. ਨੂੰ ਸੌਂਪੇ ਗਏ ਅਮਰੀਕੀ ਲੜਾਕੂ ਜਹਾਜ਼ ਨੇ ਕੈਨੇਡਾ ਦੇ ਅਧਿਕਾਰੀਆਂ ਨਾਲ ਤਾਲਮੇਲ ਨਾਲ ਕੈਨੇਡੀਅਨ ਖੇਤਰ ਵਿਚ ਵਸਤੂ ਨੂੰ ਨਸ਼ਟ ਕਰ ਦਿੱਤਾ। ਇਸ ਦੌਰਾਨ ਟਰੂਡੋ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੇ ਹੁਕਮਾਂ 'ਤੇ ਅਮਰੀਕਾ ਦੇ ਲੜਾਕੂ ਜਹਾਜ਼ ਨੇ ਯੂਕੋਨ ਦੇ ਹਵਾਈ ਖੇਤਰ 'ਚ ਉੱਡ ਰਹੀ ਇੱਕ "ਅਣਪਛਾਤੀ ਵਸਤੂ" ਨੂੰ ਤਬਾਹ ਕਰ ਦਿੱਤਾ ਹੈ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਇਹ ਵਸਤੂ ਕਿੰਨੀ ਉੱਚੀ ਉੱਡ ਰਹੀ ਸੀ। ਐਫ-22 ਲੜਾਕੂ ਜਹਾਜ਼ਾਂ ਨੇ ਹੁਣ ਤੱਕ ਤਿੰਨ ਅਜਿਹੀਆਂ ਵਸਤੂਆਂ ਨੂੰ ਤਬਾਹ ਕਰ ਦਿੱਤਾ ਹੈ, ਜਿਨ੍ਹਾਂ ਵਿੱਚੋਂ ਘੱਟੋ-ਘੱਟ ਇੱਕ ਚੀਨੀ ਜਾਸੂਸੀ ਗੁਬਾਰਾ ਸੀ, ਪਰ ਬਾਕੀ ਦੋ ਦੇ ਵੇਰਵੇ ਅਜੇ ਜਨਤਕ ਨਹੀਂ ਕੀਤੇ ਗਏ ਹਨ।
ਇੱਕ ਹਫ਼ਤਾ ਪਹਿਲਾਂ ਅਮਰੀਕਾ ਨੇ ਦੱਖਣੀ ਕੈਰੋਲੀਨਾ ਦੇ ਤੱਟ ਤੋਂ ਅਟਲਾਂਟਿਕ ਮਹਾਂਸਾਗਰ ਵਿੱਚ ਇੱਕ ਚੀਨੀ ਗੁਬਾਰੇ ਨੂੰ ਤਬਾਹ ਕਰ ਦਿੱਤਾ ਸੀ, ਜੋ 30 ਜਨਵਰੀ ਨੂੰ ਅਮਰੀਕੀ ਹਵਾਈ ਖੇਤਰ ਵਿੱਚ ਦਾਖਲ ਹੋਇਆ ਸੀ। ਪੈਂਟਾਗਨ ਨੇ ਕਿਹਾ ਹੈ ਕਿ ਇਹ ਗੁਬਾਰਾ ਉਸ ਵੱਡੇ ਨਿਗਰਾਨੀ ਪ੍ਰੋਗਰਾਮ ਦਾ ਹਿੱਸਾ ਸੀ ਜੋ ਚੀਨ "ਕਈ ਸਾਲਾਂ ਤੋਂ" ਚਲਾ ਰਿਹਾ ਹੈ। ਚੀਨ ਨੇ ਮੰਨਿਆ ਹੈ ਕਿ ਗੁਬਾਰਾ ਉਸ ਦਾ ਆਪਣਾ ਸੀ ਪਰ ਇਸ ਗੱਲ ਤੋਂ ਇਨਕਾਰ ਕੀਤਾ ਕਿ ਇਹ ਜਾਸੂਸੀ ਲਈ ਸੀ। ਚੀਨ ਦਾ ਕਹਿਣਾ ਹੈ ਕਿ ਉਸ ਦਾ ਮਕਸਦ ਮੌਸਮ ਸੰਬੰਧੀ ਜਾਣਕਾਰੀ ਇਕੱਠੀ ਕਰਨਾ ਸੀ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪਾਕਿਸਤਾਨ ਨੇ ਆਈ. ਐੱਮ. ਐੱਫ. ਦੀ ਮੰਨੀ ਸ਼ਰਤ, ਬਿਜਲੀ ’ਤੇ ਲਗਾਇਆ ਨਵਾਂ ਟੈਕਸ
NEXT STORY