ਸਿਆਟਲ : ਅਮਰੀਕਾ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਸਿਆਟਲ ਸੈਂਟਰ ਨੇੜੇ ਸਾਲਾਨਾ 'ਬਾਈਟ ਆਫ ਸਿਆਟਲ' ਫੂਡ ਫੈਸਟੀਵਲ ਦੌਰਾਨ ਤਾੜ-ਤਾੜ ਗੋਲੀਬਾਰੀ ਕੀਤੀ ਗਈ। ਇਸ ਫਾਇਰਿੰਗ ਦੌਰਾਨ ਕਈ ਲੋਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਗੋਲੀਬਾਰੀ ਦੀ ਘਟਨਾ ਨੇ ਫੂਡ ਫੈਸਟੀਵਲ ਵਿੱਚ ਸ਼ਾਮਲ ਲੋਕਾਂ ਵਿੱਚ ਦਹਿਸ਼ਤ ਫੈਲਾ ਦਿੱਤੀ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਸ ਨੇ ਤੁਰੰਤ ਵੱਡੇ ਪੱਧਰ 'ਤੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ - Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼ ਹਨ੍ਹੇਰੀ-ਝੱਖੜ ਦਾ ਅਲਰਟ ਜਾਰੀ
ਸੀਏਟਲ ਪੁਲਸ ਨੇ ਐਤਵਾਰ ਰਾਤ X 'ਤੇ ਇੱਕ ਪੋਸਟ ਸ਼ੇਅਰ ਕਰਦੇ ਹੋਏ ਕਿਹਾ, "ਪੁਲਸ ਗੋਲੀਬਾਰੀ ਦੀ ਘਟਨਾ ਦੀ ਜਾਂਚ ਕਰ ਰਹੀ ਹੈ। ਕਈ ਲੋਕ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਹਨ। ਸਿਆਟਲ ਸੈਂਟਰ 'ਤੇ ਗੋਲੀਆਂ ਚਲਾਈਆਂ ਗਈਆਂ। ਹੋਰ ਜਾਣਕਾਰੀ ਬਾਅਦ ਵਿੱਚ ਜਾਰੀ ਕੀਤੀ ਜਾਵੇਗੀ। ਕਿਰਪਾ ਕਰਕੇ ਇਲਾਕੇ 'ਚ ਜਾਣ ਤੋਂ ਬਚੋ।" ਹਾਲਾਂਕਿ, ਇਸ ਦੌਰਾਨ ਜ਼ਖਮੀਆਂ ਦੀ ਗਿਣਤੀ ਬਾਰੇ ਤੁਰੰਤ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਪੁਲਸ ਨੇ ਇਹ ਵੀ ਨਹੀਂ ਦੱਸਿਆ ਕਿ ਕੀ ਕਿਸੇ ਸ਼ੱਕੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
ਪੜ੍ਹੋ ਇਹ ਵੀ - ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
ਮਿਲੀ ਜਾਣਕਾਰੀ ਮੁਤਾਬਕ ਸੀਏਟਲ ਸੈਂਟਰ ਮਨੋਰੰਜਨ ਅਤੇ ਸੱਭਿਆਚਾਰ ਦਾ ਇੱਕ ਕੇਂਦਰ ਹੈ, ਜੋ ਕਿ ਕਲਾਈਮੇਟ ਪਲੇਜ ਅਰੇਨਾ ਅਤੇ ਮਸ਼ਹੂਰ ਸਪੇਸ ਨੀਡਲ ਵਰਗੇ ਆਕਰਸ਼ਣਾਂ ਦਾ ਘਰ ਹੈ। WBAL-TV ਦੇ ਅਨੁਸਾਰ, ਜਿਸ ਸਮੇਂ ਗੋਲੀਬਾਰੀ ਦੀ ਇਹ ਘਟਨਾ ਵਾਪਰੀ, ਉਸ ਸਮੇਂ ਇਸ ਸਥਾਨ 'ਤੇ 'ਬਾਈਟ ਆਫ਼ ਸੀਏਟਲ' ਦਾ ਆਯੋਜਿਨ ਕੀਤਾ ਜਾ ਰਿਹਾ ਸੀ, ਜੋ ਸ਼ਹਿਰ ਦੇ ਸਭ ਤੋਂ ਪੁਰਾਣੇ ਅਤੇ ਸਭ ਤੋਂ ਪ੍ਰਸਿੱਧ ਭੋਜਨ ਤਿਉਹਾਰਾਂ ਵਿੱਚੋਂ ਇੱਕ ਸੀ। ਸੀਐਨਐਨ ਦੀ ਇੱਕ ਰਿਪੋਰਟ ਅਨੁਸਾਰ, ਇਸ ਪ੍ਰੋਗਰਾਮ ਵਿਚ ਸ਼ਾਮਲ ਚਸ਼ਮਦੀਦਾਂ ਨੇ ਕਿਹਾ ਕਿ ਉਨ੍ਹਾਂ ਨੇ ਉਕਤ ਸਥਾਨ ਦੇ ਅੰਦਰੋਂ 7-8 ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸੁਣੀਆਂ। ਜਿਸ ਤੋ ਬਾਅਦ ਲੋਕ ਘਬਰਾ ਗਏ ਅਤੇ ਭੱਜਣ ਲੱਗੇ।
ਪੜ੍ਹੋ ਇਹ ਵੀ - ਅੱਜ ਪੰਜਾਬ ਬੰਦ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬਰਲਿਨ ਪ੍ਰਾਈਡ ਪਰੇਡ ਹਮਲੇ ਦਾ ਮੁੱਖ ਸ਼ੱਕੀ ਪੁਲਸ ਮੁਕਾਬਲੇ 'ਚ ਢੇਰ, ISIS ਨਾਲ ਨਿਕਲਿਆ ਕਨੈਕਸ਼ਨ
NEXT STORY