ਵਾਸ਼ਿੰਗਟਨ— ਟਰੰਪ ਪ੍ਰਸ਼ਾਸਨ ਨੇ ਕਿਹਾ ਕਿ ਭਾਰਤ, ਅਮਰੀਕਾ ਦਾ ਇਕ ਬਹੁਤ ਵੱਡਾ ਸਹਿਯੋਗੀ ਹੈ ਅਤੇ ਅਮਰੀਕਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਨੇੜਿਓਂ ਮਿਲ ਕੇ ਕੰਮ ਕਰਦਾ ਰਹੇਗਾ। ਵਿਦੇਸ਼ ਮੰਤਰਾਲੇ ਦੀ ਮਹਿਲਾ ਬੁਲਾਰਾ ਮੋਰਗਨ ਓਰਤਗਸ ਨੇ ਮੰਗਲਵਾਰ ਨੂੰ ਇੱਥੇ ਪੱਤਰਕਾਰ ਸੰਮੇਲਨ 'ਚ ਕਿਹਾ ਕਿ ਅਮਰੀਕਾ ਨੂੰ ਭਾਰਤ 'ਚ ਹਾਲ ਹੀ 'ਚ ਹੋਈਆਂ ਚੋਣਾਂ ਦੀ ਨਿਰਪੱਖਤਾ ਅਤੇ ਵਿਸ਼ਵਾਸ 'ਤੇ ਪੂਰਾ ਭਰੋਸਾ ਹੈ।
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ, ਉਪ ਰਾਸ਼ਟਰਪਤੀ ਮਾਈਕ ਪੇਂਸ ਅਤੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਲਈ ਮੋਦੀ ਅਤੇ ਉਨ੍ਹਾਂ ਦੀ ਭਾਰਤੀ ਜਨਤਾ ਪਾਰਟੀ ਨੂੰ ਵਧਾਈ ਦਿੱਤੀ ਹੈ। ਮੋਰਗਨ ਨੇ ਇਕ ਪ੍ਰਸ਼ਨ ਦੇ ਜਵਾਬ 'ਚ ਪੱਤਰਕਾਰਾਂ ਨੂੰ ਕਿਹਾ,''ਨਿਸ਼ਚਿਤ ਤੌਰ 'ਤੇ ਲੱਗਦਾ ਹੈ ਕਿ ਵਿਦੇਸ਼ ਮੰਤਰੀ ਪੋਂਪੀਓ ਕਈ ਮੁੱਦਿਆਂ 'ਤੇ ਭਾਰਤ ਨਾਲ ਠੋਸ ਚਰਚਾ ਕਰਨਗੇ। ਭਾਰਤ ਇਕ ਵੱਡਾ ਸਹਿਯੋਗੀ ਹੈ ਅਤੇ ਅਮਰੀਕਾ ਦਾ ਸਾਂਝੇਦਾਰ ਹੈ।''
ਅਮਰੀਕਾ 'ਚ ਵੱਡੀ ਗਿਣਤੀ 'ਚ ਸੰਸਦਾਂ ਅਤੇ ਉੱਚ ਸਰਕਾਰੀ ਅਧਿਕਾਰੀਆਂ ਨੇ ਮੋਦੀ ਦੀ ਜਿੱਤ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਇੱਥੇ ਭਾਰਤੀ ਦੂਤਘਰ ਮੁਤਾਬਕ 50 ਤੋਂ ਵਧੇਰੇ ਸੰਸਦ ਮੈਂਬਰਾਂ ਅਤੇ ਉੱਚ ਸਰਕਾਰੀ ਅਧਿਕਾਰੀਆਂ ਨੇ ਮੋਦੀ ਨੂੰ ਵਧਾਈ ਸੰਦੇਸ਼ ਭੇਜੇ ਹਨ।
ਇਸ ਸ਼ਖਸ ਨੇ ਸ਼ੇਰ ਨੂੰ ਬਣਾਇਆ ਪਾਲਤੂ, ਲੋਕ ਹੋਏੇ ਹੈਰਾਨ
NEXT STORY