ਵਾਸ਼ਿੰਗਟਨ (ਭਾਸ਼ਾ) — ਅਮਰੀਕਾ ਨੇ ਸਭ ਤੋਂ ਵੱਧ ਮੰਗੇ ਜਾਣ ਵਾਲੇ ਐੱਚ-1ਬੀ ਵਿਦੇਸ਼ੀ ਵਰਕ ਵੀਜ਼ਾ ਦਾ ਦੇਸ਼ ਵਿੱਚ ਹੀ ਨਵੀਨੀਕਰਨ ਕਰਨ ਲਈ ਰਸਮੀ ਤੌਰ 'ਤੇ ਇਕ ਪਾਇਲਟ ਪ੍ਰੋਗਰਾਮ ਸ਼ੁਰੂ ਕੀਤਾ ਹੈ। ਇਸ ਕਦਮ ਨਾਲ ਹਜ਼ਾਰਾਂ ਭਾਰਤੀ ਤਕਨਾਲੋਜੀ ਪੇਸ਼ੇਵਰਾਂ ਨੂੰ ਫਾਇਦਾ ਹੋਣ ਦੀ ਸੰਭਾਵਨਾ ਹੈ। H-1B ਵੀਜ਼ਾ ਇੱਕ ਗੈਰ-ਪ੍ਰਵਾਸੀ ਵੀਜ਼ਾ ਹੈ ਜੋ ਅਮਰੀਕੀ ਕੰਪਨੀਆਂ ਨੂੰ ਵਿਸ਼ੇਸ਼ ਕਿੱਤਿਆਂ ਵਿੱਚ ਵਿਦੇਸ਼ੀ ਕਾਮਿਆਂ ਨੂੰ ਨਿਯੁਕਤ ਕਰਨ ਦੀ ਇਜਾਜ਼ਤ ਦਿੰਦਾ ਹੈ ਜਿਨ੍ਹਾਂ ਲਈ ਸਿਧਾਂਤਕ ਜਾਂ ਤਕਨੀਕੀ ਮੁਹਾਰਤ ਦੀ ਲੋੜ ਹੁੰਦੀ ਹੈ।
ਇਹ ਵੀ ਪੜ੍ਹੋ - ਕੈਨੇਡਾ 'ਚ ਭਾਰਤੀ ਮੂਲ ਦੇ ਨੌਜਵਾਨ ਦੇ ਕਤਲ ਦੇ ਦੋਸ਼ 'ਚ ਮੁਲਜ਼ਮ ਗ੍ਰਿਫ਼ਤਾਰ
ਤਕਨਾਲੋਜੀ ਕੰਪਨੀਆਂ ਭਾਰਤ ਅਤੇ ਚੀਨ ਵਰਗੇ ਦੇਸ਼ਾਂ ਤੋਂ ਹਰ ਸਾਲ ਹਜ਼ਾਰਾਂ ਕਰਮਚਾਰੀਆਂ ਨੂੰ ਨੌਕਰੀ 'ਤੇ ਰੱਖਣ ਲਈ ਇਸ 'ਤੇ ਨਿਰਭਰ ਕਰਦੀਆਂ ਹਨ। ਇਹ ਵੀਜ਼ਾ ਨਵੀਨੀਕਰਨ ਪ੍ਰੋਗਰਾਮ 29 ਜਨਵਰੀ ਨੂੰ ਸ਼ੁਰੂ ਕੀਤਾ ਗਿਆ ਸੀ ਅਤੇ 1 ਅਪ੍ਰੈਲ ਤੱਕ ਚੱਲੇਗਾ। ਇਸ ਨਾਲ ਐੱਚ-1ਬੀ ਵੀਜ਼ਾ ਧਾਰਕਾਂ ਨੂੰ ਆਪਣੇ ਵੀਜ਼ਾ ਰੀਨਿਊ ਕਰਨ 'ਚ ਮਦਦ ਮਿਲੇਗੀ।
ਇਹ ਵੀ ਪੜ੍ਹੋ - ਕ੍ਰਿਸ਼ਨ ਜਨਮ ਭੂਮੀ-ਸ਼ਾਹੀ ਈਦਗਾਹ ਵਿਵਾਦ: 22 ਫਰਵਰੀ ਨੂੰ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ
ਇਸ ਸਬੰਧੀ ਐਲਾਨ ਪਿਛਲੇ ਸਾਲ ਜੂਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰੀ ਫੇਰੀ ਦੌਰਾਨ ਕੀਤਾ ਗਿਆ ਸੀ। ਵਿਦੇਸ਼ ਵਿਭਾਗ ਨੇ ਸੋਮਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਇਸ ਪ੍ਰੋਗਰਾਮ ਦੇ ਤਹਿਤ ਅਰਜ਼ੀਆਂ 29 ਜਨਵਰੀ ਤੋਂ 1 ਅਪ੍ਰੈਲ ਤੱਕ ਸਵੀਕਾਰ ਕੀਤੀਆਂ ਜਾਣਗੀਆਂ। ਕਰੀਬ ਦੋ ਦਹਾਕਿਆਂ 'ਚ ਇਹ ਪਹਿਲੀ ਵਾਰ ਹੈ ਕਿ ਸੀਮਤ ਗਿਣਤੀ 'ਚ H-1B ਗੈਰ-ਪ੍ਰਵਾਸੀ ਵੀਜ਼ਾ ਧਾਰਕ ਅਮਰੀਕਾ 'ਚ ਆਪਣੇ ਵੀਜ਼ਾ ਦਾ ਨਵੀਨੀਕਰਨ ਕਰਵਾ ਸਕਣਗੇ।
ਇਹ ਵੀ ਪੜ੍ਹੋ - ਬਜਟ 2024: ਲਗਾਤਾਰ 6ਵੀਂ ਵਾਰ ਬਜਟ ਪੇਸ਼ ਕਰਨਗੇ ਵਿੱਤ ਮੰਤਰੀ ਸੀਤਾਰਮਨ, ਇਹ ਹੈ ਇਨ੍ਹਾਂ ਦੀ ਸਪੈਸ਼ਲ ਟੀਮ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।
ਕੈਨੇਡਾ 'ਚ ਭਾਰਤੀ ਮੂਲ ਦੇ ਨੌਜਵਾਨ ਦੇ ਕਤਲ ਦੇ ਦੋਸ਼ 'ਚ ਮੁਲਜ਼ਮ ਗ੍ਰਿਫ਼ਤਾਰ
NEXT STORY