ਹਿਊਸਟਨ/ਅਮਰੀਕਾ (ਭਾਸ਼ਾ)- ਪੱਛਮੀ ਹਿਊਸਟਨ ਵਿਚ ਇਕ ਡਾਕਘਰ ਦਾ ਨਾਂ ਬਦਲ ਕੇ ਭਾਰਤੀ-ਅਮਰੀਕੀ ਸਿੱਖ ਪੁਲਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੇ ਨਾਂ 'ਤੇ ਰੱਖਿਆ ਗਿਆ ਹੈ, ਜਿਨ੍ਹਾਂ ਦੀ 2019 ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਧਾਲੀਵਾਲ (42) ਨੂੰ 27 ਸਤੰਬਰ 2019 ਨੂੰ ਉਸ ਸਮੇਂ ਗੋਲੀ ਮਾਰੀ ਗਈ ਸੀ, ਜਦੋਂ ਉਹ ਡਿਊਟੀ 'ਤੇ ਸੀ। ਉਹ 2015 ਵਿਚ ਸੁਰਖੀਆਂ ਵਿਚ ਆਏ ਸਨ, ਜਦੋਂ ਉਹ ਪੱਗ ਬੰਨ੍ਹਣ ਅਤੇ ਦਾੜ੍ਹੀ ਰੱਖਣ ਦਾ ਅਧਿਕਾਰ ਪਾਉਣ ਵਾਲੇ ਟੈਕਸਾਸ ਦੇ ਪਹਿਲੇ ਸਿੱਖ ਪੁਲਸ ਅਧਿਕਾਰੀ ਬਣੇ ਸਨ। ਮੰਗਲਵਾਰ ਨੂੰ ਉਨ੍ਹਾਂ ਦੀ ਯਾਦ ਵਿਚ ਇੱਕ ਸਮਾਰੋਹ ਆਯੋਜਿਤ ਕੀਤਾ ਗਿਆ, ਜਿੱਥੇ ਅਮਰੀਕੀ ਪ੍ਰਤੀਨਿਧੀ ਸਭਾ ਵਿਚ ਨਾਮ ਤਬਦੀਲੀ ਦਾ ਮਤਾ ਪੇਸ਼ ਕਰਨ ਵਾਲੀ ਮਹਿਲਾ ਸੰਸਦ ਮੈਂਬਰ ਲੀਜ਼ੀ ਫਲੇਚਰ ਨੇ ਕਿਹਾ ਕਿ 315 ਐਡਿਕਸ ਹਾਵੇਲ ਰੋਡ ਸਥਿਤ ਡਾਕਘਰ ਦਾ ਨਾਂ ਉਨ੍ਹਾਂ ਦੇ ਨਾਮ ਤੇ ਰੱਖਣਾ ਉਚਿਤ ਹੈ, ਕਿਉਂਕਿ ਉਨ੍ਹਾਂ ਨੇ ਭਾਈਚਾਰੇ ਦੀ ਸੇਵਾ ਲਈ ਆਪਣੀ ਜਾਨ ਦੇ ਦਿੱਤੀ ਸੀ।
ਇਹ ਵੀ ਪੜ੍ਹੋ : UN ’ਚ ਕਸ਼ਮੀਰ ਮੁੱਦਾ ਚੁੱਕਣ ’ਤੇ ਭਾਰਤ ਦਾ ਕਰਾਰਾ ਜੁਆਬ, 'ਦੁਨੀਆ ਨੂੰ ਡਾਵਾਂਡੋਲ ਕਰਨ ਵਾਲਾ ਦੇਸ਼ ਹੈ ਪਾਕਿ'
ਫਲੈਚਰ ਨੇ ਕਿਹਾ, 'ਧਾਲੀਵਾਲ ਦੇ ਨਿਰਸਵਾਰਥ ਸੇਵਾ ਵਾਲੇ ਜ਼ਿਕਰਯੋਗ ਜੀਵਨ ਨੂੰ ਯਾਦਗਾਰ ਬਨਾਉਣ ਵਿਚ ਇਕ ਭੂਮਿਕਾ ਨਿਭਾਅ ਕੇ, ਮੈਂ ਮਾਣ ਮਹਿਸੂਸ ਕਰ ਰਹੀ ਹਾਂ। ਉਨ੍ਹਾਂ ਨੇ ਸਾਡੇ ਭਾਈਚਾਰੇ ਦੀ ਸਭ ਤੋਂ ਵਧੀਆ ਨੁਮਾਇੰਦਗੀ ਕੀਤੀ, ਉਨ੍ਹਾਂ ਨੇ ਦੂਜਿਆਂ ਦੀ ਸੇਵਾ ਰਾਹੀਂ ਸਮਾਨਤਾ, ਰਿਸ਼ਤੇ ਅਤੇ ਭਾਈਚਾਰੇ ਲਈ ਕੰਮ ਕੀਤਾ। ਇਸ ਇਮਾਰਤ ਦਾ ਨਾਂ ਬਦਲ ਕੇ 'ਡਿਪਟੀ ਸੰਦੀਪ ਸਿੰਘ ਧਾਲੀਵਾਲ ਪੋਸਟ ਆਫਿਸ' ਰੱਖਣ ਲਈ ਇਕ ਬਿੱਲ ਪਾਸ ਕਰਨ ਲਈ, ਮੈਨੂੰ ਦੋ -ਪੱਖੀ ਵਫ਼ਦ, ਸਾਡੇ ਭਾਈਚਾਰਕ ਭਾਈਵਾਲਾਂ ਅਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਨਾਲ ਕੰਮ ਕਰਨ ਵਿਚ ਖੁਸ਼ੀ ਹੋ ਰਹੀ ਹੈ।'
ਇਹ ਵੀ ਪੜ੍ਹੋ : ਪੰਜਾਬ ਦੀ ਧੀ ਸ਼੍ਰੀ ਸੈਣੀ ਸਿਰ ਸਜਿਆ ਮਿਸ ਵਰਲਡ ਅਮਰੀਕਾ 2021 ਦਾ ਤਾਜ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
UN ’ਚ ਕਸ਼ਮੀਰ ਮੁੱਦਾ ਚੁੱਕਣ ’ਤੇ ਭਾਰਤ ਦਾ ਕਰਾਰਾ ਜੁਆਬ, 'ਦੁਨੀਆ ਨੂੰ ਡਾਵਾਂਡੋਲ ਕਰਨ ਵਾਲਾ ਦੇਸ਼ ਹੈ ਪਾਕਿ'
NEXT STORY