ਵਾਸ਼ਿੰਗਟਨ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਅਮਰੀਕਾ ਕੋਰੋਨਾ ਵਾਇਰਸ (ਕੋਵਿਡ -19) ਖਿਲਾਫ ਰੋਕਥਾਮ ਵਜੋਂ ਚੀਨ 'ਤੇ ਨਵੀਂ ਕਸਟਮ ਡਿਊਟੀ ਲਗਾ ਸਕਦਾ ਹੈ।
ਵੀਰਵਾਰ ਨੂੰ ਵ੍ਹਾਈਟ ਹਾਊਸ ਵਿਖੇ ਰੋਜ਼ਾਨਾ ਮੀਡੀਆ ਬ੍ਰੀਫਿੰਗ ਦੌਰਾਨ ਟਰੰਪ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਨੂੰ ਵਾਇਰਸ ਦੇ ਫੈਲਣ ਕਾਰਨ ਅਮਰੀਕਾ ਵੱਲੋਂ ਚੀਨ ਨੂੰ ਦਿੱਤੇ ਗਏ ਕਰਜ਼ੇ ਨੂੰ ਰੱਦ ਕਰਨ ਬਾਰੇ ਪੁੱਛੇ ਗਏ ਇਕ ਸਵਾਲ ਦੇ ਜਵਾਬ ਵਿਚ ਟਰੰਪ ਨੇ ਕਿਹਾ, "ਮੈਂ ਇਸ ਨੂੰ ਵੱਖਰੇ ਢੰਗ ਨਾਲ ਕਰ ਸਕਦਾ ਹਾਂ। ਮੈਂ ਇਕ ਹੀ ਕੰਮ ਕਰ ਸਕਦਾ ਹਾਂ, ਉਹ ਹੈ ਵੱਧ ਪੈਸਿਆਂ ਲਈ ਨਵੀਂ ਕਸਟਮ ਡਿਊਟੀ ਲਗਾਉਣਾ।" ਇਸ ਤੋਂ ਪਹਿਲਾਂ ਮੀਡੀਆ ਵਿਚ ਵੀਰਵਾਰ ਨੂੰ ਮੀਡੀਆ ਰਿਪੋਰਟ ਵਿਚ ਦੱਸਿਆ ਗਿਆ ਕਿ ਅਮਰੀਕਾ ਵਿਸ਼ਵ ਵਿਆਪੀ ਮਹਾਂਮਾਰੀ ਨੂੰ ਲੈ ਕੇ ਚੀਨ ਵਿਰੁੱਧ ਜਵਾਬੀ ਕਾਰਵਾਈ ਕਰਨ ਲਈ ਵਿਚਾਰ ਕਰ ਰਿਹਾ ਹੈ।
ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਸਬੰਧੀ ਦੁਨੀਆ ਨੂੰ ਜਲਦੀ ਨਾ ਦੱਸਣ ਕਾਰਨ ਅਮਰੀਕਾ ਚੀਨ ਅਤੇ ਵਿਸ਼ਵ ਸਿਹਤ ਸੰਗਠਨ ਨੂੰ ਦੋਸ਼ੀ ਠਹਿਰਾ ਰਿਹਾ ਹੈ। ਇਸੇ ਲਈ ਟਰੰਪ ਨੇ ਵਿਸ਼ਵ ਸਿਹਤ ਸੰਗਠਨ ਨੂੰ ਦਿੱਤੇ ਜਾਣ ਵਾਲੇ ਫੰਡ ਨੂੰ ਵੀ ਰੋਕਣ ਦਾ ਫੈਸਲਾ ਲਿਆ ਹੈ। ਹਾਲਾਂਕਿ ਵਿਸ਼ਵ ਸਿਹਤ ਸੰਗਠਨ ਦਾ ਕਹਿਣਾ ਹੈ ਕਿ ਉਸ ਨੇ ਵਿਸ਼ਵ ਨੂੰ ਸਮੇਂ ਸਿਰ ਹੀ ਜਾਣਕਾਰੀ ਦੇ ਦਿੱਤੀ ਸੀ।
ਕੋਵਿਡ-19 ਕਿਥੋਂ ਫੈਲਿਆ ਇਸ ਦਾ ਅਸੀਂ ਪਤਾ ਲਾਵਾਂਗੇ : ਅਮਰੀਕੀ ਖੁਫੀਆ ਏਜੰਸੀ
NEXT STORY