ਵਾਸ਼ਿੰਗਟਨ— ਅਮਰੀਕਾ-ਈਰਾਨ ਤਣਾਅ ਵਿਚਕਾਰ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕੀ ਦੌਰੇ 'ਤੇ ਆਏ ਕਤਰ ਦੇ ਅਮੀਰ ਸ਼ੇਖ ਤਮੀਮ ਬਿਨ ਹਮਦ ਅਲ-ਥਾਨੀ ਨਾਲ ਵ੍ਹਾਈਟ ਹਾਊਸ 'ਚ ਮੁਲਾਕਾਤ ਕੀਤੀ। ਬੈਠਕ ਦੌਰਾਨ ਟਰੰਪ ਨੇ ਮੰਗਲਵਾਰ ਨੂੰ ਪੱਤਰਕਾਰਾਂ ਨੂੰ ਕਿਹਾ ਕਿ ਅਸੀਂ ਦੇਖ ਰਹੇ ਹਾਂ ਕਿ ਈਰਾਨ ਨਾਲ ਕੀ ਕੀਤਾ ਜਾ ਸਕਦਾ ਹੈ। ਈਰਾਨ ਅਜੇ ਬਹੁਤ ਗਲਤ ਕੰਮ ਕਰ ਰਿਹਾ ਹੈ ਅਤੇ ਉਹ ਸਾਵਧਾਨੀ ਵਰਤ ਰਹੇ ਹਨ।
ਅਜਿਹਾ ਮੰਨਿਆ ਜਾ ਰਿਹਾ ਹੈ ਕਿ ਈਰਾਨ ਨਾਲ ਵਧੀਆ ਸਬੰਧਾਂ ਕਾਰਨ ਅਮੀਰ ਨੇ ਅਮਰੀਕਾ ਤੇ ਈਰਾਨ ਵਿਚਕਾਰ ਵਿਚੋਲਗੀ ਦੀ ਪੇਸ਼ਕਸ਼ ਕੀਤੀ ਹੈ। ਵਾਸ਼ਿੰਗਟਨ ਪੋਸਟ ਨੇ ਮੰਗਲਵਾਰ ਨੂੰ ਅਮਰੀਕੀ ਅਧਿਕਾਰੀ ਦੇ ਹਵਾਲੇ ਤੋਂ ਦੱਸਿਆ ਕਿ ਇਹ ਰਸਮੀ ਵਿਚੋਲਗੀ ਦੀ ਕੋਈ ਭੂਮਿਕਾ ਨਹੀਂ ਸੀ ਪਰ ਅਸੀਂ ਉਨ੍ਹਾਂ ਨੂੰ ਸੰਦੇਸ਼ ਦੇਣ ਦੀ ਕੋਸ਼ਿਸ਼ ਕਰਾਂਗੇ ਕਿ ਗੱਲਬਾਤ ਲਈ ਕਿਸ ਤਰ੍ਹਾਂ ਨਾਲ ਰਸਤਾ ਬਣਾਇਆ ਜਾ ਸਕਦਾ ਹੈ। ਵ੍ਹਾਈਟ ਹਾਊਸ ਦੇ ਬਿਆਨ ਮੁਤਾਬਕ ਅਮੀਰ ਦੀ ਅਮਰੀਕਾ ਯਾਤਰਾ ਦਾ ਉਦੇਸ਼ ਦੋਹਾਂ ਦੇਸ਼ਾਂ ਵਿਚਕਾਰ ਸੁਰੱਖਿਆ ਅਤੇ ਆਰਥਿਕ ਸੰਬੰਧਾਂ ਨੂੰ ਮਜ਼ਬੂਤ ਕਰਨਾ ਹੈ।
ਕੈਨੇਡਾ : ਵਿਨੀਪੈਗ 'ਚ ਗੈਸ ਲੀਕ ਹੋਣ ਕਾਰਨ 46 ਲੋਕ ਹਸਪਤਾਲ 'ਚ ਭਰਤੀ
NEXT STORY