ਵਾਸ਼ਿੰਗਟਨ (ਬਿਊਰੋ): ਯੂਐਸ ਸੈਂਟਰਜ਼ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰੀਵੈਂਸ਼ਨ (ਸੀਡੀਸੀ) ਦੁਆਰਾ ਭਾਰਤ ਅਤੇ ਪਾਕਿਸਤਾਨ ਦੀ ਯਾਤਰਾ ਕਰਨ ਵਾਲੇ ਅਮਰੀਕੀ ਨਾਗਰਿਕਾਂ ਲਈ ਇੱਕ ਸਲਾਹ ਜਾਰੀ ਕੀਤੀ ਗਈ ਹੈ। ਸੀਡੀਸੀ ਨੇ ਭਾਰਤ ਲਈ 'ਲੈਵਲ ਵਨ' ਨੋਟਿਸ ਜਾਰੀ ਕੀਤਾ ਹੈ। ਇਸ ਦੇ ਤਹਿਤ ਅਮਰੀਕੀ ਨਾਗਰਿਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਜੇਕਰ ਉਹ ਭਾਰਤ ਦੀ ਯਾਤਰਾ ਕਰ ਰਹੇ ਹਨ ਤਾਂ ਉਹ ਪੂਰੀ ਤਰ੍ਹਾਂ ਟੀਕਾਕਰਨ ਕਰਵਾਉਣ ਕਿਉਂਕਿ ਜਿਨ੍ਹਾਂ ਲੋਕਾਂ ਦਾ ਭਾਰਤ ਵਿੱਚ ਪੂਰੀ ਤਰ੍ਹਾਂ ਟੀਕਾਕਰਨ ਹੋ ਚੁੱਕਾ ਹੈ, ਉਨ੍ਹਾਂ ਨੂੰ ਕੋਵਿਡ-19 ਦੀ ਲਾਗ ਦਾ ਘੱਟ ਖਤਰਾ ਹੈ। ਇਸੇ ਤਰ੍ਹਾਂ ਦਾ ਨੋਟਿਸ ਸੀਡੀਸੀ ਵੱਲੋਂ ਪਾਕਿਸਤਾਨ ਲਈ ਵੀ ਜਾਰੀ ਕੀਤਾ ਗਿਆ ਹੈ।
ਪਾਕਿਸਤਾਨ ਦੀ ਯਾਤਰਾ ਨਾ ਕਰਨ ਦੀ ਸਲਾਹ
ਸੀਡੀਸੀ ਨੇ ਪਾਕਿਸਤਾਨ ਲਈ ਪੱਧਰ ਦੋ ਅਤੇ ਤਿੰਨ ਦੀ ਯਾਤਰਾ ਸਲਾਹ ਜਾਰੀ ਕੀਤੀ ਹੈ।ਸੀਡੀਸੀ ਨੇ ਆਪਣੇ ਨਾਗਰਿਕਾਂ ਨੂੰ ਸਲਾਹ ਦਿੱਤੀ ਹੈ ਕਿ ਜੇਕਰ ਉਹ ਪਾਕਿਸਤਾਨ ਦੀ ਯਾਤਰਾ ਕਰਨ ਦੀ ਯੋਜਨਾ ਬਣਾਉਂਦੇ ਹਨ ਤਾਂ ਉਨ੍ਹਾਂ ਨੂੰ ਮੁੜ ਵਿਚਾਰ ਕਰਨ ਦੀ ਲੋੜ ਹੈ। ਸੀਡੀਸੀ ਨਾਗਰਿਕਾਂ ਨੂੰ ਅਪੀਲ ਕਰਦੀ ਹੈ ਕਿ ਪਾਕਿਸਤਾਨ ਵਿੱਚ ਅੱਤਵਾਦ ਅਤੇ ਫਿਰਕੂ ਹਿੰਸਾ ਸਿਖਰ 'ਤੇ ਹੈ, ਇਸ ਲਈ ਨਾਗਰਿਕਾਂ ਨੂੰ ਯਾਤਰਾ ਕਰਨ ਤੋਂ ਪਹਿਲਾਂ ਦੁਬਾਰਾ ਸੋਚਣਾ ਚਾਹੀਦਾ ਹੈ।
ਪੜ੍ਹੋ ਇਹ ਅਹਿਮ ਖਬਰ- ਇਸ ਦੇਸ਼ 'ਚ 'ਬਿੱਛੂਆਂ' ਦੀ ਫ਼ੌਜ ਦਾ ਹਮਲਾ, 3 ਲੋਕਾਂ ਦੀ ਮੌਤ ਤੇ 500 ਜ਼ਖਮੀ (ਵੀਡੀਓ)
ਅਮਰੀਕੀ ਨਾਗਰਿਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਜੇਕਰ ਉਹ ਪਾਕਿਸਤਾਨ ਦੀ ਯਾਤਰਾ ਕਰ ਰਹੇ ਹਨ ਤਾਂ ਉਹ ਬਲੋਚਿਸਤਾਨ ਸੂਬੇ ਅਤੇ ਖੈਬਰ ਪਖਤੂਨਖਵਾ ਸੂਬੇ ਦੀ ਯਾਤਰਾ ਨਾ ਕਰਨ। ਇਸ ਵਿਚ ਕਿਹਾ ਗਿਆ ਹੈ ਕਿ ਇਨ੍ਹਾਂ ਦੋਹਾਂ ਸੂਬਿਆਂ ਵਿਚ ਅੱਤਵਾਦ, ਅਗਵਾ ਦੀਆਂ ਘਟਨਾਵਾਂ ਤੇਜ਼ੀ ਨਾਲ ਵੱਧ ਰਹੀਆਂ ਹਨ ਅਤੇ ਇਥੇ ਹਥਿਆਰਬੰਦ ਟਕਰਾਅ ਦੀ ਸੰਭਾਵਨਾ ਹੈ।
ਭਾਰਤ ਦੀ ਯਾਤਰਾ ਸਮੇਂ ਵਰਤੋਂ ਇਹ ਸਾਵਧਾਨੀ
ਭਾਰਤੀ ਲਈ ਜਾਰੀ ਐਡਵਾਇਜ਼ਰੀ ਵਿਚ ਅਮਰੀਕੀ ਨਾਗਰਿਕਾਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੀ ਭਾਰਤ ਯਾਤਰਾ ਦੌਰਾਨ ਜੰਮੂ-ਕਸ਼ਮੀਰ ਦੀ ਯਾਤਰਾ ਨਾ ਕਰਨ ਕਿਉਂਕਿ ਉੱਥੇ ਅੱਤਵਾਦੀ ਘਟਨਾਵਾਂ ਤੇਜ਼ੀ ਨਾਲ ਵਾਪਰ ਰਹੀਆਂ ਹਨ। ਇਸ ਤੋਂ ਇਲਾਵਾ ਭਾਰਤ-ਪਾਕਿਸਤਾਨ ਸਰਹੱਦ ਦੇ 10 ਕਿਲੋਮੀਟਰ ਦੇ ਅੰਦਰ ਵੀ ਨਾ ਜਾਣ ਕਿਉਂਕਿ ਇਸ ਸਮੇਂ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਬਣਿਆ ਹੋਇਆ ਹੈ।ਸੀਡੀਸੀ ਦੀ ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ ਕਿ ਰਿਪੋਰਟ ਮੁਤਾਬਕ ਭਾਰਤ ਵਿੱਚ ਜਬਰ-ਜ਼ਿਨਾਹ ਅਤੇ ਜਿਨਸੀ ਸ਼ੋਸ਼ਣ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਅਜਿਹੇ ਮਾਮਲੇ ਖਾਸ ਕਰਕੇ ਸੈਰ-ਸਪਾਟਾ ਸਥਾਨਾਂ 'ਤੇ ਵਾਪਰ ਰਹੇ ਹਨ। ਇਸ ਲਈ ਅਮਰੀਕੀ ਨਾਗਰਿਕਾਂ ਨੂੰ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ।
ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਬਾਈਡੇਨ ਨੇ ਸ਼ੀ ਨਾਲ ਕੀਤੀ ਆਨਲਾਈਨ ਬੈਠਕ, ਕਿਹਾ- ਸਾਡੇ ਦੇਸ਼ਾਂ ਵਿਚਾਲੇ ਮੁਕਾਬਲਾ ਟਕਰਾਅ 'ਚ ਨਾ ਬਦਲੇ
NEXT STORY