ਵਾਸ਼ਿੰਗਟਨ-ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋ ਬਾਈਡੇਨ ਸੋਮਵਾਰ ਭਾਵ ਅੱਜ ਕੋਰੋਨਾ ਵੈਕਸੀਨ ਦੀ ਪਹਿਲੀ ਖੁਰਾਕ ਲੈਣਗੇ। ਕਮਲਾ ਹੈਰਿਸ ਅਤੇ ਉਨ੍ਹਾਂ ਦੇ ਪਤੀ ਵੀ ਜਲਦ ਹੀ ਵੈਕਸੀਨ ਦੀ ਪਹਿਲੀ ਡੋਜ਼ ਲੈਣਗੇ। ਜੋ ਬਾਈਡੇਨ ਨੇ ਕਿਹਾ ਕਿ ਸਮਾਜ ’ਚ ਜਾਗਰੂਕਤਾ ਅਤੇ ਭਰੋਸਾ ਪੈਦਾ ਕਰਨ ਲਈ ਉਹ ਜਨਤਕ ਤੌਰ ’ਤੇ ਵੈਕਸੀਨ ਲੈਣਗੇ। ਮੌਜੂਦਾ ਉਪ ਰਾਸ਼ਟਰਪਤੀ ਮਾਈਕ ਪੈਂਸ ਅਤੇ ਉਨ੍ਹਾਂ ਦੀ ਪਤਨੀ ਕੈਰੇਨ ਨੂੰ ਸ਼ੁੱਕਰਵਾਰ ਨੂੰ ਪਹਿਲਾ ਟੀਕਾ ਲਾਇਆ ਗਿਆ ਸੀ। ਉਨ੍ਹਾਂ ਦੇ ਨਾਲ ਹੀ ਸਪੀਕਰ ਨੈਨਸੀ ਪੇਲੋਸੀ ਨੂੰ ਵੀ ਟੀਕਾ ਲਾਇਆ ਗਿਆ। ਸਰਕਾਰ ਦੇ ਕੰਮਾਂ ’ਚ ਰੁਕਾਵਟ ਨਾ ਪਹੁੰਚੇ ਇਸ ਲਈ ਸਰਕਾਰੀ ਅਧਿਕਾਰੀਆਂ ਨੂੰ ਵੈਕਸੀਨ ਲਾਉਣ ਦੀ ਸੂਚੀ ’ਚ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ -ਬ੍ਰਿਟੇਨ ’ਚ ਕੋਰੋਨਾ ਦਾ ਨਵਾਂ ਵੇਰੀਐਂਟ ਮਿਲਣ ਤੋਂ ਬਾਅਦ ਸਿਹਤ ਮੰਤਰਾਲਾ ਨੇ ਕੱਲ ਬੁਲਾਈ ਤੁਰੰਤ ਮੀਟਿੰਗ
ਵੈਕਸੀਨ ’ਤੇ ਬਹੁਤ ਸਾਰੇ ਅਮਰੀਕੀਆਂ ਨੂੰ ਹੈ ਸ਼ੱਕ
ਹਾਲ ਦੇ ਸਰਵੇਖਣਾਂ ਤੋਂ ਪਤਾ ਚੱਲਿਆ ਹੈ ਕਿ ਵੈਕੀਸਨ ’ਤੇ ਲੋਕਾਂ ਦਾ ਭਰੋਸਾ ਵਧ ਰਿਹਾ ਹੈ ਪਰ ਕਈ ਅਮਰੀਕੀਆਂ ਨੂੰ ਅਜੇ ਵੀ ਇਸ ’ਚ ਸ਼ੱਕ ਹੈ। ਖੁਦ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀ ਇਸ ਨੂੰ ਲਵਾਉਣ ਤੋਂ ਝਿਜਕ ਦਿਖਾਈ ਹੈ। ਉਨ੍ਹਾਂ ਨੇ ਕਿਹਾ ਕਿ ਉਹ ਵੈਕਸੀਨ ਲਵਾਉਣਗੇ ਪਰ ਉਨ੍ਹਾਂ ਨੇ ਇਹ ਨਹੀਂ ਦੱਸਿਆ ਕਿ ਕਦੋਂ? ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕੇਲੀ ਮੈਕੇਨੇਨੀ ਨੇ ਟਰੰਪ ਦੇ ਵੈਕਸੀਨ ਲਵਾਉਣ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਸਮੇਂ ਸੀਮਾ ਤੋਂ ਇਨਕਾਰ ਕਰ ਦਿੱਤਾ।
ਇਹ ਵੀ ਪੜ੍ਹੋ -ਇਸ ਦੇਸ਼ ਦੇ ਰਾਸ਼ਟਰਪਤੀ ਨੇ ਬੀਬੀ ਨਾਲ ਖਿਚਵਾਈ ਬਿਨਾਂ ਮਾਸਕ ਦੇ ਫੋਟੋ, ਪਿਆ ਭਾਰੀ ਜੁਰਮਾਨਾ
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।
ਕੋਵਿਡ ਰਾਹਤ ਪੈਕੇਜ 'ਤੇ ਉੱਚ ਅਮਰੀਕੀ ਸੰਸਦ ਮੈਂਬਰਾਂ ਵਿਚਕਾਰ ਬਣੀ ਸਹਿਮਤੀ
NEXT STORY